120 ਫੁੱਟੀ ਰੋਡ 'ਤੇ ਢਾਬੇ 'ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਿਆ <br/>
ਅਜੀਤ ਡੈਸਕ
28-04-2026
ਫਰਨੀਚਰ ਦੀ ਦੁਕਾਨ 'ਚ ਚੌਥੀ ਮੰਜ਼ਿਲ 'ਤੇ ਬਣੀ ਵਰਕਸ਼ਾਪ ਨੂੰ ਲੱਗੀ ਅੱਗ
ਓਧਰ ਬਸਤੀ ਸ਼ੇਖ ਰੋਡ 'ਤੇ ਪੈਂਦੀ ਇਕ ਫਰਨੀਚਰ ਦੀ ਦੁਕਾਨ ਦੀ ਚੌਥੀ ਮੰਜ਼ਿਲ 'ਤੇ ਬਣੀ ਵਰਕਸ਼ਾਪ 'ਚ ਸੋਮਵਾਰ ਰਾਤ ਨੂੰ ਅੱਗ ਲੱਗ ਗਈ | ਫਾਇਰ ਬਿ੍ਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾ ਲਿਆ, ਜਿਸ ਕਾਰਨ ਬਹੁਤਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਅੱਗ ਲੱਗਣ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ | ਜਾਣਕਾਰੀ ਮੁਤਾਬਕ ਬਸਤੀ ਸ਼ੇਖ ਰੋਡ 'ਤੇ ਪੈਂਦੀ ਸਾਹਿਬ ਫਰਨੀਚਰ ਦੀ ਦੁਕਾਨ ਦੇ ਮਾਲਕ ਤੇ ਕਾਰੀਗਰ ਸ਼ਾਮ 8 ਵਜੇ ਦੇ ਕਰੀਬ ਦੁਕਾਨ ਬੰਦ ਕਰਕੇ ਚਲੇ ਗਏ ਪਰ ਸਾਢੇ ਅੱਠ ਵਜੇ ਦੇ ਕਰੀਬ ਚੌਥੀ ਮੰਜ਼ਿਲ 'ਚੋਂ ਧੂੰਆਂ ਨਿਕਲਦਾ ਵੇਖ ਕੇ ਲੋਕਾਂ ਮਾਲਕ ਤੇ ਫਾਇਰ ਬਿ੍ਗੇਡ ਨੂੰ ਸੂਚਨਾ ਦਿੱਤੀ ਤਾਂ ਉਹ ਤੁਰੰਤ ਪਹੁੰਚ ਗਏ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਅੱਗ ਫਰਨੀਚਰ ਦੀ ਦੁਕਾਨ ਦੀ ਚੌਥੀ ਮੰਜ਼ਿਲ 'ਤੇ ਲੱਗੀ ਸੀ, ਜਿਥੇ ਫਰਨੀਚਰ ਬਣਾਉਣ ਲਈ ਵਰਕਸ਼ਾਪ ਬਣਾਈ ਹੋਈ ਸੀ | ਫਾਇਰ ਬਿ੍ਗੇਡ ਦੀਆਂ ਟੀਮਾਂ ਨੇ ਅੱਗ 'ਤੇ ਕਾਬੂ ਪਾ ਲਿਆ, ਜਿਸ ਨਾਲ ਵੱਡਾ ਨੁਕਸਾਨ ਤੋਂ ਬਚਾਅ ਹੋ ਗਿਆ | ਥਾਣਾ ਡਵੀਜ਼ਨ ਪੰਜ ਦੀ ਪੁਲਿਸ ਵੀ ਮੌਕੇ 'ਤੇ ਪੁੱਜ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਥਤੀ |