05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਨਿਗਮ ਦੇ ਤੇਜ਼ ਰਫ਼ਤਾਰ ਟਿੱਪਰ ਨੇ ਲਈ ਐਕਟਿਵਾ ਸਵਾਰ ਬਜ਼ੁਰਗ ਦੀ ਜਾਨ

Ad Position 21
No active advertisement
ਅਜੀਤ ਡੈਸਕ 28-04-2026
ਜਲੰਧਰ, 27 ਅਪ੍ਰੈਲ (ਜਤਿੰਦਰ ਪੰਮੀ)-ਸੋਮਵਾਰ ਨੂੰ ਲੈਦਰ ਕੰਪਲੈਕਸ ਰੋਡ 'ਤੇ ਨਗਰ ਨਿਗਮ ਦੇ ਤੇਜ਼ ਰਫ਼ਤਾਰ ਟਿੱਪਰ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ | ਟੱਕਰ ਏਨੀ ਜ਼ਬਰਦਸਤ ਸੀ ਕਿ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮਿੰਟੂ ਉਰਫ ਮਨੀ ਉਮਰ 60 ਸਾਲ ਵਜੋਂ ਹੋਈ ਹੈ | ਹਾਦਸੇ ਵਾਲੀ ਥਾਂ 'ਤੇ ਮੌਜੂਦ ਲੋਕਾਂ ਮੁਤਾਬਕ ਮਿੰਟੂ ਆਪਣੇ ਸਕੂਟਰ 'ਤੇ ਬਾਜ਼ਾਰ ਕਿਸੇ ਕੰਮ ਜਾ ਰਿਹਾ ਸੀ ਤਾਂ ਦੂਜੇ ਪਾਸਿਓਾ ਕੂੜਾ ਸੁੱਟਣ ਉਪਰੰਤ ਨਿਗਮ ਦਾ ਟਿੱਪਰ ਵਾਪਰ ਆ ਰਿਹਾ ਸੀ | ਟਿੱਪਰ ਡਰਾਈਵਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਦਾ ਸੰਤੁਲਨ ਵਿਗੜ ਗਿਆ ਅਤੇ ਸੜਕ 'ਤੇ ਡਿੱਗ ਪਿਆ | ਡਿੱਗਣ ਨਾਲ ਉਸ ਦੇ ਸਿਰ ਤੇ ਸਰੀਰ 'ਤੇ ਗੰਭੀਰ ਸੱਟਾਂ ਲੱਗੀਆਂ | ਲੋਕਾਂ ਮੁਤਾਬਕ ਹਾਦਸੇ ਉਪਰੰਤ ਚਾਲਕ ਟਿੱਪਰ ਸਣੇ ਮੌਕੇ ਤੋਂ ਭੱਜ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਵਾਰਡ-60 ਦੇ ਕੌਂਸਲਰ ਗੁਰਜੀਤ ਸਿੰਘ ਘੁੰਮਣ ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ | ਜਦੋਂ ਪੁਲਿਸ ਨੂੰ ਹਾਦਸੇ ਦੀ ਸੂਚਨਾ ਮਿਲੀ ਤਾਂ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਤੇ ਥਾਣਾ ਬਸਤੀ ਬਾਵਾ ਖੇਲ ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ | ਹਾਦਸੇ ਬਾਰੇ ਗੱਲਬਾਤ ਕਰਦਿਆਂ ਏ. ਸੀ. ਪੀ. ਆਤਿਸ਼ ਭਾਟੀਆ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਟਿੱਪਰ ਤੇ ਡਰਾਈਵਰ ਦਾ ਪਤਾ ਲਾਉਣ ਲਈ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਫਰਾਰ ਹੋਣ ਵਾਲੇ ਟਿੱਪਰ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਹਾਦਸੇ ਲਈ ਜ਼ਿੰਮੇਵਾਰ ਮੁਲਜ਼ਮ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਏ.ਪੀ.ਜੇ. ਸਕੂਲ ਮਹਾਂਵੀਰ ਮਾਰਗ 'ਚ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਡਿਫ਼ੈਂਸ ਕਾਲੋਨੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
Ad Position 24