05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਏ.ਪੀ.ਜੇ. ਸਕੂਲ ਮਹਾਂਵੀਰ ਮਾਰਗ 'ਚ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-04-2026
ਜਲੰਧਰ, 27 ਅਪ੍ਰੈਲ (ਪਵਨ ਖਰਬੰਦਾ)-ਏਪੀਜੇ ਸਕੂਲ ਮਹਾਂਵੀਰ ਮਾਰਗ ਜਲੰਧਰ ਵਿਚ ਨਵੇਂ ਦਾਖ਼ਲਿਆਂ (ਪ੍ਰੀ-ਨਰਸਰੀ ਤੋਂ ਕਲਾਸ ਪੰਜਵੀਂ) ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਯਸ਼ਪਾਲ ਸ਼ਰਮਾ, ਵਾਈਸ ਪਿ੍ੰਸੀਪਲ ਆਰਤੀ ਸ਼ੋਰੀ ਭੱਟ ਤੇ ਅਧਿਆਪਕਾਂ ਵਲੋਂ ਨਵੇਂ ਵਿਦਿਆਰਥੀਆਂ ਤੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ | ਕਾਰਜਕ੍ਰਮ ਦੀ ਸ਼ੁਰੂਆਤ ਸਕੂਲ ਵਿਦਿਆਰਥੀਆਂ ਵਲੋਂ ਸਕੂਲ ਗੀਤ ਗਾਇਣ ਕਰਕੇ ਕੀਤੀ ਗਈ | ਪਿ੍ੰਸੀਪਲ ਸਾਹਿਬ ਵਲੋਂ ਸਕੂਲ ਦੀਆਂ ਪ੍ਰਾਪਤੀਆਂ ਅਤੇ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਣਾਲੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਦੌਰਾਨ ਪ੍ਰੀ-ਪ੍ਰਾਈਮਰੀ ਤੇ ਪ੍ਰਾਇਮਰੀ ਵਿੰਗ ਦੇ ਅਧਿਆਪਕਾਂ ਨੇ ਅਨੁਭਵਾਤਮਕ ਸਿੱਖਿਆ, ਸੈਂਸਰੀ ਟੀਚਿੰਗ, ਫੋਨਿਕਸ ( ਫੋਨਿਕ ਧੁਨੀਆਂ), ਮੋਂਟੇਸਰੀ ਵਿਧੀ, ਵਿਸ਼ਾ ਸੰਵਰਧਨ ਤੇ ਹੋਰ ਅਧਿਆਪਨ ਸਾਧਨ ਅਤੇ ਗਤੀਵਿਧੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਮਾਪਿਆਂ ਨੂੰ ਕਲਾਸ-ਰੂਮ ਸਿਸਟਮ, ਸਕੂਲ ਟਰਾਂਸਪੋਰਟ, ਸੰਚਾਰ ਪ੍ਰਣਾਲੀ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਦੱਸਿਆ ਗਿਆ | ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਇਹ ਪ੍ਰੋਗਰਾਮ ਮਾਪਿਆਂ ਲਈ ਜਾਣਕਾਰੀ ਭਰਪੂਰ ਤੇ ਪ੍ਰੇਰਣਾਦਾਇਕ ਰਿਹਾ | ਮਾਪਿਆਂ ਨੇ ਇਸ ਓਰੀਐਂਟੇਸ਼ਨ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਅੰਤ ਕਾਰਜਕ੍ਰਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਟਾਊਨ 'ਚ ਉਸਾਰੀ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਕੀਤਾ ਵਿਰੋਧ ਅਗਲੀ ਖ਼ਬਰ ਨਿਗਮ ਦੇ ਤੇਜ਼ ਰਫ਼ਤਾਰ ਟਿੱਪਰ ਨੇ ਲਈ ਐਕਟਿਵਾ ਸਵਾਰ ਬਜ਼ੁਰਗ ਦੀ ਜਾਨ
Ad Position 24