05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਦਾ ਸਿੱਖਿਆ ਅਧਿਕਾਰੀਆਂ ਦੀ ਜਥੇਬੰਦੀ ਗੈਸਾ ਵਲੋਂ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 28-04-2026
ਜਲੰਧਰ, 27 ਅਪ੍ਰੈਲ (ਡਾ.ਜਤਿੰਦਰ ਸਾਬੀ)-ਸਿੱਖਿਆ ਅਧਿਕਾਰੀਆਂ ਦੀ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਸਟੇਟ ਐਵਾਰਡੀ ਜ਼ਿਲ੍ਹਾ ਪ੍ਰਧਾਨ ਗੈਸਾ ਜਲੰਧਰ ਦੀ ਸੇਵਾ ਮੁਕਤੀ 'ਤੇ ਜ਼ਿਲ੍ਹਾ ਜਲੰਧਰ ਦੇ ਸਮੂਹ ਪਿ੍ੰਸੀਪਲ ਸਾਹਿਬਾਨ ਵਲੋਂ ਉਨ੍ਹਾਂ ਦੀ ਵਿਦਾਇਗੀ ਪਾਰਟੀ ਕੀਤੀ ਗਈ | ਵਿਦਾਇਗੀ ਪਾਰਟੀ ਵਿਚ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਡਾ. ਗੁਰਿੰਦਰਜੀਤ ਕੌਰ ਤੇ ਉਪ ਜਿਲਾ ਸਿੱਖਿਆ ਅਫਸਰ ਰਜੀਵ ਜੋਸ਼ੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਰ ਕੀਤੀ | ਪਿ੍ੰਸੀਪਲਾਂ ਵਲੋਂ ਸਿੱਖਿਆ ਵਿਭਾਗ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਵੱਖ-ਵੱਖ ਅਧਿਕਾਰੀਆਂ ਨੇ ਸ਼ਲਾਘਾ ਕੀਤੀ | ਜ਼ਿਲ੍ਹਾ ਸਿੱਖਿਆ ਅਫਸਰ ਗੁਰਿੰਦਰਜੀਤ ਕੌਰ ਨੇ ਕਿਹਾ ਕਿ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਵਲੋਂ ਸਿੱਖਿਆ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ਸਟੇਟ ਤੇ ਨੈਸ਼ਨਲ ਪੱਧਰ 'ਤੇ ਖੇਡਾਂ ਵਿਚ ਅਹਿਮ ਭੂਮਿਕਾ ਨਿਭਾਈ ਗਈ | ਇਸ ਮੌਕੇ ਜਨਰਲ ਸੈਕਟਰੀ ਗੈਸਾ ਜਲੰਧਰ ਪਿ੍ੰਸੀਪਲ ਸੁਖਦੇਵ ਲਾਲ ਬੱਬਰ ਨੇ ਉਨ੍ਹਾਂ ਦੇ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਨੇ ਆਪਣੀ ਡਿਊਟੀ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਬਹੁਤ ਯੋਗਦਾਨ ਪਾਇਆ ਹੈ ਉਹ ਜ਼ਿਲ੍ਹਾ ਸਕੂਲ ਟੂਨਾਮੈਂਟ ਕਮੇਟੀ ਦੇ ਜਨਰਲ ਸੈਕਟਰੀ ਦੇ ਅਹੁਦੇ ਤੇ ਰਹੇ ਅਤੇ ਖੇਡਾਂ ਦੇ ਪੱਧ+ਰ ਨੂੰ ਉੱਪਰ ਚੁੱਕਿਆ | ਇਸ ਮੌਕੇ ਪਿ੍ੰਸੀਪਲ ਸਤਪਾਲ ਸੋਢੀ, ਰਾਮ ਆਸਰਾ, ਅਸ਼ੋਕ ਬਸਰਾ, ਦਿਨੇਸ਼ ਵਰਮਾ, ਪਰਮਿੰਦਰ ਫਲੋਰਾ, ਸੀਮਾ ਚੋਪੜਾ, ਭੁਪਿੰਦਰ ਸਿੰਘ, ਦਿਨੇਸ਼ ਕੁਮਾਰ, ਪਵਨ ਕੁਮਾਰ, ਯੋਗੇਸ਼ ਕੁਮਾਰ, ਸੁਰਿੰਦਰ ਰਾਣਾ ਤੇ ਹੋਰ ਹਾਜ਼ਰ ਸਨ |.
Ad Position 22
No active advertisement
ਪਿਛਲੀ ਖ਼ਬਰ ਰਾਜ ਕੁਮਾਰ ਰਾਜੂ ਨੂੰ ਸਦਮਾ-ਚਾਚੇ ਦਾ ਦਿਹਾਂਤ ਅਗਲੀ ਖ਼ਬਰ ਸੈਂਟਰਲ ਟਾਊਨ 'ਚ ਉਸਾਰੀ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਕੀਤਾ ਵਿਰੋਧ
Ad Position 24