05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀ ਸੀ. ਪੀ. ਵਲੋਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 28-04-2026
ਜਲੰਧਰ, 27 ਅਪ੍ਰੈਲ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਪਿਛਲੇ ਇਕ ਮਹੀਨੇ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਅਫਸਰਾਂ ਦਾ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਇਸ ਸੰਬੰਧੀ ਪੁਲਿਸ ਲਾਈਨ 'ਚ ਕਰਵਾਏ ਪ੍ਰੋਗਰਾਮ ਦੌਰਾਨ ਸੀ. ਪੀ. ਵਲੋਂ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣ ਲਈ 31 ਪੁਲਿਸ ਅਫਸਰਾਂ ਨੂੰ ਸਨਮਾਨਿਤ ਕੀਤਾ | ਸਨਮਾਨਿਤ ਕੀਤੇ ਜਾਣ ਵਾਲਿਆਂ 'ਚ 8 ਸਬ-ਇੰਸਪੈਕਟਰ, 15 ਏ. ਐਸ. ਆਈ. ਤੇ 8 ਹੌਲਦਾਰ ਸ਼ਾਮਲ ਸਨ | ਇਨ੍ਹਾਂ ਸਾਰਿਆਂ ਨੂੰ ਇਕ-ਇਕ ਦਰਜਾ-1 ਸਰਟੀਫਿਕੇਟ ਤੇ 2.11 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ | ਉਕਤ ਪੁਲਿਸ ਅਫਸਰਾਂ ਨੂੰ ਸੰਬੋਧਨ ਕਰਦਿਆਂ ਸੀ. ਪੀ. ਧੰਨਪ੍ਰੀਤ ਕੌਰ ਨੇ ਕਿਹਾ ਕਿ ਸਾਡੇ ਇਨ੍ਹਾਂ ਅਫਸਰਾਂ ਵਲੋਂ ਆਪਣੀ ਡਿਊਟੀ ਬਹੁਤ ਹੀ ਮਿਹਨਤ, ਇਮਾਨਦਾਰੀ ਤੇ ਵਫ਼ਾਦਾਰੀ ਨਾਲ ਨਿਭਾਈ ਗਈ ਹੈ | ਇਸ ਨਾਲ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਲੜਾਈ ਨੂੰ ਹੋਰ ਮਜ਼ਬੂਤੀ ਮਿਲੀ ਹੈ | ਉਨ੍ਹਾਂ ਕਿਹਾ ਕਿ ਉਕਤ ਅਫਸਰਾਂ ਦੀ ਕਾਰਗੁਜ਼ਾਰੀ ਕਮਿਸ਼ਨਰੇਟ ਪੁਲਿਸ ਦੇ ਨਸ਼ੇ ਖਤਮ ਕਰਨ ਦੇ ਮਜ਼ਬੂਤ ਇਰਾਦੇ ਨੂੰ ਦਰਸਾਉਂਦੀ ਹੈ ਅਤੇ ਨਸ਼ਾ-ਮੁਕਤ ਸਮਾਜ ਸਿਰਜਣ ਦੇ ਵਾਅਦੇ ਨੂੰ ਹੋਰ ਪੱਕਾ ਕਰਦੀ ਹੈ | ਇਸ ਮੌਕੇ ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਨੇ ਵੀ ਸਨਮਾਨਿਤ ਹੋਣ ਵਾਲੇ ਪੁਲਿਸ ਅਫਸਰਾਂ ਦੇ ਕੰਮ ਦੀ ਸ਼ਲਾਘਾ ਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਦੁਆਬਾ ਕਾਲਜ ਦੇ ਇਕਨਾਮਿਕਸ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ ਸੀ. ਪੀ. ਆਈ., ਸੀ. ਪੀ. ਆਈ. ਐੱਮ. ਤੇ ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਵਲੋਂ ਸਾਂਝੀ ਮੀਟਿੰਗ
Ad Position 24