05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਟੇਟ ਪਬਲਿਕ ਸਕੂਲ ਕੈਂਟ ਇੰਟਰ ਹਾਊਸ ਵਾਲੀਬਾਲ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 28-04-2026
ਜਲੰਧਰ, 27 ਅਪ੍ਰੈਲ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ 'ਚ ਵਿਦਿਆਰਥੀਆਂ ਦੀ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਤੇ ਟੀਮ ਵਰਕ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਇੰਟਰ ਹਾਊਸ ਵਾਲੀਬਾਲ ਟੂਰਨਾਮੈਂਟ ਕਰਵਾਇਆ | ਟੂਰਨਾਮੈਂਟ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ | ਹਰ ਮੈਚ ਦੌਰਾਨ ਖਿਡਾਰੀਆਂ 'ਚ ਜਜ਼ਬਾ, ਅਨੁਸ਼ਾਸਨ ਤੇ ਖੇਡ ਭਾਵਨਾ ਸਪੱਸ਼ਟ ਤੌਰ 'ਤੇ ਨਜ਼ਰ ਆਈ | ਫਾਈਨਲ ਮੈਚ ਬਹੁਤ ਹੀ ਰੋਮਾਂਚਕ ਰਿਹਾ, ਜਿਸ ਵਿਚ ਦੋ ਟੀਮਾਂ ਨੇ ਜ਼ਬਰਦਸਤ ਮੁਕਾਬਲਾ ਕੀਤਾ | ਆਖਿਰਕਾਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਟੀਮ ਨੇ ਆਪਣੀ ਮਿਹਨਤ ਤੇ ਟੀਮ ਵਰਕ ਦੇ ਜ਼ਰੀਏ ਜਿੱਤ ਦੀ ਟਰਾਫ਼ੀ ਆਪਣੇ ਨਾਂਅ ਕੀਤੀ | ਇਸ ਮੌਕੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਮੀਤਤ ਪ੍ਰਧਾਨ ਡਾ. ਗਗਨਦੀਪ ਕੌਰ, ਸਕੂਲ ਪਿ੍ੰਸੀਪਲ ਸਵੀਨਾ ਬਹਿਲ ਤੇ ਵਾਈਸ ਪਿ੍ੰਸੀਪਲ ਗਗਨਦੀਪ ਖੈਰਾ ਨੇ ਜਿੱਤਣ ਵਾਲੀ ਟੀਮ ਨੂੰ ਵਧਾਈ ਦਿੰਦੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਖੇਡਾਂ ਸਿਰਫ਼ ਜਿੱਤ ਜਾਂ ਹਾਰ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਇਹ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ ਵਿਸ਼ਵਾਸ ਤੇ ਸਹਿਯੋਗ ਦੀ ਭਾਵਨਾ ਪੈਦਾ ਕਰਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਹਰ ਖਿਡਾਰੀ ਨੂੰ ਸੱਚੀ ਖੇਡ ਭਾਵਨਾ ਨਾਲ ਖੇਡਣਾ ਚਾਹੀਦਾ ਹੈ ਅਤੇ ਹਮੇਸ਼ਾ ਆਪਣੇ ਲਕਸ਼ ਨੂੰ ਹਾਸਿਲ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ | ਅੰਤ ਵਿਚ ਜੇਤੂ ਟੀਮ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਖਿਡਾਰੀਆਂ ਦੀ ਤਾਲੀਆਂ ਨਾਲ ਹੌਸਲਾ ਅਫਜਾਈ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਰੋਧ ਕਰਨ ਵਾਲੀ ਪਾਰਟੀ ਪਹਿਲਾਂ ਆਪਣੇ ਅੰਦਰ ਝਾਤ ਮਾਰੇ-ਸੁਰਿੰਦਰ ਕੌਰ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਕ੍ਰਿਕਟ 'ਚੋਂ ਅਭੇਦੀਪ ਤੇ ਵਸੁ ਦੀ ਧਮਾਕੇਦਾਰ ਬੱਲੇਬਾਜ਼ੀ ਨਾਲ ਜਲੰਧਰ ਦੀ ਜਿੱਤ
Ad Position 24