05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਿਰੋਧ ਕਰਨ ਵਾਲੀ ਪਾਰਟੀ ਪਹਿਲਾਂ ਆਪਣੇ ਅੰਦਰ ਝਾਤ ਮਾਰੇ-ਸੁਰਿੰਦਰ ਕੌਰ

Ad Position 21
No active advertisement
ਅਜੀਤ ਡੈਸਕ 28-04-2026
ਜਲੰਧਰ 27 ਅਪ੍ਰੈਲ (ਪਵਨ ਖਰਬੰਦਾ)-ਸਾਬਕਾ ਸੀਨੀਅਰ ਡਿਪਟੀ ਮੇਅਰ ਤੇ ਜਲੰਧਰ ਵੈਸਟ ਹਲਕੇ ਦੇ ਕਾਂਗਰਸ ਦੇ ਇੰਚਾਰਜ ਸੁਰਿੰਦਰ ਕੌਰ ਨੇ 'ਆਪ' ਦੇ ਸੰਸਦ ਮੈਂਬਰਾਂ ਦੇ ਭਾਜਪਾ ਵਿਚ ਜਾਣ ਤੋਂ ਬਾਅਦ ਉਨ੍ਹਾਂ ਦੇ ਖ਼ਿਲਾਫ਼ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਨੂੰ ਬੇਤੁਕਾ ਕਰਾਰ ਦਿੰਦੇ ਹੋਏ ਕਿਹਾ ਕਿ ਅਸਲੀ ਗੱਦਾਰੀ ਦਾ ਆਮ ਆਦਮੀ ਪਾਰਟੀ ਵਾਲਿਆਂ ਨੇ ਪੰਜਾਬੀਆਂ ਨਾਲ ਕੀਤੀ ਸੀ ਜਦੋਂ ਬਾਹਰੋਂ ਆਗੂ ਲਿਆ ਕੇ ਰਾਜ ਸਭਾ ਦੇ ਮੈਂਬਰ ਬਣਾਏ ਗਏ ਸਨ | ਸ੍ਰੀਮਤੀ ਸੁਰਿੰਦਰ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਦੇ ਬਾਹਰੋਂ ਆਗੂਆਂ ਨੂੰ ਮੈਂਬਰ ਬਣਾਇਆ ਗਿਆ ਸੀ ਤਾਂ ਉਸ ਵੇਲੇ ਪੰਜਾਬੀਆਂ ਵਲੋਂ ਇਸ ਦਾ ਕਾਫੀ ਵਿਰੋਧ ਕੀਤਾ ਗਿਆ ਸੀ, ਪਰ ਪੰਜਾਬੀਆਂ ਦੀ ਕੋਈ ਗੱਲ ਨਹੀਂ ਸੁਣੀ ਗਈ ਸੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜਿਹੜਾ ਵਿਰੋਧ ਕੀਤਾ ਜਾ ਰਿਹਾ ਹੈ ਉਸ ਦਾ ਹੁਣ ਕੋਈ ਤੁੱਕ ਨਹੀਂ ਬਣਦਾ, ਲੋਕਾਂ 'ਤੇ ਇਸ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਦਾ ਕੋਈ ਅਸਰ ਹੋਣ ਵਾਲਾ ਨਹੀਂ ਹੈ | ਆਮ ਆਦਮੀ ਪਾਰਟੀ ਨੂੰ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਸ਼ਾਨਦਾਰ ਵਿਦਾਇਗੀ ਸਮਾਗਮ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ ਇੰਟਰ ਹਾਊਸ ਵਾਲੀਬਾਲ ਟੂਰਨਾਮੈਂਟ ਕਰਵਾਇਆ
Ad Position 24