ਜਲੰਧਰ, 27 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ 2025 'ਚ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਹੋਏ ਚੰਗੇ ਦਰਜੇ ਲੈ ਕੇ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਧਾਨ ਮਹਿੰਦਰਜੀਤ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ | ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਇਹ ਪ੍ਰੀਖਿਆ ਸਿੱਖ ਪ੍ਰਸ਼ਨੋਤਰੀ ਭਾਗ-ਇਕ, ਦੋ ਤੇ ਤਿੰਨ ਕਿਤਾਬਾਂ 'ਚੋਂ ਹਰ ਸਾਲ ਲਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ 'ਚ ਏਕਸਜੋਤ ਸਿੰਘ, ਸੁਪਰੀਤ ਕੌਰ, ਹਰਨਦਰ ਸਿੰਘ, ਪ੍ਰਭਰੂਪ ਸਿੰਘ, ਬ੍ਰਹਮਜੋਤ ਸਿੰਘ, ਪਰਮਜੋਤ ਸਿੰਘ ਤੇ ਜਸਨੂਰ ਸਿੰਘ ਨੇ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਡਾ. ਐੱਚ. ਐੱਮ. ਹੁਰੀਆ, ਪਿ੍ੰਸੀਪਲ ਡਾ. ਅਪਰਨਾ ਮਹਿਤਾ, ਵਾਇਸ ਪਿ੍ੰਸੀਪਲ ਜੈਸਮੀਨ ਕੌਰ, ਸਿੱਖ ਮਿਸ਼ਨਰੀ ਮੈਂਬਰ ਬਲਜੀਤ ਸਿੰਘ ਅਤੇ ਧਾਰਮਿਕ ਅਧਿਆਪਕਾ ਜਸਜੀਤ ਕੌਰ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ |