05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਗੁਰਦੁਆਰਾ ਗੁਰਦੇਵ ਨਗਰ ਵਿਖੇ ਇਸਤਰੀ ਸਤਿਸੰਗ ਸਭਾਵਾਂ ਵਲੋਂ ਕੀਰਤਨ ਦਰਬਾਰ

Ad Position 21
No active advertisement
ਅਜੀਤ ਡੈਸਕ 28-04-2026
ਜਲੰਧਰ, 27 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਇਸਤਰੀ ਸਤਿਸੰਗ ਸਭਾਵਾਂ ਦਾ ਕੀਰਤਨ ਦਰਬਾਰ ਕਰਵਾਇਆ | ਸਮਾਗਮ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਵਲੋਂ ਲਗਾਤਾਰ ਕੀਰਤਨ ਦੀ ਹਾਜ਼ਰੀ ਭਰੀ ਗਈ, ਉਪਰੰਤ ਸ਼ਾਮ 4 ਵਜੇ ਭੋਗ ਪਾਏ ਗਏ | ਸਮਾਗਮ ਦੌਰਾਨ ਗੁਰਦੁਆਰਾ ਰਾਜਾ ਗਾਰਡਨ, ਗੁਰਦੁਆਰਾ ਬਸਤੀ ਸ਼ੇਖ, ਗੁਰਦੁਆਰਾ ਕ੍ਰਿਸ਼ਨਾ ਨਗਰ, ਗੁਰਦੁਆਰਾ ਬੇਬੇ ਨਾਨਕੀ ਜੀ, ਗੁਰਦੁਆਰਾ ਅਰਬਨ ਅਸਟੇਟ ਫੇਜ਼-2 ਤੇ ਬੀਬੀਆਂ ਦੇ ਹੋਰ ਜਥਿਆਂ ਨੇ ਵੀ ਕੀਰਤਨ ਦੀ ਹਾਜ਼ਰੀ ਲਗਾਈ | ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਵਲੋਂ ਸਮਾਗਮ ਦੌਰਾਨ ਕੀਰਤਨ ਦੀ ਹਾਜ਼ਰੀ ਭਰਨ ਵਾਲੀਆਂ ਸਭਾਵਾਂ ਨੂੰ ਗੁਰੂ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਅਤੇ ਮਿਸ਼ਠਾਨ ਪ੍ਰਸ਼ਾਦ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਗੁਰੂ ਕੇ ਲੰਗਰ ਨਾਲੋ-ਨਾਲ ਚਲਦੇ ਰਹੇ | ਇਸ ਮੌਕੇ ਬੀਬੀ ਰਜਿੰਦਰ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਮਨਜੀਤ ਕੌਰ, ਬੀਬੀ ਨਰਿੰਦਰ ਕੌਰ ਭਾਟੀਆ, ਬੀਬੀ ਸ਼ਾਂਤੀ ਭਾਟੀਆ, ਬੀਬੀ ਜਸਵਿੰਦਰ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਮਨਵਿੰਦਰ ਕੌਰ, ਬੀਬੀ ਮਨਜੋਤ ਕੌਰ, ਬੀਬੀ ਨਵਨੀਤ ਕੌਰ, ਬੀਬੀ ਜਤਿੰਦਰ ਕੌਰ, ਬੀਬੀ ਅਮਨਦੀਪ ਕੌਰ ਤੇ ਬੀਬੀ ਅਰਵਿੰਦਰ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ 64 ਲੱਖ ਟਨ ਯੂਰੀਆ ਤੇ 19 ਲੱਖ ਟਨ ਹੋਰ ਖਾਦਾਂ ਦੀ ਦਰਾਮਦ ਕਰੇਗਾ <br/> ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ
Ad Position 24