ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡੀ.ਐੱਮ.ਐੱਫ਼ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰ ਦਿਹਾੜੇ 'ਤੇ ਮਜ਼ਦੂਰ ਸਮਾਗਮ ਅਤੇ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 02-05-2026
ਜਲੰਧਰ, 1 ਮਈ (ਐੱਮ. ਐੱਸ. ਲੋਹੀਆ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਮਜ਼ਦੂਰ ਸਮਾਗਮ ਕੀਤਾ ਗਿਆ | ਇਸ ਸਬੰਧੀ ਦੇਸ਼ ਭਗਤ ਯਾਦਗਾਰ ਹਾਲ ਦੇ ਗ਼ਦਰੀ ਬਾਬਾ ਵਿਸ਼ਨੂੰ ਗਣੇਸ਼ ਪਿੰਗਲਾ ਹਾਲ ਵਿਖੇ ਕਰਵਾਏ ਸਮਾਗਮ ਦੀ ਸਮਾਪਤੀ ਉਪਰੰਤ ਮੁਜ਼ਾਹਰਾ ਕੀਤਾ ਗਿਆ, ਜਿਸ ਦੌਰਾਨ ਵੱਡੀ ਗਿਣਤੀ 'ਚ ਆਸ਼ਾ, ਮਿੱਡ ਡੇਅ ਮੀਲ ਵਰਕਰਜ਼, ਪੇਂਡੂ ਮਜ਼ਦੂਰਾਂ ਅਤੇ ਹੋਰ ਮਿਹਨਤੀ ਲੋਕਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਡੀ. ਐੱਮ. ਐੱਫ਼ ਦੇ ਸੂਬਾਈ ਆਗੂ ਹਰਿੰਦਰ ਦੁਸਾਂਝ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਈ ਦਿਵਸ ਦੇ ਸ਼ਹੀਦ ਪੂੰਜੀਵਾਦ ਨੂੰ ਨਫ਼ਰਤ ਕਰਦੇ ਸਨ, ਕਿਉਂਕਿ ਇਹ ਕੁਝ ਲੋਕਾਂ ਦੁਆਰਾ ਬਹੁਤ ਸਾਰੇ ਲੋਕਾਂ ਦੇ ਸ਼ੋਸ਼ਣ 'ਤੇ ਅਧਾਰਿਤ ਹੈ | ਉਹ ਸਮਾਜਵਾਦ ਦੀ ਵਕਾਲਤ ਕਰਦੇ ਸਨ, ਕਿਉਂਕਿ ਇਹ ਹਰੇਕ ਮਨੁੱਖ ਦੀ ਭਲਾਈ ਨੂੰ ਸੁਰੱਖਿਅਤ ਕਰ ਸਕਦਾ ਹੈ | ਆਗੂਆਂ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਵਲੋਂ ਪੂੰਜੀਵਾਦ ਦੇ ਬਦਲ ਵਜੋਂ ਸਮਾਜਵਾਦ ਲਈ ਦਿੱਤਾ ਗਿਆ ਸੱਦਾ ਅਜੋਕੇ ਪੂੰਜੀਵਾਦ ਦੇ ਸੰਸਾਰ 'ਚ ਬਹੁਤ ਸਾਰਥਕ ਹੈ, ਜਿੱਥੇ ਪੂੰਜੀਵਾਦ ਵਿਸ਼ਾਲ ਲੋਕਾਂ ਦੀ ਗਰੀਬੀ, ਵੱਧ ਰਹੀ ਬੇਰੁਜ਼ਗਾਰੀ ਅਤੇ ਸਮਾਜ 'ਚ ਅਸਮਾਨਤਾਵਾਂ ਦਾ ਕਾਰਨ ਬਣ ਰਿਹਾ ਹੈ | ਉਨ੍ਹਾਂ ਮਈ ਦਿਵਸ 'ਤੇ ਮਜ਼ਦੂਰ ਜਮਾਤ 'ਤੇ ਹੋ ਰਹੇ ਹਮਲਿਆਂ ਦਾ ਟਾਕਰਾ ਕਰਨ ਅਤੇ ਹੱਕਾਂ ਦੀ ਰਾਖੀ ਅਤੇ ਨੌਕਰੀਆਂ ਦੀ ਰਾਖੀ ਲਈ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਵਾਉਣ, ਘਟੋ-ਘੱਟ ਉਜਰਤ 30 ਹਜ਼ਾਰ ਰੁਪਏ ਕਰਵਾਉਣ, ਦਿਹਾੜੀ 8 ਘੰਟੇ ਕਰਨ, ਆਸ਼ਾ, ਮਿੱਡ ਡੇਅ ਮੀਲ ਵਰਕਰਜ਼ ਸਮੇਤ ਕੱਚੇ ਕਾਮਿਆਂ ਨੂੰ ਪੱਕੇ ਕਰਨ ਆਦਿ ਲਈ ਜਥੇਬੰਦ ਜਨਤਕ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ | ਇਸ ਮੌਕੇ ਡੈਮੋਕ੍ਰੇਟਿਕ ਆਸ਼ਾ ਅਤੇ ਫੈਸਿਲੀਟੇਟਰ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਸ਼ਾਹਕੋਟ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਅਤੇ ਇਸਤਰੀ ਜਾਗਿ੍ਤੀ ਮੰਚ ਦੇ ਸੂਬਾਈ ਆਗੂ ਜਸਵੀਰ ਕੌਰ ਜੱਸੀ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ 78 ਕਰੋੜ ਦੇ ਸਪੋਰਟਸ ਹੱਬ ਨੂੰ ਪੂਰਾ ਹੋਣ ਲਈ ਲੱਗੇਗਾ ਅਜੇ ਹੋਰ ਸਮਾਂ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਮਨਾਇਆ 'ਪਿ੍ੰਸੀਪਲ' ਤੇ 'ਮਜ਼ਦੂਰ' ਦਿਵਸ
Ad Position 24
No active advertisement