ਜਲੰਧਰ, 1 ਮਈ (ਜਤਿੰਦਰ ਪੰਮੀ)-ਸੀ.ਆਈ.ਏ ਸਟਾਫ ਦਿਹਾਤੀ ਦੀ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦਿਆਂ 131 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਪਿ੍ਤਪਾਲ ਸਿੰਘ ਉਰਫ਼ ਪੀਤਾ ਵਾਸੀ ਪਿੰਡ ਧੀਰਪੁਰ ਥਾਣਾ ਕਰਤਾਰਪੁਰ ਅਤੇ ਸੁਖਵਿੰਦਰ ਸਿੰਘ ਉਰਫ ਸੁੱਖ ਵਾਸੀ ਪਿੰਡ ਨਾਥੋਕੇ ਥਾਣਾ ਵੈਰੋਵਾਲ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਸ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 26 ਅਪ੍ਰੈਲ ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਅੱਡਾ ਗੇਟ ਬੋਲੀਨਾ ਤੋਂ ਪਿ੍ਤਪਾਲ ਸਿੰਘ ਉਰਫ ਪੀਤਾ ਨੂੰ ਕਾਬੂ ਕਰਕੇ ਉਸ ਕੋਲੋਂਾ 101 ਗ੍ਰਾਮ ਹੈਰੋਇਨ ਬਰਾਮਦ ਕੀਤੀ | ਉਸ ਖ਼ਿਲਾਫ਼ ਥਾਣਾ ਪਤਾਰਾ ਵਿਖੇ ਐਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਗਿ੍ਫਤਾਰ ਕਰ ਲਿਆ | ਇਸੇ ਤਰ੍ਹਾਂ 30 ਅਪ੍ਰੈਲ ਨੂੰ ਇੰਸਪੈਕਟਰ ਪੁਸ਼ਪ ਬਾਲੀ ਵੱਲੋਂ ਏ.ਐੱਸ.ਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਇਲਾਕਾ ਕਰਤਾਰਪੁਰ ਵਿਖੇ ਗਸ਼ਤ ਲਈ ਤਾਇਨਾਤ ਕੀਤਾ ਗਿਆ ਸੀ | ਇਸ ਦੌਰਾਨ ਪੁਲਿਸ ਪਾਰਟੀ ਨੇ ਸ਼ੱਕੀ ਦੇ ਆਧਾਰ 'ਤੇ ਬਾਈਕ ਸਵਾਰ ਨੂੰ ਰੋਕਿਆ ਤਾਂ ਉਸ ਨੇ ਆਪਣਾ ਨਾਂ ਸੁਖਵਿੰਦਰ ਸਿੰਘ ਉਰਫ ਸੁੱਖ ਦੱਸਿਆ | ਤਲਾਸ਼ੀ ਦੌਰਾਨ ਮੋਟਰਾਈਸਕਲ ਦੇ ਟੂਲ ਕਿੱਟ ਬਾਕਸ 'ਚ 30 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ 'ਤੇ ਮੁਲਜ਼ਮ ਖ਼ਿਲਾਫ਼ ਥਾਣਾ ਕਰਤਾਰਪੁਰ 'ਚ ਐਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰਕੇ ਗਿ੍ਫਤਾਰ ਕਰ ਲਿਆ | ਐੱਸ.ਐੱਸ.ਪੀ ਨੇ ਦੱਸਿਆ ਕਿ ਦੋਵੇਂ ਦੋਸੀਆਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਅੱਗੇ ਸਪਲਾਈ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ | ਕਰਤਾਰਪੁਰ, ਪਤਾਰਾ, ਜਲੰਧਰ ਅਤੇ ਨੇੜਲੇ ਇਲਾਕਿਆਂ ਵਿੱਚ ਪਹਿਲਾਂ ਕੀਤੀਆਂ ਨਸ਼ਾ ਸਪਲਾਈ ਗਤੀਵਿਧੀਆਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਰਿਮਾਂਡ ਦੌਰਾਨ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਹੋਰ ਦੱਸਿਆ ਕਿ ਮੁਲਜ਼ਮਾਂ ਵਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਚੱਲ ਤੇ ਅਚੱਲ ਸੰਪਤੀ ਨੂੰ ਵੀ ਕਾਨੂੰਨ ਅਨੁਸਾਰ ਜ਼ਬਤ ਕੀਤਾ ਜਾਵੇਗਾ | ਦੋਸੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ |