ਜਲੰਧਰ, 1 ਮਈ (ਪਵਨ ਖਰਬੰਦਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਲੇਬਰ ਡੇ) ਦੇ ਮÏਕੇ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ¢ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਹਨਤ ਦੀ ਮਹੱਤਤਾ ਅਤੇ ਮਜ਼ਦੂਰਾਂ ਪ੍ਰਤੀ ਸਤਿਕਾਰ ਦੀ ਭਾਵਨਾ ਨਾਲ ਜਾਣੂ ਕਰਵਾਉਣਾ ਸੀ ¢ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਹੜੇ 'ਚ ਕੀਤੀ ਗਈ ¢ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਿਹਨਤ , ਇਮਾਨਦਾਰੀ ਅਤੇ ਸਮਰਪਣ ਹੀ ਕਾਮਯਾਬੀ ਦੀ ਕੁੰਜੀ ਹਨ¢ ਉਨ੍ਹਾਂ ਬੱਚਿਆਂ ਨੂੰ ਹਰ ਕਿਸਮ ਦੇ ਕੰਮ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਣ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਸਕੂਲ ਦੇ ਐਮ. ਡੀ. ਜੈਦੀਪ ਸਿੰਘ ਨੇ ਸਕੂਲ ਦੇ ਸਾਰੇ ਕਰਮਚਾਰੀਆਂ ਨੂੰ ਜੋਸ਼, ਉਤਸਾਹ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਚੇਅਰਪਰਸਨ ਜਗਦੀਪ ਕੌਰ ਅਤੇ ਪਿ੍ੰਸੀਪਲ ਵਨੀਤਾ ਚੱਢਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਮਜ਼ਦੂਰ ਜੀਵਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ¢ ਇਸ ਦੌਰਾਨ ਪੋਸਟਰ ਬਣਾਉਣ, ਕਵਿਤਾ ਪਾਠ ਅਤੇ ਨਾਟਕ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਮਜ਼ਦੂਰਾਂ ਦੇ ਜੀਵਨ, ਸੰਘਰਸ਼ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ¢ ਸਕੂਲ ਪਰਿਵਾਰ ਵਲੋਂ ਇਸ ਮÏਕੇ 'ਤੇ ਸਾਰੇ ਸਹਾਇਕ ਕਰਮਚਾਰੀਆਂ ਨੂੰ ਲੇਬਰ ਡੇ (ਮਜ਼ਦੂਰ ਦਿਵਸ) ਦੀਆਂ ਮੁਬਾਰਕਾਂ ਦਿੱਤੀਆਂ ਗਈਆਂ¢