ਜਲੰਧਰ, 1 ਮਈ (ਐੱਮ. ਐੱਸ. ਲੋਹੀਆ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ | ਹਜ਼ੂਰੀ ਰਾਗੀ ਭਾਈ ਫਤਿਹ ਸਿੰਘ ਦੇ ਜਥੇ ਵਲੋਂ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਭਾਈ ਬਲਜੀਤ ਸਿੰਘ ਨੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ | ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਗੁਰਪਿੰਦਰ ਸਿੰਘ ਨੇ ਕੀਰਤਨ ਦੀ ਹਾਜ਼ਰੀ ਲਗਵਾਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਕੰਵਲਜੀਤ ਸਿੰਘ ਸੈਕਟਰੀ, ਜੁਗਿੰਦਰ ਸਿੰਘ ਲਾਇਲਪੁਰੀ, ਮਨਜੀਤ ਸਿੰਘ ਠੁਕਰਾਲ, ਮਲਕੀਤ ਸਿੰਘ ਮੁਲਤਾਨੀ, ਗੁਰਿੰਦਰ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਪਰਮਜੀਤ ਸਿੰਘ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ (ਲੈਂਡਲਾਰਡ), ਦਲਜੀਤ ਸਿੰਘ ਗਾਬਾ ਅਤੇ ਹੋਰ ਹਾਜ਼ਰ ਸਨ |