ਜਲੰਧਰ, 2 ਮਈ (ਸ਼ਿਵ)-ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਪਾਰਟੀ ਦਫ਼ਤਰ ਸਰਕੂਲਰ ਰੋਡ, ਸ਼ੀਤਲਾ ਮਾਤਾ ਮੰਦਰ ਦੇ ਨੇੜੇ ਮੰਡਲ ਪ੍ਰਧਾਨਾਂ ਅਤੇ ਮੰਡਲ ਪ੍ਰਬੰਧਕਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ¢ ਇਸ ਮੀਟਿੰਗ ਦਾ ਮੁੱਖ ਉਦੇਸ਼ ਸੰਗਠਨਾਤਮਕ ਗਤੀਵਿਧੀਆਂ ਨੂੰ ਮਜ਼ਬੂਤੀ ਦੇਣਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਸੀ¢ਇਸ ਮÏਕੇ ਭਾਜਪਾ ਜ਼ਿਲ੍ਹਾ ਮਹਾਮੰਤਰੀ ਅਸ਼ੋਕ ਸਰੀਨ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਮਨਜੀਤ ਸਿੰਘ ਟੀਟੂ, ਸਨੀ ਸ਼ਰਮਾ, ਭਗਵੰਤ ਪ੍ਰਭਾਕਰ ਸਮੇਤ ਹੋਰ ਹਾਜ਼ਰ ਸਨ¢ਮੀਟਿੰਗ ਦÏਰਾਨ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਸਾਰੇ ਮੰਡਲ ਪ੍ਰਧਾਨਾਂ ਅਤੇ ਪ੍ਰਬੰਧਕਾਂ ਨੂੰ ਪਾਰਟੀ ਵੱਲੋਂ ਨਿਰਧਾਰਿਤ ਵੱਖ-ਵੱਖ ਸਰ ਗਰਮੀ ਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਸਰਗਰਮ ਤÏਰ 'ਤੇ ਲਾਗੂ ਕਰਨ ਲਈ ਅਪੀਲ ਕੀਤੀ¢ ਇਸ ਮÏਕੇ ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਦਵਿੰਦਰ ਭਾਰਦਵਾਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਅਸ਼ਵਨੀ ਅਟਵਾਲ, ਸਨੀ ਸ਼ਰਮਾ, ਲਲਿਤ ਬੱਬੂ, ਡਿੰਪੀ ਲੁਭਾਣਾ, ਮੰਡਲ ਪ੍ਰਧਾਨ ਰਾਜੇਸ਼ ਕੁਮਾਰ ਆਰ.ਕੇ., ਕੁਲਵੰਤ ਸ਼ਰਮਾ, ਗੁਰਪ੍ਰੀਤ ਵਿਕੀ, ਆਸ਼ੀਸ਼ ਸਹਿਗਲ, ਚੰਦਨ ਰਖੇਜਾ, ਸੰਦੀਪ ਕੁਮਾਰ, ਕੁਣਾਲ ਸ਼ਰਮਾ, ਮਨੀਸ਼ ਬਲ, ਸੁਨੀਲ ਚੋਪੜਾ, ਰਾਜੇਸ਼ ਠਾਕੁਰ, ਸੋਨੂ ਚÏਹਾਨ, ਕੰਵਰ ਸਰਤਾਜ ਸਿੰਘ ਅਤੇ ਹੋਰ ਹਾਜ਼ਰ ਸਨ¢