15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਵਿਗਿਆਨ ਤੇ ਤਕਨਾਲੋਜੀ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਜਲੰਧਰ, 2 ਮਈ (ਪਵਨ ਖਰਬੰਦਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਕਰਵਾਈ 'ਅਵਿਸ਼ਕਾਰ 2.0 ਵਿਗਿਆਨ ਅਤੇ ਤਕਨਾਲੋਜੀ ਮੇਲਾ' 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਦੇ ਵਿਦਿਆਰਥੀਆਂ ਨੇ 8 ਵੱਖ-ਵੱਖ ਮੁਕਾਬਲਿਆਂ 'ਚ ਭਾਗ ਲੈਂਦੇ ਹੋਏ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ | ਆਰਟ ਪ੍ਰਤੀਯੋਗਿਤਾ ਵਿੱਚ ਜਮਾਤ ਨੌਵੀਂ ਦੀ ਵਿਦਿਆਰਥਣ ਸੁਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਡਾਂਸ ਮੁਕਾਬਲੇ 'ਚ ਜਮਾਤ 12ਵੀਂ ਦੀਆਂ ਵਿਦਿਆਰਥਣਾਂ ਸੁਖਜੀਵਨ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਸਰਦਾਰ ਮਹਿੰਦਰ ਸਿੰਘ ਨੇ ਇਸ ਉਪਲਬਧੀ 'ਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਹਰ ਮੰਜਿਲ ਹਾਸਲ ਕੀਤੀ ਜਾ ਸਕਦੀ ਹੈ | ਸਕੂਲ ਦੇ ਚੇਅਰਪਰਸਨ ਸ੍ਰੀਮਤੀ ਜਗਦੀਪ ਕੌਰ ਅਤੇ ਪਿ੍ੰਸੀਪਲ ਵਨੀਤਾ ਚੱਡਾ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਹੈ | ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਰਹਿਨੁਮਾਈ ਨਾਲ ਬੱਚਿਆਂ ਨੇ ਇਹ ਮਾਣ ਹਾਸਲ ਕੀਤਾ | ਇਸ ਮੌਕੇ ਸਕੂਲ 'ਚ ਖੁਸ਼ੀ ਦਾ ਮਾਹੌਲ ਹੈ ਅਤੇ ਸਾਰੇ ਸਟਾਫ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ 'ਚ ਵਾਤਾਵਰਨ ਬਚਾਓ ਵਿਸ਼ੇ ਸੰਬੰਧੀ ਅਸੈਂਬਲੀ ਕਰਵਾਈ ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਕੀਤਾ ਜਾਵੇ ਵਧੇਰੇ ਪ੍ਰਚਾਰ-ਸੁਸ਼ੀਲ ਸ਼ਰਮਾ <br/>
Ad Position 24