15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਈ ਘੱਨ੍ਹਈਆ ਜੀ ਦੀ ਯਾਦ 'ਚ ਕਰਵਾਏ ਗੁਰਮਤਿ ਸਮਾਗਮ

Ad Position 21
repet_subhas-goyals [Copy P29]
ਭਾਈ ਦਵਿੰਦਰ ਸਿੰਘ (ਖੰਨੇ ਵਾਲੇ) ਕੀਰਤਨ ਦੀ ਹਾਜ਼ਰੀ ਭਰਦੇ ਹੋਏ | (ਸੱਜੇ) ਭਾਈ ਦਵਿੰਦਰ ਸਿੰਘ (ਖੰਨੇ ਵਾਲੇ), ਸਤਪਾਲ ਸਿੰਘ ਸਿਦਕੀ, ਗੁਰਮੇਲ ਸਿੰਘ, ਗੁਰਬਖ਼ਸ਼ ਸਿੰਘ ਜੁਨੇਜਾ ਅਤੇ ਹੋਰ ਪਤਵੰਤੇ ਸੱਜਣਾ ਦਾ ਸਨਮਾਨ ਕਰਦੇ ਹੋਏ | ਤਸਵੀਰਾਂ : ਮੁਨੀਸ਼ <br/> 03-05-2026
ਜਲੰਧਰ, 2 ਮਈ (ਐੱਮ. ਐੱਸ. ਲੋਹੀਆ)-ਭਾਈ ਘਨ੍ਹਈਆ ਜੀ ਸੇਵਕ ਦਲ, ਜਲੰਧਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1 ਮਈ ਨੂੰ ਭਾਈ ਘਨ੍ਹਈਆ ਜੀ ਦੀ ਮਿੱਠੀ ਯਾਦ 'ਚ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਸੰਗਤ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਇਸ ਵਾਰ ਦੇ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਨਾਨਕ ਮਿਸ਼ਨ ਵਿਖੇ ਬੜੀ ਸ਼ਰਧਾ ਤੇ ਪਿਆਰ ਨਾਲ ਕਰਵਾਇਆ ਗਿਆ, ਜਿਸ ਦੌਰਾਨ ਮਹੰਤ ਕਾਹਨ ਸਿੰਘ (ਗੁਨਿਆਣਾ ਮੰਡੀ), ਭਾਈ ਦਵਿੰਦਰ ਸਿੰਘ (ਖੰਨੇ ਵਾਲੇ), ਭਾਈ ਹਰਵਿੰਦਰ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ), ਭਾਈ ਮਨਿੰਦਰ ਸਿੰਘ ਅਤੇ ਭਾਈ ਸਤਨਾਮ ਸਿੰਘ ਵਲੋਂ ਕੀਰਤਨ ਦੁਆਰਾ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਗੁਰਮਤਿ ਵਿਚਾਰਾਂ ਰਾਹੀਂ ਭਾਈ ਘਨ੍ਹਈਆ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਸਮਾਗਮ ਦੌਰਾਨ ਭਾਈ ਘਨ੍ਹਈਆ ਜੀ ਸੇਵਕ ਦਲ ਦੇ ਮੁੱਖ ਸਰਪ੍ਰਸਤ ਸਤਪਾਲ ਸਿੰਘ ਸਿਦਕੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਬਖਸ਼ ਸਿੰਘ ਜੁਨੇਜਾ, ਪ੍ਰਧਾਨ ਗੁਰਮੇਲ ਸਿੰਘ, ਨਰਿੰਦਰ ਪਾਲ ਸਿੰਘ, ਮੋਹਨ ਸਿੰਘ ਢੀਂਗਰਾ ਅਤੇ ਹੋਰਾਂ ਵਲੋਂ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ ਅਤੇ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਐੱਮ.ਐੱਲ.ਏ. ਰਜਿੰਦਰ ਬੇਰੀ, ਸਿੰਘ ਸਭਾਵਾਂ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ, ਹਰਜੋਤ ਸਿੰਘ ਲੱਕੀ, ਅਮਰਜੀਤ ਸਿੰਘ ਕਿਸ਼ਨਪੁਰਾ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖ਼ਾਲਸਾ, ਦਵਿੰਦਰ ਸਿੰਘ, ਰਜਿੰਦਰ ਸਿੰਘ ਮਿਗਲਾਨੀ, ਹਰਪ੍ਰੀਤ ਸਿੰਘ ਨੀਟੂ, ਹਰਪ੍ਰੀਤ ਸਿੰਘ (ਅੰਮਿ੍ਤ ਕੰਪਿਊਟਰ), ਗੁਰਵਿੰਦਰ ਸਿੰਘ ਮਝੈਲ, ਕੁਲਜੀਤ ਸਿੰਘ ਚਾਵਲਾ, ਸੁਖਜੀਤ ਸਿੰਘ ਇੰਸਪੈਕਟਰ, ਗੁਰਜੀਤ ਸਿੰਘ ਪੋਪਲੀ, ਅਮਰਜੀਤ ਸਿੰਘ ਮੱਕੜ, ਡਾ. ਜਸਵੰਤ ਸਿੰਘ, ਤੇਜਿੰਦਰ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ ਗਾਂਧੀ, ਰਣਜੀਤ ਸਿੰਘ, ਹਰਪ੍ਰੀਤ ਸਿੰਘ, ਸਤਪਾਲ ਸਿੰਘ ਬਿੱਟੂ, ਹਰਮੀਕ ਸਿੰਘ, ਜਸਵਿੰਦਰ ਸਿੰਘ ਰਾਜੂ, ਜਸਵਿੰਦਰ ਸਿੰਘ ਬਾਬਾ, ਰਜਿੰਦਰ ਸਿੰਘ, ਵਰਿੰਦਰ ਸਿੰਘ, ਸੁਖਪ੍ਰੀਤ ਸਿੰਘ, ਸੁਰਜੀਤ ਸਿੰਘ ਮਿੰਟੂ, ਮੋਹਨ ਸਿੰਘ ਮਕੈਨਿਕ, ਪ੍ਰਦੀਪ ਕੁਮਾਰ ਸ਼ਰਮਾ, ਰਵਿੰਦਰ ਸਿੰਘ, ਪ੍ਰਭਸ਼ਰਨ ਸਿੰਘ, ਅੰਮਿ੍ਤਪਾਲ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਸ਼ੀਲ ਦੁਸਾਂਝ ਨੂੰ ਮਿਲੇਗਾ 'ਸੰਤ ਜਗਦੀਸ਼ ਸਿੰਘ ਵਰਿਆਮ ਯਾਦਗਾਰੀ ਪੁਰਸਕਾਰ' ਅਗਲੀ ਖ਼ਬਰ ਏਪੀਜੇ ਸਕੂਲ ਮਾਡਲ ਟਾਊਨ 'ਚ ਹੈੱਡ ਬੁਆਏ ਤੇ ਹੈੱਡ ਗਰਲ ਦੀ ਕੀਤੀ ਚੋਣ <br/>
Ad Position 24