ਜਲੰਧਰ, 2 ਮਈ (ਪਵਨ ਖਰਬੰਦਾ)-ਦ ਗੁਰੂਕੁਲ ਸਕੂਲ 'ਚ ਬੁੱਧ ਪੂਰਨਿਮਾ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸਮਰਪਣ ਨਾਲ ਮਨਾਇਆ ਗਿਆ¢ ਇਸ ਪਾਵਨ ਅਵਸਰ 'ਤੇ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ ਰਾਹੀਂ ਮਹਾਤਮਾ ਬੁੱਧ ਦੀਆਂ ਸਿੱਖਿਆਵਾਂ ਤੋਂ ਸਭ ਨੂੰ ਜਾਣੂ ਕਰਵਾਇਆ¢ ਇਸ ਮੌਕੇ ਮੈਡੀਟੇਸ਼ਨ ਸੈਸ਼ਨ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ¢ ਸਕੂਲ ਦੀ ਡਾਇਰੈਕਟਰ ਸੁਸ਼ਮਾ ਹਾਂਡਾ ਨੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਸਾਨੂੰ ਸਾਡੀ ਸਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ¢ ਸਕੂਲ ਦੀ ਪਿ੍ੰਸੀਪਲ ਰਾਧਾ ਗੱਖੜ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ ਦੇ ਮਹੱਤਵ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼ਾਂਤੀ, ਕਰੁਣਾ ਅਤੇ ਸਹਿਣਸ਼ੀਲਤਾ ਦੇ ਮਾਰਗ 'ਤੇ ਚੱਲਣਾ ਸਾਡਾ ਫ਼ਰਜ਼ ਹੈ ਅਤੇ ਸਾਨੂੰ ਇਨ੍ਹਾਂ ਫ਼ਰਜ਼ਾਂ ਨੂੰ ਨਿਭਾ ਕੇ ਅੱਗੇ ਵਧਣ ਦਾ ਯਤਨ ਕਰਨਾ ਚਾਹੀਦਾ ਹੈ ¢