ਜਲੰਧਰ, 2 ਮਈ (ਡਾ.ਜਤਿੰਦਰ ਸਾਬੀ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਨੋਵਾਲੀ (ਜਲੰਧਰ) ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਐਨ.ਐਮ.ਐਮ.ਐਸ ਪ੍ਰੀਖਿਆ 'ਚ ਦੋ ਵਿਦਿਆਰਥੀਆਂ ਸਮਰ ਪੁੱਤਰ ਨਰਿੰਦਰ ਪਾਲ ਅਤੇ ਅਰਮਾਨਦੀਪ ਸਿੰਘ ਪੁੱਤਰ ਹਰਦੀਪ ਸਿੰਘ ਨੇ ਬਹੁਤ ਹੀ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਦੇ ਵਿਦਿਆਰਥੀ ਸਮਰ ਨੇ ਜਲੰਧਰ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਇਹ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਵੰਦਨਾ ਨੇ ਦੱਸਿਆ ਕਿ ਸਕੂਲ ਦੀ ਇਸ ਪ੍ਰਾਪਤੀ 'ਤੇ ਅਸੀਂ ਬਹੁਤ ਫਖਰ ਕਰਦੇ ਹੋਏ ਵਿਦਿਆਰਥੀਆਂ ਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ |