15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੀ. ਐਸ. ਆਈ. ਆਰ.ਪ੍ਰੀ-ਐਸ.ਆਈ.ਆਰ. ਮੈਪਿੰਗ 'ਚ ਹੋਰ ਤੇਜ਼ੀ ਲਿਆਂਦੀ ਜਾਵੇ- ਜ਼ਿਲ੍ਹਾ ਚੋਣ ਅਫਸਰ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਜਲੰਧਰ, 2 ਮਈ (ਜਤਿੰਦਰ ਪੰਮੀ)- ਜ਼ਿਲ੍ਹੇ 'ਚ ਚੱਲ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸੰਬੰਧੀ ਮੈਪਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ ਨੇ ਅਧਕਿਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮੈਪਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹੇ ਦੇ ਕੁੱਲ 16,56,549 ਵੋਟਰ ਹਨ, ਜਿਸ +ਚੋਂ 13,01,302 (ਕੁੱਲ (78.55 ਫੀਸਦੀ) ਵੋਟਰਾਂ ਦਾ ਮਿਲਾਨ ਬੀ.ਐਲ.ਓਜ਼ ਵਲੋਂ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ 9 ਵਿਧਾਨ ਸਭਾ ਹਲਕਿਆਂ ਵਿੱਚ ਆਦਮਪੁਰ ਵਿਖੇ 87.97 ਫੀਸਦੀ, ਕਰਤਾਰਪੁਰ ਵਿਖੇ 87.15 ਫੀਸਦੀ, ਫਿਲੌਰ 86.48 ਫੀਸਦੀ , ਸਾਹਕੋਟ 86.18 ਫੀਸਦੀ, ਨਕੋਦਰ 85.92, ਜਲੰਧਰ ਕੈਂਟ 75.53 ਫੀਸਦੀ, ਜਲੰਧਰ ਵੈਸਟ 66.90 ਫੀਸਦੀ, ਜਲੰਧਰ ਉੱਤਰੀ ਵਿਖੇ 65.30 ਫੀਸਦੀ ਅਤੇ ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਵਿਖੇ 64.70 ਫੀਸਦੀ ਪ੍ਰੀ-ਐਸ.ਆਈ.ਆਰ ਮੈਪਿੰਗ (ਕੁੱਲ 78.55 ਫੀਸਦੀ) ਹੋ ਚੁੱਕੀ ਹੈ | ਡੀਸੀ ਵਾਲੀਆ ਨੇ ਈ.ਆਰ.ਓਜ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਕਾਰਜ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ | ਉਨ੍ਹਾਂ ਈ.ਆਰ.ਓਜ ਨੂੰ ਹਦਾਇਤ ਕੀਤੀ ਕਿ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਇਸ ਅਹਿਮ ਕਾਰਜ ਵਿੱਚ ਆਪਣਾ ਸਹਿਯੋਗ ਦੇਣ ਅਤੇ ਐਸ.ਆਈ.ਆਰ. ਦੌਰਾਨ ਬੀ.ਐਲ.ਓਜ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ | ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਮੌਜੂਦਾ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ | 2003 ਦੀ ਵੋਟਰ ਸੂਚੀ ਦੀ ਡਿਟੇਲ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ਜਾਂ ਮੁੱਖ ਚੋਣ ਦਫਤਰ ਦੀ ਵੈਬਸਾਈਟ 'ਤੇ ਦੇਖੀ ਜਾ ਸਕਦੀ ਹੈ | ਇਸ ਤੋਂ ਇਲਾਵਾ ਕਿਸੇ ਵੀ ਸੁਝਾਅ ਜਾਂ ਜਾਣਕਾਰੀ ਸਬੰਧੀ ਵੋਟਰ ਹੈਲਪਲਾਈਨ ਟੋਲ ਫ੍ਰੀ ਨੰਬਰ 1950 'ਤੇ ਕਾਲ ਕੀਤੀ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਦਿੱਤੀ 'ਨਵਜੰਮੇ ਬੱਚਿਆਂ ਦੀ ਦੇਖਭਾਲ' ਸੰਬੰਧੀ ਸਿਖਲਾਈ ਅਗਲੀ ਖ਼ਬਰ ਐਨ.ਐਮ.ਐਮ.ਐਸ ਪ੍ਰੀਖਿਆ 'ਚ ਧੰਨੋਵਾਲੀ ਸਕੂਲ ਦੇ ਲੜਕਿਆਂ ਨੇ ਮਾਰੀਆਂ ਮੱਲਾਂ <br/>
Ad Position 24