ਚੁਗਿੱਟੀ/ਜੰਡੂਸਿੰਘਾ, 2 ਮਈ (ਨਰਿੰਦਰ ਲਾਗੂ)-ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਥਾਣਾ ਰਾਮਾਂਮੰਡੀ ਦੀ ਪੁਲਿਸ ਵਲੋਂ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਦਵਾਈਆਂ ਵਾਲੀਆਂ ਵੱਖ-ਵੱਖ ਦੁਕਾਨਾਂ 'ਤੇ ਜਾ ਕੇ ਗੰਭੀਰਤਾ ਨਾਲ ਜਾਂਚ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਉਕਤ ਥਾਣੇ ਅਧੀਨ ਆਉਂਦੇ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਸਥਿਤ ਦਵਾਈਆਂ ਵਾਲੀਆਂ ਦੁਕਾਨਾਂ 'ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕੀਤੀ ਜਾ ਰਹੀ ਹੈ, ਜਿਸ 'ਤੇ ਗੰਭੀਰਤਾ ਵਰਤਦੇ ਹੋਏ ਥਾਣਾ ਰਾਮਾਂਮੰਡੀ ਦੇ ਇੰਚਾਰਜ ਜਸਪਾਲ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਤੇ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਦਵਾਈਆਂ ਵਾਲੀਆਂ ਦੁਕਾਨਾਂ 'ਤੇ ਪਹੁੰਚ ਕੇ ਦਵਾਈਆਂ ਦੀ ਚੈਕਿੰਗ ਕੀਤੀ ਤੇ ਕਿਹਾ ਕਿ ਜਿਥੇ ਵੀ ਪਾਬੰਦੀਸ਼ੁਦਾ ਦਵਾਈਆਂ ਵੇਚਣ ਦਾ ਮਾਮਲਾ ਸਾਹਮਣੇ ਆਵੇਗਾ, ਉਸ ਦੁਕਾਨਦਾਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |