15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

'ਸੰਗਠਨ ਸਿਰਜਨ ਅਭਿਆਨ' ਸਮਾਗਮ ਦੌਰਾਨ ਰਾਹੁਲ ਗਾਂਧੀ ਨੇ ਪਾਰਟੀ ਆਗੂਆਂ 'ਚ ਨਵਾਂ ਜੋਸ਼ ਭਰਿਆ-ਸ਼ੇਰੋਵਾਲੀਆ

Ad Position 21
repet_subhas-goyals [Copy P29]
'ਸੰਗਠਨ ਸਿਰਜਣ ਅਭਿਆਨ' ਸਮਾਗਮ ਦੌਰਾਨ ਰਾਹੁਲ ਗਾਂਧੀ ਨਾਲ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਚੇਅਰਮੈਨ ਅਸ਼ਵਿੰਦਰਪਾਲ ਸਿੰਘ ਨੀਟੂ ਤੇ ਗੁਰਿੰਦਰ ਸਿੰਘ ਬਹੁਗੁਣ | (ਸੱਜੇ) ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਵਿਚਾਰ-ਚਰਚਾ ਕਰਨ ਮੌਕੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਅਸ਼ਵਿੰਦਰਪਾਲ ਸਿੰਘ ਨੀਟੂ | ਤਸਵੀਰਾਂ : ਸੁਖਦੀਪ ਸਿੰਘ <br/> 03-05-2026
ਮਲਸੀਆਂ, 2 ਮਈ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)-ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਏ ਸੰਗਠਨ ਸਿਰਜਨ ਅਭਿਆਨ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਨੇ ਆਪਣੇ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਸਮੇਤ ਮੁਲਾਕਾਤ ਕੀਤੀ | ਇਸ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਸਮਾਗਮ ਦੌਰਾਨ ਸ੍ਰੀ ਰਾਹੁਲ ਗਾਂਧੀ ਨੇ ਸਮੂਹ ਆਗੂਆਂ 'ਚ ਨਵਾਂ ਜੋਸ਼ ਅਤੇ ਉਤਸ਼ਾਹ ਭਰ ਦਿੱਤਾ ਹੈ | ਉਨ੍ਹਾਂ ਨੇ ਸਿਖਲਾਈ ਕੈਂਪ 'ਚ ਮੌਜੂਦ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੇ ਪਰਿਵਾਰਾਂ ਨਾਲ ਮਿਲ ਕੇ ਨਾ ਸਿਰਫ਼ ਸੰਗਠਨਕ ਮਜ਼ਬੂਤੀ ਬਾਰੇ ਵਿਚਾਰ ਸਾਂਝੇ ਕੀਤੇ, ਸਗੋਂ ਹਰ ਆਗੂ ਦੀ ਭੂਮਿਕਾ ਨੂੰ ਵੀ ਨਵੀਂ ਦਿਸ਼ਾ ਦਿੱਤੀ | ਇਹ ਸਮਾਗਮ ਸਿਰਫ਼ ਇਕ ਪ੍ਰੋਗਰਾਮ ਹੀ ਨਹੀਂ ਸੀ, ਬਲਕਿ ਮਜ਼ਬੂਤ ਸੰਗਠਨ, ਇਕਜੁੱਟ ਸੋਚ ਅਤੇ ਲੋਕਾਂ ਦੀ ਸੇਵਾ ਲਈ ਅਤੁੱਟ ਸਮਰਪਣ ਦਾ ਇੱਕ ਵਚਨ ਸੀ | ਇਸ ਮੌਕੇ ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਵੀ ਕਈ ਮਸਲਿਆਂ ਬਾਰੇ ਵਿਚਾਰ-ਚਰਚਾ ਕੀਤੀ | ਇਸ ਮੌਕੇ ਵਿਧਾਇਕ ਸ਼ੇਰੋਵਾਲੀਆ ਨਾਲ ਚੇਅਰਮੈਨ ਅਸ਼ਵਿੰਦਰਪਾਲ ਸਿੰਘ ਨੀਟੂ, ਗੁਰਿੰਦਰ ਸਿੰਘ ਬਹੁਗੁਣ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਜਲੰਧਰ ਪਬਲਿਕ ਸਕੂਲ 'ਚ ਮਨਾਇਆ ਮਜ਼ਦੂਰ ਦਿਵਸ <br/> ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਵੰਡੀ ਅੰਮਿ੍ਤਧਾਰੀ ਵਿਦਿਆਰਥੀਆਂ 'ਚ ਵਜ਼ੀ...
Ad Position 24