15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡੀ.ਐੱਸ.ਪੀ. ਬੱਲ ਨੇ ਨਸ਼ਿਆਂ ਦੇ ਸੌਦਾਗਰਾਂ ਤੇ ਮਾੜੇ ਅਨਸਰਾਂ ਨੂੰ ਪਾਈ ਨੱਥ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਸ਼ਾਹਕੋਟ, 2 ਮਈ (ਦਲਜੀਤ ਸਿੰਘ ਸਚਦੇਵਾ, ਨਗਿੰਦਰ ਸਿੰਘ ਬਾਂਸਲ)-ਡੀ.ਐੱਸ.ਪੀ ਸਰਵਣ ਸਿੰਘ ਬੱਲ ਨੇ ਪੁਲਿਸ ਸਬ-ਡਵੀਜ਼ਨ ਸ਼ਾਹਕੋਟ ਦਾ ਚਾਰਜ ਸੰਭਾਲਣ ਤੋਂ ਬਾਅਦ ਨਸ਼ਿਆਂ ਦੇ ਸੌਦਾਗਰਾਂ ਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਹੈ | ਡੀ.ਐੱਸ.ਪੀ ਬੱਲ ਬਹੁਤ ਹੀ ਮਿਹਨਤੀ ਅਫ਼ਸਰ ਹਨ, ਜਿਨ੍ਹਾਂ ਵਲੋਂ ਆਪਣੇ ਦਫ਼ਤਰ 'ਚ ਵੱਧ ਤੋਂ ਵੱਧ ਪਬਲਿਕ ਡੀਲਿੰਗ ਕਰਕੇ ਲੋਕਾਂ ਦੀ ਸੁਣਵਾਈ ਕੀਤੀ ਜਾ ਰਹੀ ਹੈ ਤੇ ਕਿਸੇ ਨਾਲ ਧੱਕਾ ਨਹੀਂ ਹੋਣ ਦਿੱਤਾ ਜਾ ਰਿਹਾ | ਲੋਕ ਇਨ੍ਹਾਂ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ | ਡੀ.ਐੱਸ.ਪੀ ਬੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਿਛਲੇ 10 ਦਿਨਾਂ ਵਿਚ ਪੁਲਿਸ ਸਬ-ਡਵੀਜ਼ਨ ਸ਼ਾਹਕੋਟ 'ਚ ਐੱਨ.ਡੀ.ਪੀ.ਐੱਸ ਐਕਟ ਤਹਿਤ ਕੁੱਲ 22 ਮੁਕੱਦਮੇ ਦਰਜ ਕੀਤੇ ਗਏ ਹਨ ਜਦ ਕਿ 3 ਮੁਕੱਦਮੇ ਐਕਸਾਈਜ਼ ਐਕਟ ਤਹਿਤ ਦਰਜ ਹੋਏ ਹਨ | ਉਨ੍ਹਾਂ ਕਿਹਾ ਕਿ 22 ਮੁਕੱਦਮਿਆਂ 'ਚੋਂ ਥਾਣਾ ਸ਼ਾਹਕੋਟ 'ਚ 9, ਲੋਹੀਆਂ 'ਚ 6 ਤੇ ਮਹਿਤਪੁਰ 'ਚ 7 ਮੁਕੱਦਮੇ ਦਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਦਲ-ਦਲ ਵਿਚ ਫਸੇ 79 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਗਿਆ ਹੈ ਤੇ 91 ਵਿਅਕਤੀਆਂ ਨੂੰ ਓਟ ਸੈਂਟਰ ਰਾਹੀਂ ਨਸ਼ਾ ਛੁਡਾਉਣ ਦੀ ਦਵਾਈ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਨਸ਼ਾ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰਾਂ ਦੀ ਏਕਤਾ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਭ ਤੋਂ ਸ਼ਕਤੀਸ਼ਾਲੀ ਹਥਿਆਰ-ਸ਼ੰਟੀ ਸੀਚੇਵਾਲ ਅਗਲੀ ਖ਼ਬਰ ਰਾਜੀਵ ਮਿਸਰ ਪੰਜ ਤੱਤਾਂ 'ਚ ਵਿਲੀਨ, ਵੱਡੀ ਗਿਣਤੀ ਵਿੱਚ ਪਹੁੰਚੇ ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ
Ad Position 24