ਕਰਤਾਰਪੁਰ, 3 ਮਈ (ਭਜਨ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਅੰਦਰ ਨੌਜਵਾਨ ਕੇਡਰ ਨੂੰ ਹੋਰ ਸਰਗਰਮ ਕਰਨ ਲਈ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਪੰਜਾਬ ਵਿੱਚ 18 ਜ਼ਿਲ੍ਹਾ ਪ੍ਰਧਾਨਾਂ ਅਤੇ ਸੈਕਟਰੀ ਦੀਆਂ ਨਿਯੁਕਤੀਆਂ ਵਿੱਚ ਕਰਤਾਰਪੁਰ ਹਲਕੇ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਚਕਰਾਲਾ ਦੀਆਂ ਪਾਰਟੀ ਪ੍ਰਤੀ ਦਿੱਤੀਆਂ ਜਾ ਰਹੀਆਂ ਵੱਡੀਆਂ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਵੱਡੀ ਜ਼ਿੰਮੇਵਾਰੀ ਦਿੰਦਿਆਂ ਜ਼ਿਲ੍ਹਾ ਜਲੰਧਰ ਦਿਹਾਤੀ ਦਾ ਇੰਚਾਰਜ ਨਿਯੁਕਤ ਕਰਕੇ ਪਾਰਟੀ ਲਈ ਹੋਰ ਵੀ ਮਜ਼ਬੂਤੀ, ਦਿੜਤਾ ਤੇ ਵਫ਼ਾਦਾਰੀ ਨਾਲ ਕੰਮ ਕਰਨ ਲਈ ਆਖਿਆ ਉਨ੍ਹਾਂ ਇਸ ਦੇ ਨਾਲ ਹੀ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਨੌਜਵਾਨ ਵਰਗ ਨੂੰ ਤਕੜੇ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ | ਇਸ ਨਵ-ਨਿਯੁਕਤੀ 'ਤੇ ਪ੍ਰਧਾਨ ਗਗਨਦੀਪ ਸਿੰਘ ਚਕਰਾਲਾ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਬਲਕਾਰ ਸਿੰਘ, ਨਕੋਦਰ ਵਿਧਾਇਕ ਇੰਦਰਜੀਤ ਕੌਰ, ਹਲਕਾ ਆਦਮਪੁਰ ਇੰਚਾਰਜ ਪਵਨ ਕੁਮਾਰ ਟੀਨੂੰ, ਹਲਕਾ ਇੰਚਾਰਜ ਸ਼ਾਹਕੋਟ ਪੰਡੋਰੀ, ਹਲਕਾ ਇੰਚਾਰਜ ਫਿਲੌਰ ਪਿ੍ੰਸੀਪਲ ਪ੍ਰੇਮ ਕੁਮਾਰ, ਪਰਮਿੰਦਰ ਸਿੰਘ ਗੋਲਡੀ, ਚੇਅਰਮੈਨ ਨੰਨਯ ਛਾਬੜਾ ਨੰਨੂ, ਦੁਆਬਾ ਇੰਚਾਰਜ ਰੂਬੀ ਕੰਗ, ਵਰਿੰਦਰ ਸਿੰਘ ਸ਼ੇਰਗਿੱਲ, ਸੰਜੀਵ ਚੌਧਰੀ ਆਦਿ ਦਾ ਧੰਨਵਾਦ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਜੋ ਵਿਸ਼ਵਾਸ ਉਸ ਉੱਪਰ ਪ੍ਰਗਟਾਇਆ ਗਿਆ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਦਿਨ ਰਾਤ ਇੱਕ ਕਰਕੇ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਉਹ ਪਾਰਟੀ ਦੇ ਕੇਡਰ ਨੂੰ ਨਾਲ ਲੈ ਕੇ ਹਰ ਘਰ, ਮੁਹੱਲੇ, ਵਾਰਡ ਅਤੇ ਪਿੰਡਾਂ ਵਿੱਚ ਪਹੁੰਚਾਉਣਗੇ |