13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਹਾੜਾ ਮਨਾਇਆ ਸੀਨੀਅਰ ਪੱਤਰਕਾਰ ਜਤਿੰਦਰ ਪੰਨੂੰ ਅਤੇ ਸਤਨਾਮ ਮਾਣਕ ਨੇ ਮੀਡੀਆ ਸਾਹਮਣੇ ਆ ਰਹੀਆਂ ਚੁਨੌਤੀਆਂ ਤੇ ਦਬਾਅ ਬਾਰੇ ਪ੍ਰਗਟਾਈ ਚਿੰਤਾ <br/>

Ad Position 21
No active advertisement
ਅਜੀਤ ਡੈਸਕ 04-05-2026
ਜਲੰਧਰ, 3 ਮਈ (ਸ਼ੈਲੀ)-ਅੱਜ ਵਿਸ਼ਵ ਪ੍ਰੈੱਸ ਆਜ਼ਾਦੀ ਦਿਹਾੜਾ ਦੇ ਮੌਕੇ 'ਤੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸੀਨੀਅਰ ਪੱਤਰਕਾਰ ਜਤਿੰਦਰ ਪੰਨੂੰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਤਨਾਮ ਮਾਣਕ, ਕਾਰਜਕਾਰੀ ਸੰਪਾਦਕ, ਅਜੀਤ ਪ੍ਰਕਾਸ਼ਨ ਸਮੂਹ ਹਾਜ਼ਰ ਸਨ | ਸਮਾਗਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਵੱਲੋਂ ਮਹਿਮਾਨਾਂ ਅਤੇ ਹਾਜ਼ਰ ਪੱਤਰਕਾਰ ਸਾਥੀਆਂ ਨੂੰ ਜੀ ਆਇਆਂ ਆਖਣ ਨਾਲ ਹੋਈ | ਉਨ੍ਹਾਂ ਸਭ ਨੂੰ ਪ੍ਰੈੱਸ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਨ ਮੀਡੀਆ ਦੀ ਅਜ਼ਾਦੀ ਅਤੇ ਲੋਕਤੰਤਰ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ | ਸਮਾਗਮ ਵਿਚ ਪਹੁੰਚੇ ਸੀਨੀਅਰ ਪੱਤਰਕਾਰ ਜਤਿੰਦਰ ਪਨੂੰ ਨੇ ਆਪਣੇ ਸੰਬੋਧਨ ਦੌਰਾਨ ਆਪਣੇ ਲੰਮੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਜਿਵੇਂ ਮਨੁੱਖ ਨੂੰ ਹਰ ਖੇਤਰ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸੇ ਤਰ੍ਹਾਂ ਪੱਤਰਕਾਰੀ ਨਾਲ ਜੁੜੇ ਹਰ ਵਿਅਕਤੀ ਦਾ ਜੀਵਨ ਵੀ ਸੰਘਰਸ਼ਮਈ ਅਤੇ ਚੁਨੌਤੀਆਂ ਨਾਲ ਭਰਿਆ ਹੁੰਦਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਮੀਡੀਆ ਖੇਤਰ ਨੇ ਲਾਮਿਸਾਲ ਤਰੱਕੀ ਕੀਤੀ ਹੈ, ਪਰ ਪੱਤਰਕਾਰ ਭਾਈਚਾਰਾ ਅਜੇ ਵੀ ਆਰਥਿਕ ਤੰਗੀਆਂ ਅਤੇ ਸੁਰੱਖਿਆ ਸੰਬੰਧੀ ਖਤਰਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਇਸ ਦੌਰਾਨ ਉਨ੍ਹਾਂ ਨੇ ਵੰਡ ਵੇਲੇ ਮੀਡੀਆ ਦੀ ਭੂਮਿਕਾ ਬਾਰੇ ਵੀ ਦਸਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਆਪਣਾ ਭਾਈਚਾਰਾ ਕਾਈਮ ਰਖਣਾ ਚਾਹੀਦਾ ਹੈ | ਇਸ ਮੌਕੇ ਸਤਨਾਮ ਮਾਣਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੱਤਾਧਾਰੀ ਪਾਰਟੀਆਂ ਵੱਲੋਂ ਹਮੇਸ਼ਾਂ ਮੀਡੀਆ ਨੂੰ ਆਪਣੇ ਅਨੁਕੂਲ ਬਣਾਉਣ ਲਈ ਦਬਾਅ ਬਣਾਇਆ ਜਾਂਦਾ ਰਿਹਾ ਹੈ ਅਤੇ ਇਹ ਪ੍ਰਵਿਰਤੀ ਅੱਜ ਵੀ ਜਾਰੀ ਹੈ | ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਭਾਰਤ ਵਿੱਚ ਮੀਡੀਆ ਦੀ ਆਜ਼ਾਦੀ ਦਾ ਗ੍ਰਾਫ ਘਟਦਾ ਜਾ ਰਿਹਾ ਹੈ, ਜੋ ਲੋਕਤੰਤਰ ਲਈ ਚਿੰਤਾਜਨਕ ਹੈ | ਇਸ ਤੋਂ ਬਾਅਦ ਹੋਰ ਪੱਤਰਕਾਰ ਸਾਥੀਆਂ ਨੇ ਵੀ ਆਪਣੇ ਤਜਰਬੇ ਅਤੇ ਵਿਚਾਰ ਸਾਂਝੇ ਕੀਤੇ ਅਤੇ ਮੀਡੀਆ ਸਾਹਮਣੇ ਆ ਰਹੀਆਂ ਚੁਣੌਤੀਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਅੰਤ ਵਿੱਚ ਕਲੱਬ ਦੇ ਜਨਰਲ ਸਕੱਤਰ ਪੁਨੀਤ ਸਹਿਗਲ ਨੇ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਮਹਿਮਾਨਾਂ ਅਤੇ ਸਾਰੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ | ਸਮਾਗਮ ਦਾ ਮੰਚ ਸੰਚਾਲਨ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ ਵੱਲੋਂ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ ਰੰਗਪੁਰੀ,

Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਸੇਠੀ ਦੇ ਬੇਟੇ ਦਾ ਅੰਤਿਮ ਸੰਸਕਾਰ ਅੱਜ ਅਗਲੀ ਖ਼ਬਰ ਸਰਕਾਰ ਅਤੇ ਮੌਜੂਦਾ ਵਿਧਾਇਕ ਤੋਂ ਨਿਰਾਸ਼ ਹੋ ਕੇ 80 ਤੋਂ ਵੱਧ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ <br/...
Ad Position 24