13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰਦੁਆਰਾ ਗੁਰੂ ਅਮਰਦਾਸ ਨਗਰ ਤੋਂ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਨਗਰ ਕੀਰਤਨ ਦਾ ਸਾਵਗਤ ਕਰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਹਰਪਾਲ ਸਿੰਘ ਚੱਢਾ, ਬਲਦੇਵ ਸਿੰਘ, ਗੁਰਦੀਪ ਸਿੰਘ (ਕਾਲੀਆ ਕਾਲੋਨੀ) ਨਾਲ ਪ੍ਰਧਾਨ ਹਰਪਾਲ ਸਿੰਘ ਅਤੇ ਹੋਰ | ਤਸਵੀਰ : ਜੀ.ਪੀ. ਸਿੰਘ <br/> 04-05-2026
ਜਲੰਧਰ, 3 ਮਈ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਮਰਦਾਸ ਨਗਰ ਤੋਂ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਅੰਮਿ੍ਤ ਵੇਲੇ ਸਜਾਏ ਗਏ ਇਸ ਨਗਰ ਕੀਰਤਨ ਮੌਕੇ ਪੈ ਰਹੇ ਮੀਂਹ ਦੇ ਬਾਵਜੂਦ, ਸੰਗਤ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਅਤੇ ਗੁਰੂ ਅਮਰਦਾਸ ਜੀ ਦੀ ਉਸਤਤ 'ਚ ਸ਼ਬਦ ਗਾਇਨ ਕੀਤੇ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਦੀ ਦੇਖ-ਰੇਖ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ, ਜਿਸ ਸਮੇਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਲੀਆ ਫਾਰਮ ਪੁੱਜਾ ਤਾਂ ਉਥੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਦੇਵ ਸਿੰਘ, ਪ੍ਰਬੰਧਕ ਕਮੇਟੀ ਅਤੇ ਮਾਈ ਭਾਗੋ ਸੇਵਾ ਦਲ ਦੇ ਪ੍ਰਧਾਨ ਗੁਰਦੀਪ ਸਿੰਘ (ਕਾਲੀਆ ਕਾਲੋਨੀ) ਅਤੇ ਮੈਂਬਰਾਂ ਵਲੋਂ ਸੰਗਤ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਚੈਅਰਮੈਨ ਹਰਪਾਲ ਸਿੰਘ ਚੱਢਾ, ਦਰਸ਼ਨ ਸਿੰਘ, ਜਗਰੂਪ ਸਿੰਘ, ਮੱਖਣ ਸਿੰਘ, ਵਿਜੇ ਕੁਮਾਰ, ਵਰਿੰਦਰ ਸਿੰਘ, ਬਲਬੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਿਮਖਾਨਾ ਪ੍ਰੀਮੀਅਰ ਲੀਗ ਦਾ ਫਾਈਨਲ ਵੰਡਰਲੈਂਡ ਬੈਟਲ ਹਾਕ ਨੇ ਜਿੱਤਿਆ ਸਪੇਸਰੇਸ ਟਾਈਗਰਜ਼ ਦੀ ਟੀਮ ਨੂੰ 8 ਵਿਕਟਾਂ ਨਾਲ... ਅਗਲੀ ਖ਼ਬਰ ਮਨਜੀਤ ਸਿੰਘ ਸੇਠੀ ਦੇ ਬੇਟੇ ਦਾ ਅੰਤਿਮ ਸੰਸਕਾਰ ਅੱਜ
Ad Position 24