ਚੁਗਿੱਟੀ/ਜੰਡੂਸਿੰਘਾ, 3 ਮਈ (ਨਰਿੰਦਰ ਲਾਗੂ)-ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਰਜਿ: ਪੰਜਾਬ ਵਲੋਂ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਨਿਰਮਲ ਕੁਟੀਆ ਜੋਹਲਾਂ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਉਸ ਉਪਰੰਤ ਵੱਖ-ਵੱਖ ਰਾਗੀ ਜਥਿਆਂ ਵਲੋਂ ਹਾਜ਼ਰੀ ਲਗਵਾਈ ਗਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸੰਤ ਬਾਬਾ ਜੀਤ ਸਿੰਘ ਵਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਪਰਮਾਤਮਾ ਦੀ ਬੰਦਗੀ ਕਰਨ ਦੀ ਤਾਕੀਦ ਕੀਤੀ ਗਈ | ਇਸ ਮੌਕੇ ਪ੍ਰਬੰਧਕਾਂ ਵਲੋਂ ਮਹਾਂਪੁਰਸ਼ਾਂ ਤੇ ਰਾਗੀ ਜਥਿਆਂ ਨੂੰ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਕ ਵਜੋਂ ਸੇਵਾ ਡਾ. ਸੁਖਬੀਰ ਸਿੰਘ ਤੇ ਅਵਤਾਰ ਸਿੰਘ ਸ਼ੇਰਗਿੱਲ ਵਲੋਂ ਨਿਭਾਈ ਗਈ | ਸਮਾਪਤੀ 'ਤੇ ਸੇਵਾਦਾਰਾਂ ਨੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਉਕਤ ਕਮੇਟੀ ਦੇ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ, ਅਵਤਾਰ ਸਿੰਘ ਜਨਰਲ ਸਕੱਤਰ ਪੰਜਾਬ, ਅੰਮਿ੍ਤਪਾਲ ਸਿੰਘ ਕੈਸ਼ੀਅਰ, ਗੁਰਦੀਪ ਸਿੰਘ, ਜਸਵਿੰਦਰ ਸਿੰਘ ਥੇਦਾ, ਦਿਆਲ ਸਿੰਘ, ਸੁਖਵਿੰਦਰ ਸਿੰਘ, ਚੰਚਲਦੀਪ ਸਿੰਘ, ਜਸਵਿੰਦਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਜਲੰਧਰ, ਅਜੀਤ ਸਿੰਘ, ਰਣਜੀਤ ਸਿੰਘ ਪ੍ਰਧਾਨ ਜ਼ਿਲ੍ਹਾ ਜਲੰਧਰ ਅਤੇ ਚੇਤਨ ਸਿੰਘ, ਸਮੂਹ ਸੰਗਤ ਹਾਜ਼ਰ ਸਨ |