ਜਲੰਧਰ, 3 ਮਈ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ, ਡਿਫੈਂਸ ਕਾਲੋਨੀ-ਦਸਮੇਸ਼ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਾਲਾਨਾ ਗੁਰਮਤਿ ਸਮਾਗਮ ਕਰਵਾਏ ਗਏ, ਜਿਸ 'ਚ ਸਿੰਘ ਸਾਹਿਬ ਗਿਆਨੀ ਮਾਨ ਸਿੰਘ (ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ), ਭਾਈ ਸਤਨਾਮ ਸਿੰਘ ਕੋਹਾੜਕਾ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਗੁਰਸ਼ਰਨ ਸਿੰਘ (ਲੁਧਿਆਣਾ) ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਅਤੇ ਸਰਪਰਸਤ ਐਡਵੋਕੇਟ ਗੁਰਨਾਮ ਸਿੰਘ ਪੇਲੀਆ ਨੇ ਜਾਣਕਾਰੀ ਦਿੱਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 27 ਅਪ੍ਰੈਲ ਤੋਂ 2 ਮਈ ਤੱਕ ਲਗਾਤਾਰ ਗੁਰਮਤਿ ਸਮਾਗਮਾਂ ਦੀ ਲੜੀ ਚਲਾਈ ਗਈ, ਇਸ ਤਹਿਤ ਸਨਿਚਰਵਾਰ ਦੀ ਸ਼ਾਮ ਵੇਲੇ ਦੇ ਖੁੱਲ੍ਹੇ ਪੰਡਾਲ 'ਚ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਸੋਦਰ ਰਹਿਰਾਸ ਸਾਹਿਬ ਦੇ ਪਾਠ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪਰਮਿੰਦਰ ਸਿੰਘ ਵਲੋਂ ਕੀਤੇ ਗਏ, ਉਪਰੰਤ ਭਾਈ ਬਲਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ | ਉਪਰੰਤ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਵਲੋਂ ਗੁਰਮਤਿ ਵਿਚਾਰਾਂ ਕਰਦੇ ਹੋਏ, ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਦੇ ਹੋਏ ਗੁਰੂ ਅਮਰਦਾਸ ਜੀ ਦੇ ਜੀਵਨ ਦੀਆਂ ਘਟਨਾਵਾਂ ਬਾਰੇ ਚਾਨਣ ਪਾਇਆ | ਉਪਰੰਤ ਭਾਈ ਸਤਨਾਮ ਸਿੰਘ ਕੋਹਾੜਕਾ ਅਤੇ ਭਾਈ ਗੁਰਸ਼ਰਨ ਸਿੰਘ (ਲੁਧਿਆਣਾ) ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਬਾਬਾ ਜੀਤ ਸਿੰਘ (ਨਿਰਮਲ ਕੁਟੀਆ ਜੌਹਲਾਂ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਾਬਿਆ ਚੌਰ ਸਾਹਿਬ ਦੀ ਸੇਵਾ ਨਿਭਾਈ ਗਈ ਅਤੇ ਉਨ੍ਹਾਂ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਸਟੇਜ ਸਕੱਤਰ ਦੀ ਸੇਵਾ ਡਾ. ਸੁਖਬੀਰ ਸਿੰਘ ਵਲੋਂ ਬਾਖ਼ੂਬੀ ਨਿਭਾਉਂਦੇ ਹੋਏ, ਉਨ੍ਹਾਂ ਸੰਗਤ ਨੂੰ ਗੁਰ ਇਤਿਹਾਸ ਤੋਂ ਵੀ ਜਾਣੂ ਕਰਵਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਗੀ ਸਿੰਘਾਂ, ਪ੍ਰਚਾਰਕਾਂ ਅਤੇ ਸਮਾਗਮ ਦੌਰਾਨ ਪਹੁੰਚੇ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਿੰਘ ਸਭਾਵਾਂ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ, ਵਿਧਾਇਕ ਪ੍ਰਗਟ ਸਿੰਘ, ਰਾਜਵਿੰਦਰ ਕੌਰ ਥਿਆੜਾ, ਕੌਂਸਲਰ ਅਨੂਪ ਕੌਰ, ਐੱਚ.ਪੀ. ਸਿੰਘ, ਕੌਂਸਲਰ ਪ੍ਰੋ. ਕੁੰਵਰ ਸਰਤਾਜ ਸਿੰਘ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਪ੍ਰਧਾਨ ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਤੋਂ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਕੰਵਲਜੀਤ ਸਿੰਘ ਸਕੱਤਰ, ਜਗਜੀਤ ਸਿੰਘ ਵਰਾਇਟੀ, ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਤੋਂ ਬੇਅੰਤ ਸਿੰਘ ਸਰਹੱਦੀ, ਗੁਰਕ੍ਰਿਪਾਲ ਸਿੰਘ, ਗਿਆਨੀ ਗੁਰਮੀਤ ਸਿੰਘ (ਬਸਤੀ ਸ਼ੇਖ), ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਸੈਂਟਰਲ ਟਾਊਨ ਤੋਂ ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖ਼ਾਲਸਾ, ਭੁਪਿੰਦਰ ਪਾਲ ਸਿੰਘ ਖ਼ਾਲਸਾ ਗੜ੍ਹਾ, ਲਖਬੀਰ ਸਿੰਘ ਖ਼ਾਲਸਾ (ਡਿਫ਼ੈਂਸ ਕਾਲੋਨੀ), ਕੁਲਜੀਤ ਸਿੰਘ ਚਾਵਲਾ, ਰਾਜਾ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਸੁਖਦੇਵ ਸਿੰਘ ਇੰਸਪੈਕਟਰ, ਗੁਰਜੀਤ ਸਿੰਘ ਪੋਪਲੀ, ਹਰਵਿੰਦਰ ਸਿੰਘ ਸੱਘੂ, ਅਜੀਤ ਸਿੰਘ (ਮੈਟਰੋ ਮਿਲਕ), ਸਤਪਾਲ ਸਿੰਘ ਅਲੱਗ, ਸੁਖਦੇਵ ਸਿੰਘ ਗਾਂਧੀ, ਰਛਪਾਲ ਸਿੰਘ ਅਕਾਲੀ, ਹਰਸਿਮਰਨ ਜੀਤ ਸਿੰਘ ਮੱਕੜ, ਹਰਬੰਸ ਸਿੰਘ (ਬੀ.ਐੱਸ.ਐੱਨ.ਐੱਲ.), ਸੁਰਜੀਤ ਸਿੰਘ ਸੇਤੀਆ, ਅਮਰਜੀਤ ਸਿੰਘ ਬਜਾਜ, ਪਰਮਜੀਤ ਸਿੰਘ ਪੰਮਾ, ਡਾ. ਤਰਲੋਕ ਸਿੰਘ, ਅਵਤਾਰ ਸਿੰਘ ਵਾਲੀਆ, ਪਿ੍ੰਸ ਸੰਧੂ, ਜਤਿੰਦਰ ਸਿੰਘ ਬਾਹੀਆ, ਸੁਲੱਖਣ ਸਿੰਘ ਕੰਗ, ਇੰਦਰ ਮੋਹਣ ਸਿੰਘ, ਹਰਬਲਬੀਰ ਸਿੰਘ, ਜਸਵਿੰਦਰ ਸਿੰਘ ਲਾਲੀ, ਸਤਿੰਦਰ ਪਾਲ ਸਿੰਘ, ਸੁਰਿੰਦਰ ਸਿੰਘ ਸੈਣੀ, ਅਜੀਤ ਸਿੰਘ, ਮਹੀਪਾਲ ਸਿੰਘ, ਸਿਮਰਨਜੀਤ ਸਿੰਘ, ਗੁਰਦੇਵ ਸਿੰਘ ਗਿੱਲ, ਸੂਚਾ ਸਿੰਘ, ਟੀ.ਐੱਸ. ਖਹਿਰਾ, ਬੀਬੀ ਪ੍ਰਕਾਸ਼ ਕੌਰ, ਚਰਨਪ੍ਰੀਤ ਕੌਰ, ਕੁਲਵਿੰਦਰ ਜੀਤ ਕੌਰ, ਪਰਮਿੰਦਰ ਕੌਰ ਭਮਰਾ, ਹਰਜੀਤ ਕੌਰ, ਹਰਿੰਦਰ ਕੌਰ ਸੈਣੀ, ਮਨਿੰਦਰ ਕੌਰ, ਚਰਨਜੀਤ ਕੌਰ, ਸੁਖਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ |