08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਐੱਲ.ਪੀ.ਜੀ. ਸਿਲੰਡਰਾਂ ਦੀ ਕਾਲਾਬਾਜ਼ਾਰੀ ਤੇ ਮੁਨਾਫ਼ਾਖੋਰੀ ਖ਼ਿਲਾਫ ਸਖ਼ਤ ਕਾਰਵਾਈ ਹੋਵੇ-ਮਹਿੰਦਰ ਭਗਤ <br/>

Ad Position 21
No active advertisement
ਐੱਲ.ਪੀ.ਜੀ. ਸਿਲੰਡਰਾਂ ਦੀ ਕਾਲਾਬਾਜ਼ਾਰੀ ਤੇ ਮੁਨਾਫਾਖੋਰੀ 'ਤੇ ਸ਼ਿਕੰਜਾ ਕੱਸਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ | ਨਾਲ ਹਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, 'ਆਪ' ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ ਤੇ ਰਾਜਵਿੰਦਰ ਕੌਰ ਥਿਆੜਾ | ਤਸਵੀਰ-ਮੁਨੀਸ਼ <br/> 05-05-2026
ਜਲੰਧਰ, 4 ਮਈ (ਜਤਿੰਦਰ ਪੰਮੀ)-ਸੂਬੇ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਐਲ.ਪੀ.ਜੀ. ਸਿਲੰਡਰਾਂ ਦੀ ਕਾਲਾਬਾਜ਼ਾਰੀ ਅਤੇ ਮੁਨਾਫਾਖੋਰੀ 'ਤੇ ਸ਼ਿਕੰਜਾ ਕੱਸਣ ਦੇ ਸਖਤ ਨਿਰਦੇਸ਼ ਦਿੱਤੇ ਹਨ ਤਾਂ ਖਪਤਕਾਰਾਂ ਲਈ ਪਾਰਦਰਸ਼ੀ ਤੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾ ਸਕੇ | ਕੈਬਨਿਟ ਮੰਤਰੀ ਨੇ ਸਪੱਸ਼ਟ ਕਿਹਾ ਕਿ ਐਲ.ਪੀ.ਜੀ. ਸਿਲੰਡਰਾਂ ਦੀ ਵਿਕਰੀ ਅਤੇ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਡਿਪਟੀ ਕਮਿਸਨਰ ਵਰਜੀਤ ਵਾਲੀਆ, ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ | ਉਨ੍ਹਾਂ ਘਰੇਲੂ ਸਿਲੰਡਰਾਂ ਦੀ ਦੁਰਵਰਤੋਂ ਰੋਕਣ ਲਈ ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ ਅਤੇ ਚਿਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਸੁਚਾਰੂ ਸਪਲਾਈ ਪ੍ਰਬੰਧਨ ਦੀ ਜਰੂਰਤ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਏਜੰਸੀਆਂ ਵਿਚਕਾਰ ਸਪਲਾਈ ਦੇ ਭਾਰ ਨੂੰ ਤਰਕਸੰਗਤ ਬਣਾਉਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਜ਼ਿਆਦਾ ਮੰਗ ਦਾ ਸਾਹਮਣਾ ਕਰ ਰਹੀਆਂ ਏਜੰਸੀਆਂ ਨੂੰ ਸਮੇਂ ਸਿਰ ਡਲਿਵਰੀ ਯਕੀਨੀ ਬਣਾਉਣ ਅਤੇ ਖਪਤਕਾਰਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਸਪਲਾਈ ਦਾ ਭਾਰ ਉਨ੍ਹਾਂ ਏਜੰਸੀਆਂ ਨੂੰ ਤਬਦੀਲ ਕਰ ਦੇਣਾ ਚਾਹੀਦਾ ਹੈ, ਜਿਨ੍ਹਾਂ ਕੋਲ ਘੱਟ ਬੈਕਲਾਗ ਹੈ | ਡਿਪਟੀ ਕਮਿਸਨਰ ਵਰਜੀਤ ਵਾਲੀਆ ਨੇ ਉਚਿਤ ਅਤੇ ਮੈਰਿਟ ਆਧਾਰਿਤ ਵੰਡ ਯਕੀਨੀ ਬਣਾਉਣ ਲਈ 'ਫਸਟ-ਇਨ-ਫਸਟ-ਆਊਟ' (ਐਫ.ਆਈ.ਐਫ.ਓ.) ਸਿਧਾਂਤ ਦੀ ਸਖਤੀ ਨਾਲ ਪਾਲਣਾ ਕਰਨ 'ਤੇ ਜੋਰ ਦਿੱਤਾ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੰਚਾਲਨ ਵਿੱਚ ਪਾਰਦਰਸਤਾ ਅਤੇ ਜਵਾਬਦੇਹੀ ਬਣਾਈ ਰੱਖਣ ਲਈ ਗੈਸ ਏਜੰਸੀਆਂ ਦੇ ਅਚਨਚੇਤ ਆਡਿਟ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ 92 ਐਲ.ਪੀ.ਜੀ. ਏਜੰਸੀਆਂ ਹਨ, ਜਿਨ੍ਹਾਂ ਵਿੱਚ ਆਈ.ਓ.ਸੀ.ਐਲ. ਦੀਆਂ 49, ਬੀ.ਪੀ.ਸੀ.ਐਲ. ਦੀਆਂ 28 ਅਤੇ ਐਚ.ਪੀ.ਸੀ.ਐਲ. ਦੀਆਂ 15 ਏਜੰਸੀਆਂ ਸਾਮਲ ਹਨ, ਜੋ 7.22 ਲੱਖ ਤੋਂ ਵੱਧ ਖਪਤਕਾਰਾਂ ਨੂੰ ਸੇਵਾਵਾਂ ਪ੍ਰਦਾਨ ਕਰਦੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਸੁਚਾਰੂ ਵੰਡ ਯਕੀਨੀ ਬਣਾਉਣ ਲਈ ਚਾਰ ਸਮਰਪਿਤ ਟੀਮਾਂ ਵੱਲੋਂ ਪਹਿਲਾਂ ਹੀ ਸਟਾਕ ਰਜਿਸਟਰਾਂ ਦੀ ਤਸਦੀਕ ਸਮੇਤ ਨਿਯਮਿਤ ਨਿਰੀਖਣ ਕੀਤਾ ਜਾ ਰਿਹਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ.ਐਫ.ਐਸ.ਸੀ. ਨਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਨੇ ਉਤਰੀ ਹਲਕੇ ਦੇ ਪਾਰਕਾਂ ਦਾ 46.45 ਲੱਖ ਦਾ ਰੋਕਿਆ ਕੰਮ ਕਮੇਟੀ ਵਲੋਂ 29.50 ਕਰੋੜ ਦੇ ਵਿਕਾ... ਅਗਲੀ ਖ਼ਬਰ ਜਗਦੀਸ਼ ਸਿੰਘ ਖੋਖਰ ਦੁਬਾਰਾ ਬਣੇ ਆਰ.ਸੀ.ਐੱਫ. ਇੰਪਲਾਈਜ਼ ਕੋਆਪ੍ਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਜਲੰਧਰ ਦੇ ਪ੍ਰਧਾਨ <b...
Ad Position 24