08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਨੌਜਵਾਨ 'ਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-05-2026
ਜਲੰਧਰ, 4 ਮਈ (ਜਤਿੰਦਰ ਪੰਮੀ)-ਐਤਵਾਰ ਦੇਰ ਰਾਤ ਰਿਸ਼ੀ ਨਗਰ ਵਾਸੀ ਨੌਜਵਾਨ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ-3 ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ | ਮਿਲੀ ਜਾਣਕਾਰੀ ਮੁਤਾਬਕ ਰਿਸ਼ੀ ਨਗਰ ਵਾਸੀ ਨੌਜਵਾਨ ਰਾਹੁਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਬੀਤੀ ਰਾਤ ਕਰੀਬ 10 ਵਜੇ 8-9 ਨੌਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ | ਇਸ ਦੌਰਾਨ ਕਿਸੇ ਤਰ੍ਹਾਂ ਉਸ ਦਾ ਬਚਾਅ ਹੋ ਗਿਆ ਅਤੇ ਉਸ ਨੇ ਉਥੋਂ ਦੌੜ ਕੇ ਆਪਣੀ ਜਾਨ ਬਚਾਈ | ਸੋਮਵਾਰ ਸਵੇਰੇ ਰਾਹੁਲ ਨੇ ਥਾਣੇ ਆ ਕੇ ਉਕਤ ਨੌਜਵਾਨਾਂ, ਜਿਨ੍ਹਾਂ ਨੂੰ ਉਹ ਜਾਣਦਾ ਸੀ, ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਸਤਵਿੰਦਰ ਸਿੰਘ ਨੇ ਦੱਸਿਆ ਕਿ ਰਾਹੁਲ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਉਕਤ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਰੇਲੀ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ ਦੀ ਜਿੱਤ ਭਾਜਪਾ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਇੱਕ ਨਿਮਰ ਸ਼ਰਧਾਂਜਲੀ-ਅਰੁਣ ਖੁਰਾਣਾ ਅਗਲੀ ਖ਼ਬਰ ਇਤਿਹਾਸਕ ਜਿੱਤ 'ਤੇ ਭਾਜਪਾ ਦੇ 18 ਮੰਡਲਾਂ ਵਿਚ ਜਸ਼ਨ ਦਾ ਮਾਹੌਲ-ਪਟਾਕੇ ਚਲਾਏ, ਲੱਡੂ ਵੰਡੇ <br/>
Ad Position 24