08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮੁੱਖ ਮੰਤਰੀ ਵਲੋਂ ਜ਼ਿਲ੍ਹੇ ਦੇ 6 ਪਿੰਡਾਂ 'ਚ ਮਾਡਲ ਪੇਂਡੂ ਖੇਡ ਮੈਦਾਨ ਵਰਚੂਅਲੀ ਲੋਕਾਂ ਨੂੰ ਸਮਰਪਿਤ ਹਲਕਾ ਵਿਧਾਇਕਾਂ ਬਲਕਾਰ ਸਿੰਘ ਤੇ ਇੰਦਰਜੀਤ ਕੌਰ ਮਾਨ ਨੇ ਪਿੰਡ ਵਾਸੀਆਂ ਸਣੇ ਸਰਕਾਰ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 05-05-2026
ਜਲੰਧਰ, 4 ਮਈ (ਜਤਿੰਦਰ ਪੰਮੀ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨਸ਼ੈਲੀ ਵੱਲ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ 'ਚ ਉਸਾਰੇ ਜਾ ਰਹੇ ਮਾਡਲ ਪੇਂਡੂ ਖੇਡ ਮੈਦਾਨਾਂ 'ਚੋਂ ਜ਼ਿਲ੍ਹੇ ਨਾਲ ਸੰਬੰਧਿਤ 6 ਪਿੰਡਾਂ 'ਚ ਖੇਡ ਮੈਦਾਨ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਰਚੂਅਲ ਢੰਗ ਨਾਲ ਸਮਰਪਿਤ ਕੀਤੇ ਗਏ | ਇਨ੍ਹਾਂ 'ਚ ਪਿੰਡਾਂ ਕਾਲੜਾ, ਨਾਹਲ, ਸੰਗੋਵਾਲ, ਕਾਂਗਣਾ, ਮੋਰੋਂ ਅਤੇ ਫੋਲੜੀਵਾਲ ਵਿਖੇ ਸ਼ਾਮਿਲ ਹਨ | ਇਸ ਦੇ ਨਾਲ ਹੀ ਸੰਬੰਧਿਤ ਹਲਕਾ ਵਿਧਾਇਕਾਂ ਨੇ ਉਕਤ ਖੇਡ ਮੈਦਾਨਾਂ ਦਾ ਪਿੰਡਾਂ 'ਚ ਜਾ ਕੇ ਵਾਰੋ-ਵਾਰੀ ਉਦਘਾਟਨ ਕੀਤਾ ਤੇ ਲੋਕਾਂ ਨੂੰ ਸਮਰਪਿਤ ਕੀਤੇ | ਪਿੰਡ ਨਾਹਲ ਵਿਖੇ ਖੇਡ ਮੈਦਾਨ ਸਮਰਪਿਤ ਕਰਦਿਆਂ ਕਰਤਾਰਪੁਰ ਹਲਕੇ ਦੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਦੇ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਸਥਾਪਿਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਅਥਾਹ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਾਉਣਾ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲ ਨਸ਼ਿਆਂ ਦੀ ਰੋਕਥਾਮ ਅਤੇ ਸਿਹਤਮੰਦ ਤੇ ਵਧੇਰੇ ਮਜ਼ਬੂਤ ਪੀੜ੍ਹੀ ਤਿਆਰ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ | ਇਸੇ ਤਰ੍ਹਾਂ ਨਕੋਦਰ ਹਲਕੇ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਪਿੰਡ ਕਾਂਗਣਾ ਵਿਖੇ ਖੇਡ ਮੈਦਾਨ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਵੀਂ ਦਿਸ਼ਾ ਦੇ ਰਹੀ ਹੈ, ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ | ਦੋਵਾਂ ਵਿਧਾਇਕਾਂ ਨੇ ਪਿੰਡ ਵਾਸੀਆਂ ਸਮੇਤ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੇ ਪੜਾਅ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ, ਜੋ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਕੁੱਲ 168 ਖੇਡ ਮੈਦਾਨ ਬਣਾਏ ਜਾਣਗੇ | ਉਨ੍ਹਾਂ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਜਿੱਥੇ ਸਾਡੇ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧੇਗੀ, ਉੱਥੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ-ਡੀ.ਸੀ. ਅਗਲੀ ਖ਼ਬਰ ਪੁਲਿਸ ਨੇ ਨਹੀਂ ਕੀਤੀ ਸੁਣਵਾਈ, ਪੀੜਤਾਂ ਨੇ ਧਰਨਾ ਲਾਉਣ ਦੀ ਦਿੱਤੀ ਚਿਤਾਵਨੀ <br/>
Ad Position 24