08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ-ਡੀ.ਸੀ.

Ad Position 21
No active advertisement
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਪੰਜਾਬ ਰਾਜ ਟਰੇਡਰਜ਼ ਕਮਿਸ਼ਨਰ ਦੇ ਨੁਮਾਇੰਦਿਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ | ਨਾਲ ਹਨ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਆਸੂਤੋਸ ਦੱਤ, ਏ.ਡੀ.ਸੀ.ਪੀ. ਆਕਰਸ਼ੀ ਜੈਨ ਤੇ ਹੋਰ | ਤਸਵੀਰ-ਮੁਨੀਸ਼ | <br/> 05-05-2026
ਜਲੰਧਰ, 4 ਮਈ (ਜਤਿੰਦਰ ਪੰਮੀ)-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ਼ਿਕਾਇਤਾਂ ਦੀ ਸਮੀਖਿਆ ਕੀਤੀ | ਇਸ ਦੌਰਾਨ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਐੱਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਡੀਸੀ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਦੇ ਪੋਰਟਲ 'ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਯੋਗ ਹੱਲ ਲਈ ਲਗਾਤਾਰ ਹਰ ਹਫਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸਮਾਂਬੱਧ ਢੰਗ ਨਾਲ ਹੱਲ ਕੀਤੀਆਂ ਜਾ ਸਕਣ | ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਵਿਭਾਗ ਬਿਹਤਰ ਆਪਸੀ ਤਾਲਮੇਲ ਨਾਲ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ, ਪੰਜਾਬ ਵਿਕਾਸ ਕਮਿਸਨ ਦੇ ਮੈਂਬਰ ਆਸੂਤੋਸ ਦੱਤ, ਏ.ਡੀ.ਸੀ.ਪੀ. ਆਕਰਸ਼ੀ ਜੈਨ, ਐੱਸ.ਪੀ. ਮਨਜੀਤ ਕੌਰ ਜਲੰਧਰ (ਦਿਹਾਤੀ), ਸੂਬਾ ਸਕੱਤਰ ਵਪਾਰ ਵਿੰਗ ਹਰਿੰਦਰਪਾਲ ਸਿੰਘ ਮਨੋਚਾ, ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਸ਼ਹਿਰੀ) ਇੰਦਰਵੰਸ਼ ਸਿੰਘ ਚੱਢਾ, ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਦਿਹਾਤੀ) ਅਸ਼ਵਨੀ ਕੋਹਲੀ ਤੋਂ ਇਲਾਵਾ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਹੋਰ ਨੁਮਾਇੰਦੇ, ਸਮੂਹ ਐੱਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਤਿੰਨ ਛੁੱਟੀਆਂ ਉਪਰੰਤ ਸੋਮਵਾਰ ਖੁੱਲ੍ਹੇ ਫ਼ਰਦ ਕੇਂਦਰ, ਪਿ੍ੰਟਰ ਨਾ ਚੱਲਣ ਕਾਰਨ ਫ਼ਰਦ ਲੈਣ ਆਏ ਲੋਕ ਹੋਏ ਖੱਜਲ-ਖੁਆਰ ਜਲ... ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਜ਼ਿਲ੍ਹੇ ਦੇ 6 ਪਿੰਡਾਂ 'ਚ ਮਾਡਲ ਪੇਂਡੂ ਖੇਡ ਮੈਦਾਨ ਵਰਚੂਅਲੀ ਲੋਕਾਂ ਨੂੰ ਸਮਰਪਿਤ ਹਲਕਾ ਵਿਧਾਇਕਾ...
Ad Position 24