08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਗਿਆਨੀ ਰਣਜੀਤ ਸਿੰਘ ਗੁਰਬਾਣੀ ਕਥਾ ਕਰਦੇ ਹੋਏ | (ਸੱਜੇ) ਭਾਈ ਜਗਦੀਪ ਸਿੰਘ ਦੇ ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਚਰਨਜੀਤ ਸਿੰਘ, ਪਰਮਿੰਦਰ ਸਿੰਘ ਡਿੰਪੀ, ਬਲਜੀਤ ਸਿੰਘ ਸੇਠੀ ਅਤੇ ਰਜਿੰਦਰ ਸਿੰਘ ਬੇਦੀ | ਤਸਵੀਰਾਂ : ਜੀ.ਪੀ. ਸਿੰਘ <br/> 05-05-2026
ਜਲੰਧਰ, 4 ਮਈ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਮਰ ਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਦੂਰ-ਦੁਰਾਡੇ ਤੋਂ ਵੱਡੀ ਗਿਣਤੀ 'ਚ ਆਈ ਸੰਗਤ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੀ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਰਣਜੀਤ ਸਿੰਘ ਨੇ ਸੰਗਤ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ, ਉਨ੍ਹਾਂ ਗੁਰੂ ਅਮਰਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਘਟਨਾਵਾਂ ਨੂੰ ਸੰਗਤ ਨਾਲ ਸਾਂਝਾ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਸ਼ਾਮ ਸਮੇਂ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਸੋਦਰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੀ ਹਾਜ਼ਰੀ ਲਗਵਾਈ | ਗਿਆਨੀ ਜੁਗਿੰਦਰ ਸਿੰਘ ਨੇ ਗੁਰਬਾਣੀ ਦੇ ਆਧਾਰ 'ਤੇ ਵਿਚਾਰਾਂ ਦੀ ਸਾਂਝ ਪਾਈ | ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਨੇ ਆਈ ਸੰਗਤ ਦਾ ਧੰਨਵਾਦ ਕੀਤਾ ¢ ਇਸ ਮੌਕੇ ਸੁਖਦੇਵ ਸਿੰਘ ਗਾਂਧੀ, ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਰਵਿੰਦਰ ਸਿੰਘ ਰੀਹਲ, ਬਲਬੀਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਗੁਰਮਿੰਦਰ ਸਿੰਘ ਗੋਮਾ, ਦਵਿੰਦਰ ਸਿੰਘ, ਸਰਦੂਲ ਸਿੰਘ ਕਾਨ੍ਹਪੁਰੀ, ਸਰਬਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਐਡਵੋਕੇਟ ਜਸਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਚਰਨਜੀਤ ਸਿੰਘ ਮੱਕੜ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਇੰਸਪੈਕਟਰ ਸੁਖਦੇਵ ਸਿੰਘ, ਗੁਰਦੀਪ ਸਿੰਘ (ਕਾਲੀਆ ਕਾਲੋਨੀ) ਅਤੇ ਹੋਰ ਜਾਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਖੇਡ ਖੇਤਰ 'ਚ ਵਧੀਆ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ <br/> ਅਗਲੀ ਖ਼ਬਰ ਪੰਜਾਬ ਦੇ ਪੈਨਸ਼ਨਰਾਂ ਨੂੰ ਇਸ ਮਹੀਨੇ ਦੀ ਪੈਨਸ਼ਨ ਨਸੀਬ ਨਾ ਹੋਣ ਕਰਕੇ ਹਾਹਾਕਾਰ
Ad Position 24