08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਖੇਡ ਖੇਤਰ 'ਚ ਵਧੀਆ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ <br/>

Ad Position 21
No active advertisement
ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨਾਲ ਯਾਦਗਾਰੀ ਫੋਟੋ ਕਰਵਾਉਂਦੇ ਹੋਏ ਮੁੱਖ ਮਹਿਮਾਨ ਨਿਤਿਨ ਕੋਹਲੀ ਨਾਲ ਡਾ.ਗੁਰਿੰਦਰਜੀਤ ਕੌਰ, ਰਾਜੀਵ ਜੋਸ਼ੀ, ਅਮਨਦੀਪ ਕੌਡਲ, ਬਲਜੀਤ ਸਿੰਘ ਢਿੱਲੋਂ, ਪਿ੍ੰਸੀਪਲ ਸੁਖਦੇਵ ਲਾਲ, ਰਾਕੇਸ਼ ਕੁਮਾਰ, ਅੰਤਰਰਾਸ਼ਟਰੀ ਜੂਡੋ ਕੋਚ ਸੁਰਿੰਦਰ ਕੁਮਾਰ ਅਤੇ ਹੋਰ | ਤਸਵੀਰਾਂ:-ਮੁਨੀਸ਼ <br/> 05-05-2026
ਜਲੰਧਰ, 4 ਮਈ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੱਲਾਸ਼ੇਰੀ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕਮ ਪ੍ਰਧਾਨ ਜ਼ਿਲ੍ਹਾ ਸਕੂਲ਼ ਟੂਰਨਾਮੈਂਟ ਕਮੇਟੀ ਡਾ. ਗੁਰਿੰਦਰਜੀਤ ਕੌਰ (ਨੈਸ਼ਨਲ ਅਵਾਰਡੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਾਜੀਵ ਜੋਸ਼ੀ (ਸਟੇਟ ਅਵਾਰਡੀ), ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ-ਕਮ-ਡੀ.ਐਮ ਸਪੋਰਟਸ ਅਮਨਦੀਪ ਕੌਂਡਲ (ਸਟੇਟ ਅਵਾਰਡੀ), ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਲੈਕਚਰਾਰ ਬਲਜੀਤ ਸਿੰਘ ਢਿੱਲੋ ਅਤੇ ਅੰਤਰਰਾਸ਼ਟਰੀ ਜੂਡੋ ਰੈਫਰੀ (ਸਟੇਟ ਅਵਾਰਡੀ) ਲੈਕਚਰਾਰ ਸੁਰਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਕੂਲ ਖੇਡਾਂ ਸਫ਼ਲਤਾਪੂਰਵਕ ਕਰਵਾਈਆਂ ਗਈਆਂ | ਇਸ ਮੌਕੇ 'ਤੇ ਸਾਂਈਦਾਸ ਸੀਨੀਅਰ ਸੈਕੰਡਰੀ ਵਿਖੇ ਸਕੂਲ ਖੇਡਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਆਪਣੇ ਵੱਡਮੁੱਲੇ ਯੋਗਦਾਨ ਲਈ ਸਬੰਧਿਤ ਪਿ੍ੰਸੀਪਲ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਨਿਤਿਨ ਕੋਹਲੀ ਹਲਕਾ ਇੰਚਾਰਜ਼ ਜਲੰਧਰ ਕੇਂਦਰੀ ਹਾਜ਼ਰ ਰਹੇ | ਮੁੱਖ ਮਹਿਮਾਨ ਦਾ ਜਿਲ੍ਹਾ ਸਕੂਲ਼ ਟੂਰਨਾਮੈਂਟ ਕਮੇਟੀ ਅਤੇ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਸਵਾਗਤ ਕੀਤਾ | ਡੀਟੀਸੀ ਜਲੰਧਰ ਵੱਲੋਂ ਪ੍ਰਸਿੱਧ ਖੇਡ ਹਸਤੀਆਂ ਪਿ੍ੰਸੀਪਲ ਅਸੋਕ ਬਸਰਾ, ਪਿ੍ੰਸੀਪਲ ਰਾਮ ਆਸਰਾ, ਪਿ੍ੰਸੀਪਲ ਕੁਲਦੀਪ ਕੌਰ, ਪਿ੍ੰਸੀਪਲ ਸੰਜੇ, ਪਿ੍ੰਸੀਪਲ ਪਰਮਜੀਤ ਕੌਰ, ਪਿ੍ੰਸੀਪਲ ਰੂਚੀ ਅਹੂਜਾ, ਪਿ੍ੰਸੀਪਲ ਪੂਨਮ ਪੂਰੀ, ਪਿ੍ੰਸੀਪਲ ਦਿਨੇਸ਼ ਵਰਮਾ, ਪਿ੍ੰਸੀਪਲ ਅਜੇ ਬਾਹਰੀ, ਪਿ੍ੰਸੀਪਲ ਹਰਮਿੰਦਰ ਸਿੰਘ ਅਟਵਾਲ ਸਮੇਤ 25 ਪਿ੍ੰਸੀਪਲ ਅਤੇ ਮੁੱਖ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਉਨ੍ਹਾਂ ਦੀਆਂ ਖੇਡਾਂ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਦੀ ਕਦਰ ਕੀਤੀ ਗਈ | ਪ੍ਰੋਗਰਾਮ ਦੇ ਸ਼ੁਰੂਆਤ ਵਿੱਚ ਡਾ. ਗੁਰਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਹੋਰ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਜਲੰਧਰ ਵਿੱਚ ਖੇਡਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਯਤਨ ਜਾਰੀ ਰਹਿਣਗੇ | ਇਸ ਸਮਾਰੋਹ ਦੌਰਾਨ ਕਰੀਬ 100 ਖੇਡ ਅਧਿਆਪਕਾ ਨੂੰ ਜ਼ਿਲ੍ਹਾ ਪੱਧਰ 'ਤੇ ਖੇਡਾਂ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਮੁੱਖ ਮਹਿਮਾਨ ਨਿਤਿਨ ਕੋਹਲੀ ਹਲਕਾ ਇੰਚਾਰਜ਼ ਜਲੰਧਰ ਕੇਂਦਰੀ ਵੱਲੋਂ ਅੱਜ ਦੇ ਇਸ ਸਮਾਰੋਹ ਦੌਰਾਨ ਸਨਮਾਨ ਪ੍ਰਾਪਤ ਕਰਨ ਵਾਲੇ ਸਮੂਹ ਪਿ੍ੰਸੀਪਲ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਸਮਾਰੋਹ ਦੇ ਅੰਤ ਵਿੱਚ ਡੀਟੀਸੀ ਜਲੰਧਰ ਦੇ ਜਨਰਲ ਸਕੱਤਰ ਬਲਜੀਤ ਸਿੰਘ ਢਿੱਲੋਂ ਵੱਲੋਂ ਮੁੱਖ ਮਹਿਮਾਨ ਅਤੇ ਸਮੂਹ ਪਿ੍ੰਸੀਪਲ ਸਾਹਿਬਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ | ਉਨਾਂ ਵੱਲੋਂ ਅੱਜ ਦੇ ਸਮਾਰੋਹ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਪਿ੍ੰਸੀਪਲ ਸੁਖਦੇਵ ਲਾਲ ਬੱਬਰ, ਅੰਤਰਰਾਸ਼ਟਰੀ ਜੂਡੋ ਕੋਚ ਲੈਕਚਰਾਰ ਸੁਰਿੰਦਰ ਕੁਮਾਰ ਸਟੇਟ ਅਵਾਰਡੀ ਦੇ ਵੱਡਮੁੱਲੇ ਯੋਗਦਾਨ ਦੇ ਲਈ ਉਹਨਾਂ ਦਾ ਅਤੇ ਉਹਨਾ ਦੀ ਸਮੂਹ ਟੀਮ ਦਾ ਧੰਨਵਾਦ ਕੀਤਾ ਗਿਆ | ਸਮਾਰੋਹ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਰਾਜਵਿੰਦਰ ਕੌਰ ਡੀ.ਪੀ.ਈ ਨੇ ਨਿਭਾਈ ਇਸ ਮੌਕੇ ਤੇ ਨਿਖਿਲ ਹੰਸ, ਲੈਕਚਰਾਰ ਸੰਦੀਪ, ਲੈਕਚਰਾਰ ਬਿ੍ਜ ਲਾਲ, ਸੁਲਿੰਦਰ ਸਿੰਘ, ਸਰਬਜੀਤ ਕੌਰ, ਸਤਿੰਦਰ ਕੌਰ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ, ਮੁੱਖ ਅਧਿਆਪਕ ਅਤੇ ਸਰੀਰਿਕ ਸਿੱਖਿਆ ਅਧਿਆਪਕ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ 'ਚ ਡਿਗਰੀ ਵੰਡ ਸਮਾਗਮ ਕਰਵਾਇਆ ਕੁੱਲ 200 ਤੋਂ ਵੱਧ ਵਿਦਿਆਰਥੀਆਂ ਨੇ ਡਿਗਰੀਆਂ ਕੀਤੀਆਂ ਪ੍ਰਾਪ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <...
Ad Position 24