ਜਲੰਧਰ, 4 ਮਈ (ਐੱਮ. ਐੱਸ. ਲੋਹੀਆ)-ਸਾਂਝਾ ਮੁਲਾਜਮ ਮੰਚ ਪੰਜਬ ਤੇ ਯੂ.ਟੀ. ਦੀ ਅਹਿਮ ਮੀਟਿੰਗ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਦੀ ਅਗਵਾਈ ਹੇਠ ਜਲੰਧਰ ਵਿਖੇ ਹੋਈ, ਜਿਸ 'ਚ ਪੰਜਾਬ ਸਕੱਤਰੇਤ ਯੂਨੀਅਨ, ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਤੋਂ ਹਰਜਿੰਦਰ ਪਾਲ ਸਿੰਘ ਪੰਨੂੰ, ਮਾਸਟਰ ਕੇਡਰ ਯੂਨੀਅਨ ਪੰਜਾਬ ਤੋਂ ਬਲਜਿੰਦਰ ਸਿੰਘ ਧਾਲੀਵਾਲ, ਸਕੱਤਰੇਤ ਪੀ.ਐੱਸ. ਆਫਿਸਰਜ਼ ਐਸੋਸੀਏਸ਼ਨ ਤੋਂ ਮਨਜੀਤ ਸਿੰਘ ਰੰਧਾਵਾ, ਲੈਕਚਰਾਰ ਕੇਡਰ ਯੂਨੀਅਨ ਪੰਜਾਬ, ਪੰਜਾਬ ਟਰਾਂਸਪੋਰਟ ਵਿਭਾਗ ਤੋਂ ਹਰਨੇਕ ਸਿੰਘ, ਆਈ.ਟੀ.ਆਈ. ਇੰਪਲਾਈਜ਼ ਯੂਨੀਅਨ ਪੰਜਾਬ ਤੋਂ ਗੁਰਮੁੱਖ ਸਿੰਘ, ਪੰਜਾਬ ਰੋਡਵੇਜ਼ ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਤੋਂ ਬਲਵਿੰਦਰ ਸਿੰਘ, ਇੰਸਪੈਕਟਰ ਯੂਨੀਅਨ ਪੰਜਾਬ ਰੋਡਵੇਜ਼ ਤੋਂ ਸਤਪਾਲ ਸਿੰਘ, ਪੋਲੀਟੈਕਨਿਕ ਇੰਪਲਾਈਜ਼ ਐਸੋਸੀਏਸ਼ਨ ਤੋਂ ਮਨਜੀਤ ਸਿੰਘ, ਮਨਪ੍ਰੀਤ ਸਿੰਘ ਪ੍ਰਧਾਨ ਡਾਇਰੇਕਟਰੇਟ ਸਿਹਤ, ਨਹਿਰੀ ਪਟਵਾਰੀ ਯੂਨੀਅਨ, ਫੂਡ ਸਪਲਾਈ ਵਿਭਾਗ ਤੋਂ ਹਰਚਰਨਜੀਤ ਸਿੰਘ ਸੰਧੂ ਤੇ ਹੋਰ ਭਰਾਤਰੀ ਜਥੇਬੰਦੀਆਂ ਸ਼ਾਮਿਲ ਹੋਈਆਂ | ਮੀਟਿੰਗ 'ਚ ਵਿਚਾਰ ਕੀਤੀ ਗਈ ਕਿ ਪੰਜਾਬ ਸਰਕਾਰ ਦੇ ਹਥੋਂ ਸਮੁੱਚਾ ਪੰਜਾਬ ਦਾ ਮੁਲਾਜ਼ਮ ਸਤ ਚੁੱਕਾ ਹੈ ਸਰਕਾਰ ਮੰਗਾ ਮੰਨਣ ਤੋਂ ਭੱਜ ਰਹੀ ਹੈ, ਜਿਸ ਦੇ ਵਿਰੋਧ 'ਚ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ ਪਹਿਲਾਂ ਵੀ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਅੱਜ ਵੀ ਉਹ ਜਲੰਧਰ ਪਹੁੰਚ ਕੇ ਵੱਖ-ਵੱਖ ਧਿਰਾਂ ਦੇ ਨਾਲ ਮੀਟਿੰਗਾਂ ਕਰਕੇ ਤਿਆਰੀ ਅਰੰਭੀ ਹੋਈ ਹੈ | ਉਨਾਂ ਕਿਹਾ ਕਿ ਜਲਦ ਹੀ ਚੰਡੀਗੜ'ਚ ਸਾਰੀਆਂ ਜਥੇਬੰਦੀਆਂ ਦੀ ਇਕ ਵਿਸ਼ਾਲ ਮੀਟਿੰਗ ਕੀਤੀ ਜਾ ਰਹੀ ਹੈ, ਜਿਸ 'ਚ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ | ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਆਗੂ ਸ਼ਾਮਲ ਹੋਏ |