15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਸੂਬਾ ਪੱਧਰੀ ਵਿਰੋਧ, ਕੀਤਾ ਪੁਤਲੇ ਫੂਕ ਮਜ਼ਾਹਰਾ <br/>

Ad Position 21
No active advertisement
ਪੂਤਲਾ ਫੂਕ ਕੇ ਪ੍ਰਦਰਸ਼ਨ ਕਰਦੇ ਹੋਏ ਆਗੂ | ਤਸਵੀਰ : ਮੁਨੀਸ਼ <br/> 06-05-2026
-ਮਾਮਲਾ ਜਨਗਣਨਾ ਸੰਬੰਧੀ ਪ੍ਰੋਫ਼ਾਰਮੇ 'ਚ ਐੱਸ.ਸੀ. ਜਾਤੀਆਂ ਨੂੰ ਅਪਮਾਨਿਤ ਕਰਨ ਵਾਲੇ ਵਰਜਿਤ ਸ਼ਬਦ ਦਰਜ ਕਰਨ ਦਾ-

ਜਲੰਧਰ, 5 ਮਈ (ਐੱਮ. ਐੱਸ. ਲੋਹੀਆ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕਰਦਿਆਂ ਪੰਜਾਬ ਸਰਕਾਰ ਦੇ ਜਨਗਣਨਾ 2026 ਸਬੰਧੀ ਜਾਰੀ ਕੀਤੇ ਆਨਲਾਈਨ ਪ੍ਰੋਫ਼ਾਰਮੇ ਦੇ ਕਾਲਮ 'ਚ ਜਾਤੀ ਕਾਲਮ ਭਰਨ ਲਈ ਅਨੁਸੂਚਿਤ ਜਾਤੀਆਂ ਨੂੰ ਅਪਮਾਨਿਤ ਕਰਨ ਵਾਲੇ ਵਰਜਿਤ ਸ਼ਬਦ ਦਰਜ ਕਰਨ ਦੀ ਕਾਰਵਾਈ ਨੂੰ ਗ਼ੈਰ ਜ਼ਿੰਮੇਵਾਰ ਤੇ ਗ਼ੈਰ ਕਾਨੂੰਨੀ ਕਾਰਵਾਈ ਕਰਾਰ ਦਿੰਦੇ ਹੋਏ ਜਥੇਬੰਦੀਆਂ ਵਲੋਂ ਅੱਜ ਸੂਬੇ ਭਰ 'ਚ ਪੁਤਲੇ ਫੂਕ ਮੁਜ਼ਾਹਰਾ ਕੀਤਾ ਗਿਆ ਹੈ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਜਾਣਕਾਰੀ ਦਿੱਤੀ ਕਿ ਜਥੇਬੰਦੀ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਐੱਸ.ਸੀ., ਐੱਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ | ਉਨ੍ਹਾਂ ਇਸ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਲਿਤ ਭਾਈਚਾਰੇ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਲਈ ਵੀ ਕਿਹਾ | ਆਗੂਆਂ ਨੇ ਕਿਹਾ ਕਿ ਜੇਕਰ ਦਲਿਤ ਅੱਤਿਆਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਨਾ ਕੀਤੀ ਗਈ, ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਗਵਰਨਰ ਦੇ ਨਾਂਅ ਮੰਗ-ਪੱਤਰ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ <br... ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਨੇ ਇੰਡਸਟਰੀ ਓਰੀਐਂਟਿਡ ਨਵੇਂ ਕੋਰਸਾਂ ਨਾਲ ਸਿੱਖਿਆ ਦੇ ਖੇਤਰ 'ਚ ਇੱਕ ਹੋਰ ਕਦਮ ਅੱਗੇ ਵਧਾਇਆ <br/...
Ad Position 24