15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕਾਂਗਰਸ ਪਾਰਟੀ ਨੇ ਗਵਰਨਰ ਦੇ ਨਾਂਅ ਮੰਗ-ਪੱਤਰ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ <br/>

Ad Position 21
No active advertisement
ਮੰਗ-ਪੱਤਰ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨਾਲ ਹਨ ਵਿਧਾਇਕ ਬਾਵਾ ਹੈਨਰੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਹਲਕਾ ਇੰਚਾਰਜ ਰਜਿੰਦਰ ਸਿੰਘ, ਸੁਰਿੰਦਰ ਸਿੰਘ ਚੌਧਰੀ, ਨਵਜੋੋਤ ਸਿੰਘ ਦਾਹੀਆ, ਜਸਲੀਨ ਸੇਠੀ, ਸੁਰਿੰਦਰ ਕੌਰ ਤੇ ਜਗਦੀਪ ਸੋਨੂੰ ਸੰਧਰ ਆਦਿ | ਤਸਵੀਰ-ਜੀ.ਪੀ.ਸਿੰਘ <br/> 06-05-2026
ਜਲੰਧਰ, 5 ਮਈ (ਪਵਨ ਖਰਬੰਦਾ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋਂ ਅੱਜ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਦੇ ਨਾਂਅ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਇੱਕ ਮੰਗ ਪੱਤਰ ਸੌਂਪਿਆ ਗਿਆ | ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਇਹ ਮੰਗ ਪੱਤਰ ਏ.ਡੀ.ਸੀ. ਜਰਨਲ ਅਮਨਿੰਦਰ ਕੌਰ ਬਰਾੜ ਨੂੰ ਸੌਂਪਿਆ ਗਿਆ | ਇਸ ਮੰਗ ਪੱਤਰ ਵਿੱਚ ਪੰਜਾਬ ਸਰਕਾਰ ਵਲੋ 01-05-2026 ਨੂੰ ਸੱਦੇ ਗਏ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੋ ਹਾਲਾਤ ਸਨ, ਉਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਹਾਲਾਤ ਸਾਰੇ ਪੰਜਾਬ ਨੇ ਦੇਖਿਆ | ਇਹ ਸ਼ੈਸ਼ਨ ਮਜਦੂਰ ਦਿਵਸ ਦੇ ਮੌਕੇ 'ਤੇ ਗਰੀਬ ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਐਲਾਨ ਇਸ ਸ਼ੈਸ਼ਨ ਵਿੱਚ ਪੰਜਾਬ ਦੀ ਸਰਕਾਰ ਕਰੇਗੀ | ਪਰ ਕਥਿਤ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਨਸ਼ੇ ਦੇ ਹਾਲਾਤ 'ਚ ਵਿਧਾਨ ਸਭਾ ਵਿੱਚ ਆਏ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਮੁਖੀਆਂ ਹੀ ਵਿਧਾਨ ਸਭਾ ਦੇ ਪਵਿੱਤਰ ਸਦਨ 'ਚ ਇਹੋ ਜਿਹੇ ਹਾਲਾਤ ਵਿੱਚ ਆਵੇਗਾ ਤਾਂ ਪੰਜਾਬ ਦਾ ਕੀ ਭਵਿੱਖ ਹੋਵੇਗਾ | ਕਾਂਗਰਸੀ ਆਗੂਆਂ ਨੇ ਕਿਹਾ ਕਿ ਸਾਡੀ ਮਾਣਯੋਗ ਗਵਰਨਰ ਸਾਹਿਬ ਕੋਲ ਇਹ ਮੰਗ ਹੈ ਕਿ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿਖ ਵਿਚ ਕੋਈ ਵੀ ਸਦਨ ਦੀ ਪਵਿੱਤਰਤਾ ਨੂੰ ਠੇਸ ਪਹੁੰਚਾਉਣ ਦੀ ਹਿਮੰਤ ਨਾ ਕਰ ਸਕੇ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ, ਵਿਧਾਇਕ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਸੁਖਵਿੰਦਰ ਸਿੰਘ ਕੋਟਲੀ ਵਿਧਾਇਕ, ਡਾ. ਨਵਜੋਤ ਦਾਹੀਆ ਹਲਕਾ ਇੰਚਾਰਜ ਨਕੋਦਰ, ਸਾਬਕਾ ਐੱਸ.ਐੱਸ.ਪੀ. ਰਜਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ, ਡਾ. ਜਸਲੀਨ ਸੇਠੀ, ਵਿਪਨ ਕੁਮਾਰ, ਰਾਜਨ ਸ਼ਾਰਦਾ, ਪ੍ਰਭਦਿਆਲ ਭਗਤ, ਪਰਮਜੀਤ ਬਲ, ਪ੍ਰੇਮ ਪਾਲ ਡੁਮੇਲੀ, ਵਿੱਕੀ ਆਬਾਦਪੁਰਾ, ਸਤਪਾਲ ਮੀਕਾ, ਰਵਿੰਦਰ ਸਿੰਘ ਲਾਡੀ, ਜਗਦੀਪ ਸੋਨੂੰ ਸੰਧਰ, ਰਸ਼ਪਾਲ ਜੱਖੂ , ਜਗਜੀਤ ਕੰਬੋਜ, ਦੀਪਕ ਸ਼ਰਮਾ ਮੋਨਾ, ਪ੍ਰੇਮ ਨਾਥ ਦਕੋਹਾ ਅਤੇ ਰਾਜੇਸ਼ ਜਿੰਦਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਇੱਕ ਵਿੱਚ ਪਾਣੀ ਦੀ ਕਮੀ ਨੂੰ ਲੈ ਕੇ ਲੋਕਾਂ ਵਲੋਂ ਪ੍ਰਦਰਸ਼ਨ <br/> ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਸੂਬਾ ਪੱਧਰੀ ਵਿਰੋਧ, ਕੀਤਾ ਪੁਤਲੇ ਫੂਕ ਮਜ਼ਾਹ...
Ad Position 24