15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਾਜਪਾ ਦੀ ਜਿੱਤ ਮੋਦੀ-ਸ਼ਾਹ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ-ਬਿੱਟਾ, ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 06-05-2026
ਜਲੰਧਰ, 5 ਮਈ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਸ੍ਰੀ ਸਤਨਾਮ ਬਿੱਟਾ ਅਤੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਢਿੱਲੋਂ ਨੇ ਪੱਛਮੀਂ ਬੰਗਾਲ, ਆਸਾਮ ਤੇ ਪੁਡੂਚੇਰੀ 'ਚ ਭਾਜਪਾ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ 'ਚ ਲੋਕ ਫੱਤਵਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਕਤ ਰਾਜਾਂ 'ਚ ਭਾਜਪਾ ਦੀ ਹੋਈ ਹੂੰਝਾ ਫੇਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੀ ਜਨਤਾ ਪ੍ਰਧਾਨ ਮੰਤਰੀ ਮੋਦੀ ਤੇ ਸ਼ਾਹ ਦੀ ਜੋੜੀ 'ਤੇ ਪੂਰਾ ਵਿਸ਼ਵਾਸ਼ ਕਰਦੀ ਹੈ | ਉਨ੍ਹਾਂ ਭਾਜਪਾ ਦੀ ਜਿੱਤ 'ਤੇ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਦੇਸ਼ ਦੇ ਆਮ ਲੋਕਾਂ ਦੇ ਆਤਮ ਸਨਮਾਨ ਦੀ ਜਿੱਤ ਹੈ | ਸ੍ਰੀ ਬਿੱਟਾ ਤੇ ਢਿੱਲੋਂ ਨੇ ਕਿਹਾ ਕਿ ਪੱਛਮੀਂ ਬੰਗਾਲ ਦੇ ਲੋਕਾਂ ਨੇ ਜਿੱਥੇ ਤਿ੍ਣਮੂਲ ਕਾਂਗਰਸ ਨੂੰ ਨਕਾਰ ਦਿੱਤਾ ਹੈ, ਉੱਥੇ ਆਸਾਮ ਤੇ ਹੋਰਨਾਂ ਰਾਜਾਂ 'ਚ ਕਾਂਗਰਸ ਨੂੰ ਵੀ ਪਸੰਦ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੱਛਮੀਂ ਬੰਗਾਲ ਤੇ ਹੋਰਨਾਂ ਰਾਜਾਂ 'ਚ ਜਿੱਤ ਤੋਂ ਬਾਅਦ ਭਾਜਪਾ ਆਉਂਦੀਆਂ ਸਾਲ 2027 ਦੀਆਂ ਰਾਜ ਵਿਧਾਨ ਚੋਣਾਂ 'ਚ ਜਿੱਤ ਹਾਸਿਲ ਕਰਕੇ ਪੰਜਾਬ ਵਿਚ ਵੀ ਆਪਣੀ ਸਰਕਾਰ ਬਣਾਏਗੀ | ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਜਿੱਤ ਨਾਲ ਪਾਰਟੀ ਵਰਕਰਾਂ ਅੰਦਰ ਨਵਾਂ ਜੋਸ਼ ਤੇ ਉਤਸ਼ਾਹ ਭਰਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੱਛਮੀਂ ਬੰਗਾਲ, ਆਸਾਮ ਤੇ ਪੁਡੂਚੇਰੀ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਨਾਲ ਭਾਜਪਾ ਸੂਬੇ ਅੰਦਰ ਆਪਣੀ ਸਰਕਾਰ ਬਣਾਉਣ ਲਈ ਕੰਮ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਸੁਪਰਡੈਂਟ ਸੁਰਿੰਦਰ ਕੁਮਾਰ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਨਿਗਮ ਦੇ ਸਿਹਤ ਅਫਸਰ ਡਾ. ਕ੍ਰਿਸ਼ਨ ਬਹਾਲ, ਸਫ਼ਾਈ ਦੇ ਕੰਮ ਵਿਚ ਆਏਗੀ ਤੇਜ਼ੀ
Ad Position 24