15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਸੁਪਰਡੈਂਟ ਸੁਰਿੰਦਰ ਕੁਮਾਰ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਡੀ.ਟੀ.ਸੀ ਦੇ ਸਮਾਗਮ 'ਚ ਮੁੱਖ ਮਹਿਮਾਨ ਨਿਤਿਨ ਕੋਹਲੀ ਵੱਲੋਂ ਸੁਪਰਡੈਂਟ ਸੁਰਿੰਦਰ ਕੁਮਾਰ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਨਾਲ ਗੁਰਿੰਦਰਜੀਤ ਕੌਰ, ਰਾਜੀਵ ਜੋਸ਼ੀ, ਸੁਖਦੇਵ ਬੱਬਰ, ਬਲਜੀਤ ਢਿੱਲੋਂ, ਅਮਨਦੀਪ ਕੌਂਡਲ ਤੇ ਕੌਮਾਂਤਰੀ ਜੂਡੋ ਰੈਫਰੀ ਸੁਰਿੰਦਰ ਕੁਮਾਰ ਤੇ ਹੋਰ ਵਿਖਾਈ ਦੇ ਰਹੇ ਹਨ | ਤਸਵੀਰ:-ਮੁਨੀਸ਼ | <br/> 06-05-2026
ਜਲੰਧਰ, 5 ਮਈ (ਡਾ. ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਜਿਲ੍ਹਾ ਜਲੰਧਰ ਦੇ ਸਕੂਲਾਂ ਦੀ ਖੇਡ ਖੇਤਰ ਦੀਆਂ ਸ਼ਖਸ਼ੀਅਤਾਂ ਦਾ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਨਿਤਿਨ ਕੋਹਲੀ ਨੇ ਕੀਤੀ | ਇਸ ਮੌਕੇ ਤੇ ਜਿਲ੍ਹਾ ਸਿੱਖਿਆ ਅਫਸਰ (ਸ) ਦਫਤਰ ਜਲੰਧਰ ਵਿਖੇ ਬਤੌਰ ਸੁਪਰਡੈਂਟ ਡਿਊਟੀ ਨਿਭਾਉਣ ਵਾਲੇ ਸੁਰਿੰਦਰ ਕੁਮਾਰ ਦਾ ਉਨ੍ਹਾਂ ਵੱਲੋਂ ਜਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਹਰ ਤਰਾਂ ਨਾਲ ਬਣਦਾ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਤੇ ਡੀ.ਈ.ਓ(ਸ) ਜਲੰਧਰ ਗੁਰਿੰਦਰਜੀਤ ਕੌਰ, ਉਪ ਜਿਲ੍ਹਾ ਸਿੱਖਿਆ ਅਫਸਰ (ਸ) ਜਲੰਧਰ ਰਾਜੀਵ ਜੋਸ਼ੀ, ਜਿਲ੍ਹਾ ਜਲੰਧਰ ਗੈਸਾ ਦੇ ਪ੍ਰਧਾਨ ਪਿ੍ੰਸੀਪਲ ਸੁਖਦੇਵ ਲਾਲ ਬੱਬਰ, ਜਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਢਿੱਲੋ, ਡੀ.ਐਮ.ਸਪੋਰਟਸ ਅਮਨਦੀਪ ਕੌਂਡਲ ਤੇ ਕੌਮਾਂਤਰੀ ਜੂਡੋ ਰੈਫਰੀ ਸੁਰਿੰਦਰ ਕੁਮਾਰ ਤੇ ਹੋਰ ਵਿਸ਼ੇਸ਼ ਤੌਰ ਤੇ ਹਾਜਰ ਸਨ | ਇਸ ਮੌਕੇ ਤੇ ਇਨ੍ਹਾਂ ਸਾਰੇ ਡੀ.ਟੀ.ਸੀ ਦੇ ਅਹੁਦੇਦਾਰਾਂ ਨਾਲ ਸੁਪਰਡੈਂਟ ਸੁਰਿੰਦਰ ਕੁਮਾਰ ਨੂੰ ਸਨਾਮਨ ਤੇ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਤੇ ਇਸ ਨੂੰ ਜਿਲ੍ਹਾ ਸਿੱਖਿਆ ਅਫਸਰ (ਸ) ਦਫਤਰ ਜਲੰਧਰ ਲਈ ਮਾਣ ਵਾਲੀ ਗੱਲ ਦੱਸਿਆ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਵਲੋਂ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ ਵਿਖੇ ਲੋੜੀਂਦਾ ਵਰਤੋਂ ਯੋਗ ਸਾਮਾਨ ਭੇਟ <br/>... ਅਗਲੀ ਖ਼ਬਰ ਭਾਜਪਾ ਦੀ ਜਿੱਤ ਮੋਦੀ-ਸ਼ਾਹ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ-ਬਿੱਟਾ, ਢਿੱਲੋਂ <br/>
Ad Position 24