15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮੁੱਖ ਮੰਤਰੀ ਮਾਨ 7 ਤੋਂ ਜਲੰਧਰ ਸੈਂਟਰਲ 'ਚ ਚੋਣ ਮੁਹਿੰਮ ਦੀ ਕਰਨਗੇ ਸ਼ੁਰੂਆਤ-ਨਿਤਿਨ ਕੋਹਲੀ

Ad Position 21
No active advertisement
ਅਜੀਤ ਡੈਸਕ 06-05-2026
ਜਲੰਧਰ, 5 ਮਈ (ਜਤਿੰਦਰ ਪੰਮੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਮਈ ਨੂੰ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਆਪਣੀ ਚੋਣ ਮੁਹਿੰਮ ਦਾ ਅਧਿਕਾਰਤ ਤੌਰ 'ਤੇ ਆਰੰਭ ਕਰਨਗੇ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਆਪਣੀ ਸਰਕਾਰ ਦੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਜਨਤਾ ਸਾਹਮਣੇ ਰੱਖਣਗੇ, ਉਥੇ ਹੀ ਵਿਕਾਸ, ਪਾਰਦਰਸਤਾ, ਸਿੱਖਿਆ, ਸਿਹਤ, ਰੋਜ਼ਗਾਰ, ਕਾਨੂੰਨ-ਵਿਵਸਥਾ ਤੇ ਲੋਕ ਭਲਾਈ ਨੀਤੀਆਂ ਦਾ ਏਜੰਡਾ ਵੀ ਪੇਸ਼ ਕਰਨਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ 7 ਮਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਮੁਹਿੰਮ ਮਹੱਤਵਪੂਰਨ ਹੈ | ਨਿਤਿਨ ਕੋਹਲੀ ਨੇ ਕਿਹਾ ਕਿ ਇਹ ਮੁਹਿੰਮ ਸਰਕਾਰ ਦੀਆਂ ਉਪਲਬਧੀਆਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਨੂੰ ਸਿੱਧੇ ਤੌਰ 'ਤੇ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮਾਧਿਅਮ ਹੋਵੇਗਾ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਕਈ ਅਹਿਮ ਫੈਸਲੇ ਲਏ ਹਨ | ਸਰਕਾਰੀ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ, ਅਧਿਆਪਕਾਂ ਦੀ ਭਰਤੀ ਹੋਈ ਹੈ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ | ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫਤ ਇਲਾਜ ਦਿੱਤਾ ਜਾ ਰਿਹਾ ਹੈ | ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ਵਿੱਚ ਪਿਛਲੇ ਇੱਕ ਸਾਲ ਦੌਰਾਨ ਲੋਕਾਂ ਨਾਲ ਜੁੜਾਅ ਦਾ ਮਜ਼ਬੂਤ ਮਾਹੌਲ ਬਣਿਆ ਹੈ | ਇਹ ਮੁਹਿੰਮ ਖੇਤਰ ਦੇ ਵਿਕਾਸ ਨੂੰ ਹੋਰ ਤੇਜ਼ੀ ਦੇਵੇਗੀ ਤੇ ਲੋਕਾਂ ਦਾ ਭਰੋਸਾ ਮਜ਼ਬੂਤ ਕਰੇਗਾ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਰਕਾਰ ਦੀ ਇਤਿਹਾਸਕ ਸਿਹਤ ਸੰਭਾਲ ਸਕੀਮ ਦਾ ਉਦੇਸ਼ ਪੰਜਾਬ ਦੇ ਲਗਭਗ 3 ਕਰੋੜ ਵਸਨੀਕਾਂ ਨੂੰ 10 ਲੱਖ ਤੱਕ ਦਾ ਮੁਫਤ ਅਤੇ ਨਕਦੀ ਰਹਿਤ ਸਿਹਤ ਬੀਮਾ ਕਵਰੇਜ ਪ੍ਰਦਾਨ ਕਰਨਾ ਹੈ, ਜੋ ਸਾਰਿਆਂ ਲਈ ਪਹੁੰਚਯੋਗ ਤੇ ਕਿਫਾਇਤੀ ਸਿਹਤ ਸੰਭਾਲ ਵੱਲ ਇੱਕ ਪਰਿਵਰਤਨਸ਼ੀਲ ਕਦਮ ਹੈ | ਉਨ੍ਹਾਂ ਦੱਸਿਆ ਕਿ ਜਲੰਧਰ ਸੈਂਟਰਲ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਬੰਗਾਲ 'ਚ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੀ ਜਿੱਤ-ਡਾਬਰ, ਵਡੈਹਰਾ, ਮਿੱਤਲ ਅਗਲੀ ਖ਼ਬਰ ਟ੍ਰੈਫਿਕ ਬੈਰੀਕੇਡਾਂ 'ਤੇ ਇਸ਼ਤਿਹਾਰਾਂ ਨੂੰ ਹਟਾਉਣ ਲਈ ਪੁਲਿਸ ਨੂੰ ਸਿਫਾਰਸ਼ ਕਰੇਗੀ ਨਿਗਮ <br/>
Ad Position 24