15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕੇਰਲਮ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ-ਸ਼ੇਰੋਵਾਲੀਆ

Ad Position 21
No active advertisement
ਅਜੀਤ ਡੈਸਕ 06-05-2026
ਮਲਸੀਆਂ, 5 ਮਈ (ਸੁਖਦੀਪ ਸਿੰਘ)-ਕੇਰਲਾ (ਕੇਰਲਮ) ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ | ਇਹ ਪ੍ਰਗਟਾਵਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਨੇ ਕੇਰਲਾ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਕੋਈ ਆਮ ਜਿੱਤ ਨਹੀਂ, ਸਗੋਂ ਲੋਕਾਂ ਦੇ ਅਟੱਲ ਭਰੋਸੇ ਦਾ ਪ੍ਰਗਟਾਵਾ ਹੈ ਅਤੇ ਨਵੀਂ ਮਜ਼ਬੂਤ ਲਹਿਰ ਦਾ ਸੰਕੇਤ ਹੈ | ਪੰਜਾਬ 'ਚ ਵੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਸਰਕਾਰ ਬਣੇਗੀ ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਤੇ ਵੱਡਾ ਬਦਲ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਾਂਗਰਸੀ ਨਵੇਂ ਜਜ਼ਬੇ, ਉਤਸ਼ਾਹ ਅਤੇ ਦਿ੍ੜ ਨਿਸ਼ਚੇ ਨਾਲ ਅੱਗੇ ਵਧੇ ਕਿਉਂਕਿ ਹੁਣ ਉਹ ਸਮਾਂ ਆ ਚੁੱਕਾ ਹੈ, ਜਦੋਂ 2027 'ਚ ਨਵਾਂ ਇਤਿਹਾਸ ਰਚਿਆ ਜਾਵੇਗਾ | ਕਾਂਗਰਸ ਵੱਲੋਂ ਨਵੀਂ ਸੋਚ ਤੇ ਨਵੇਂ ਜੋਸ਼ ਨਾਲ ਨਵਾਂ ਪੰਜਾਬ ਸਿਰਜਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੌਰਵ ਕਰਾਟੇ ਕਲੱਬ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ 'ਚ ਜਿੱਤੇ ਸੋਨ ਤਗਮੇ <br/> ਅਗਲੀ ਖ਼ਬਰ ਕਬੱਡੀ ਦੇ ਮੈਦਾਨ ਤੋਂ ਸਿਆਸਤ ਦੇ ਮੈਦਾਨ 'ਚ ਪਾਲਾ ਜਲਾਲਪੁਰ ਦੀ ਐਂਟਰੀ ਸੰਤ ਸੀਚੇਵਾਲ ਤੋਂ ਲਿਆ ਆਸ਼ੀਰਵਾਦ <br/>
Ad Position 24