15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਗਈ ਸਕੀਮ ਸ਼ਲਾਘਾਯੋਗ-ਮੋਹਨ ਲਾਲ <br/>

Ad Position 21
No active advertisement
ਅਜੀਤ ਡੈਸਕ 06-05-2026
ਆਦਮਪੁਰ, 5 ਮਈ (ਰਮਨ ਦਵੇਸਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਜ਼ੁਰਗਾਂ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਦਮਪੁਰ ਦੇ ਕਪੂਰ ਪਿੰਡ ਤੋ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਅਗਵਾਈ ਵਿੱਚ ਸ਼ਰਧਾਲੂਆਂ ਦੀ ਇਕ ਬੱਸ ਨੂੰ ਹਲਕਾ ਕੋਆਰਡੀਨੇਟਰ ਆਦਮਪੁਰ ਮੋਹਨ ਲਾਲ ਵੱਲੋਂ ਹਰੀ ਝੰਡੀ ਦੇ ਕੇ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਲਈ ਰਵਾਨਾ ਕੀਤਾ ਤੇ ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਗਈ ਇਹ ਸਕੀਮ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਸਕੀਮ ਨਾਲ ਬਜ਼ੁਰਗਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ | ਮੋਹਨ ਲਾਲ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ ਸਹਿਣ, ਖਾਣ ਪੀਣ ਤੇ ਸੁਰੱਖਿਆ ਦੇ ਪ੍ਰਬੰਧਾਂ ਦੇ ਨਾਲ-ਨਾਲ ਉਨ੍ਹਾਂ ਨੂੰ ਮੈਡੀਕਲ ਸਹਾਇਤਾ ਵੀ ਦਿੱਤੀ ਜਾ ਰਹੀ ਹੈ | ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਅਸ਼ੋਕ ਕੁਮਾਰ ਸਰਪੰਚ ਕਪੂਰ ਪਿੰਡ, ਡਾ. ਬਲਬੀਰ ਮਹੇਮੀ ਬਲਾਕ ਪ੍ਰਧਾਨ, ਮਨਜੀਤ ਕੌਰ, ਗੁਰਚਰਨ ਸਿੰਘ ਗਬਾਹ, ਹਰਦੇਵ ਸਿੰਘ ਚਰਨਜੀਤ ਸਿੰਘ, ਮਹਿੰਦਰ ਪਾਲ, ਗੁਰਦੇਵ, ਲੇਮਬਰ ਰਾਮ ਅਤੇ ਹੋਰ ਵਿਅਕਤੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸ਼ੀਏਸ਼ਨ ਵਲੋਂ ਸੀਨੀਅਰ ਸੇਵਾ ਮੁਕਤ ਪੈਨਸ਼ਨਰ ਮੁਲਾਜ਼ਮਾਂ ਦਾ ਸਨਮਾਨ <br/> ਅਗਲੀ ਖ਼ਬਰ ਗੌਰਵ ਕਰਾਟੇ ਕਲੱਬ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ 'ਚ ਜਿੱਤੇ ਸੋਨ ਤਗਮੇ <br/>
Ad Position 24