ਸ਼ਾਹਕੋਟ, 5 ਮਈ (ਸੁਖਦੀਪ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਯੋਗ ਬਣਾਉਣ ਲਈ 'ਬਿਜ਼ਨਸ ਬਲਾਸਟਰ' ਪ੍ਰੋਜੈਕਟ ਤਹਿਤ ਸਕੂਲ ਆਫ਼ ਐਮੀਨੈਂਸ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਪਿ੍ੰਸੀਪਲ ਹਰਪ੍ਰੀਤ ਸਿੰਘ ਸੋਂਧੀ ਦੀ ਅਗਵਾਈ 'ਚ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਪਿ੍ੰਸੀਪਲ ਹਰਪ੍ਰੀਤ ਸਿੰਘ ਸੋਂਧੀ ਨੇ ਰਿਬਨ ਕੱਟ ਕੇ ਕੀਤਾ | ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਵਸਤੂਆਂ ਅਤੇ ਭੋਜਨ ਪਦਾਰਥਾਂ ਦੇ ਸਟਾਲ ਲਗਾਏ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਮੇਲੇ 'ਚ ਭਾਗ ਲੈਂਦਿਆਂ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕੀਤਾ | ਪਿ੍ੰਸੀਪਲ ਹਰਪ੍ਰੀਤ ਸਿੰਘ ਸੋਂਧੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਪ੍ਰੋਜੈਕਟ ਦੇ ਤਹਿਤ ਅੱਜ ਸਕੂਲ 'ਚ 'ਬਿਜ਼ਨਸ ਬਲਾਸਟਰ' ਮੇਲਾ ਕਰਵਾਇਆ ਗਿਆ ਹੈ | ਅਜਿਹੇ ਮੇਲੇ ਵਿਦਿਆਰਥੀਆਂ ਨੂੰ ਰੁਜ਼ਗਾਰ ਨਾਲ ਜੋੜਨ ਲਈ ਬਹੁਤ ਸਹਾਈ ਹੁੰਦੇ ਹਨ | ਇਸ ਮੌਕੇ ਲੈਕਚਰਾਰ ਰਾਜਵਿੰਦਰ ਸਿੰਘ ਧੰਜੂ ਮਾਸਟਰ ਟ੍ਰੇਨਰ 'ਬਿਜ਼ਨਸ ਬਲਾਸਟਰ' ਬਲਾਕ ਸ਼ਾਹਕੋਟ-1 ਨੇ ਦੱਸਿਆ ਕਿ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਂਦਾ ਹੈ ਅਤੇ ਵਿਦਿਆਰਥੀ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਸਕਦੇ ਹਨ | ਇਸ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ 'ਚ ਮੈਡਮ ਮਧੂ ਬਾਲਾ ਸਕੂਲ ਕੋਆਰਡੀਨੇਟਰ, ਲੈਕਚਰਾਰ ਦੇਵ ਰਾਜ, ਜਤਿੰਦਰ ਕੌਰ ਜੱਜ, ਮੀਨਾ ਰਾਣੀ, ਸੀਮਾ ਮਲਹੋਤਰਾ ਸਮੇਤ ਸਕੂਲ ਦੇ ਸਮੂਹ ਸਟਾਫ਼ ਨੇ ਵਿਸ਼ੇਸ਼ ਸਹਿਯੋਗ ਦਿੱਤਾ |