20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਗਵੰਤ ਮਾਨ ਸਰਕਾਰ ਦੀਆਂ 'ਕ੍ਰਾਂਤੀਆਂ' ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ, ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ- ਜਥੇ. ਦੌਲਤਪੁਰ

Ad Position 21
No active advertisement
ਅਜੀਤ ਡੈਸਕ 07-05-2026
ਆਦਮਪੁਰ, 6 ਮਈ (ਹਰਪ੍ਰੀਤ ਸਿੰਘ)-ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਸਿੱਖਿਆ, ਸਿਹਤ ਅਤੇ ਹੁਣ ਖੇਡਾਂ ਦੇ ਖੇਤਰ ਵਿੱਚ ਲਿਆਂਦੀਆਂ ਜਾ ਰਹੀਆਂ ਕਥਿਤ 'ਕ੍ਰਾਂਤੀਆਂ' ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਮਲਕੀਅਤ ਸਿੰਘ ਸਾਬਕਾ ਸਰਪੰਚ ਦੌਲਤਪੁਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕਰਦਿਆਂ ਕਿਹਾ ਕਿ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਨਾਮ 'ਤੇ ਸਿਰਫ਼ ਸਕੂਲਾਂ ਨੂੰ ਰੰਗ-ਰੋਗਨ ਕਰਕੇ ਜਨਤਾ ਨੂੰ ਗੁਮਰਾਹ ਕੀਤਾ ਹੈ | ਸਰਕਾਰ ਵੱਲੋਂ ਕੀਤੇ ਗਏ 16 ਮੈਡੀਕਲ ਕਾਲਜਾਂ ਦੇ ਐਲਾਨ ਅਜੇ ਤੱਕ ਕਾਗਜ਼ਾਂ ਵਿੱਚ ਹੀ ਦਫ਼ਨ ਹਨ, ਜਿਸ ਕਾਰਨ ਨੌਜਵਾਨਾਂ ਤੇ ਆਮ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਉਨ੍ਹਾਂ ਨੇ ਸਰਕਾਰ ਦੀ ਸਿਹਤ ਕ੍ਰਾਂਤੀ ਯੋਜਨਾ 'ਤੇ ਤਿੱਖਾ ਹਮਲਾ ਕਰਦਿਆਂ ਜਥੇਦਾਰ ਦੌਲਤਪੁਰ ਨੇ ਕਿਹਾ ਕਿ ਪਿੰਡਾਂ ਵਿੱਚ ਪੁਰਾਣੇ ਕਮਰਿਆਂ ਨੂੰ ਰੰਗ ਕੇ ਖੋਲ੍ਹੇ ਗਏ 'ਆਮ ਆਦਮੀ ਕਲੀਨਿਕ' ਮਹਿਜ਼ ਇਕ ਡਰਾਮੇਬਾਜ਼ੀ ਸਾਬਤ ਹੋਏ ਹਨ | ਇਹ ਕਲੀਨਿਕ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਬਜਾਏ 'ਚਿੱਟਾ ਹਾਥੀ' ਸਾਬਤ ਹੋ ਰਹੇ ਹਨ | ਦੋਸ਼ ਲਾਇਆ ਗਿਆ ਹੈ ਕਿ ਸਰਕਾਰ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਵਿਕਾਸ ਦੀ ਬਜਾਏ ਆਪਣੀ ਮਸ਼ਹੂਰੀ ਤੇ ਇਸ਼ਤਿਹਾਰਬਾਜ਼ੀ 'ਤੇ ਬਰਬਾਦ ਕਰ ਰਹੀ ਹੈ ਅਤੇ ਚਾਰ ਸਾਲਾਂ ਤੱਕ ਸੁੱਤੀ ਰਹੀ ਸਰਕਾਰ ਹੁਣ ਚੋਣਾਂ ਨੇੜੇ ਦੇਖ ਕੇ ਨੀਂਹ ਪੱਥਰਾਂ ਦੀ ਰਾਜਨੀਤੀ ਕਰ ਰਹੀ ਹੈ, ਜਿਸ ਦਾ ਜਵਾਬ ਲੋਕ ਆਉਣ ਵਾਲੀਆਂ ਚੋਣਾਂ ਵਿਚ ਜ਼ਰੂਰ ਦੇਣਗੇ | ਮੁੱਖ ਮੰਤਰੀ ਭਗਵੰਤ ਮਾਨ ਦੇ ਆਦਮਪੁਰ ਦੇ ਤੀਜੇ ਸੰਭਾਵੀ ਦੌਰੇ 'ਤੇ ਆਪਣਾ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਆਦਮਪੁਰ ਮੇਨ ਰੋਡ 'ਤੇ ਬਣਨ ਵਾਲੇ ਫਲਾਈਓਵਰ ਦਾ ਕੰਮ ਤਰਜੀਹੀ ਆਧਾਰ 'ਤੇ ਮੁਕੰਮਲ ਕੀਤਾ ਜਾਵੇਗਾ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ | ਅਧੂਰੇ ਪੁਲ ਕਾਰਨ ਆਦਮਪੁਰ ਅਤੇ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਭਾਰੀ ਟਰੈਫਿਕ ਅਤੇ ਤਕਲੀਫ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਹੁਣ ਸਾਡੇ ਲੋਕ ਸਰਕਾਰ ਦੀਆਂ ਫੋਕੀਆਂ ਡਰਾਮੇਬਾਜ਼ੀਆਂ ਅਤੇ ਲਾਰਿਆਂ ਵਿੱਚ ਨਹੀਂ ਆਉਣਗੇ | ਹੁਣ ਜੇਕਰ ਮੁੱਖ ਮੰਤਰੀ ਆਦਮਪੁਰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਅਧੂਰੇ ਵਿਕਾਸ ਕਾਰਜਾਂ ਅਤੇ ਟੁੱਟੇ ਵਾਅਦਿਆਂ ਦਾ ਜਵਾਬ ਦੇਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ 'ਚ ਨਾਮਜ਼ਦ 2 ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੇ ਨਾਂਅ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ <br/>
Ad Position 24