20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਧਮਾਕਿਆਂ ਨਾਲ ਹਿੱਲਿਆ ਪੰਜਾਬ, 'ਆਪ' ਸਰਕਾਰ ਸੁੱਤੀ ਕੁੰਭਕਰਨੀ ਨੀਂਦ- ਹਰਜਾਪ ਸਿੰਘ ਸੰਘਾ

Ad Position 21
No active advertisement
ਅਜੀਤ ਡੈਸਕ 07-05-2026
ਜਮਸ਼ੇਰ ਖ਼ਾਸ 6 ਮਈ (ਹਰਵਿੰਦਰ ਕੁਮਾਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾਂ ਨੇ ਕਿਹਾ ਕਿ ਪੰਜਾਬ, ਜੋ ਦੇਸ਼ ਦੀ ਸਰਹੱਦ ਦੀ ਰੱਖਿਆ ਕਰਦਾ ਹੈ, ਅੱਜ ਆਪਣੇ ਹੀ ਅੰਦਰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਅਤੇ ਸੂਬੇ ਦੀ 'ਆਪ' ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ¢ ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਕੋਈ ਇਕੱਲੀਆਂ ਘਟਨਾਵਾਂ ਨਹੀਂ ਹਨ, ਸਗੋਂ ਇਹ ਸੂਬੇ ਵਿੱਚ ਡਿੱਗ ਰਹੀ ਕਾਨੂੰਨ-ਵਿਵਸਥਾ ਦਾ ਖੁੱਲ੍ਹਾ ਸਬੂਤ ਹਨ¢ਪਿਛਲੇ ਕੁਝ ਸਮੇਂ ਵਿੱਚ ਵੱਖ-ਵੱਖ ਥਾਵਾਂ 'ਤੇ ਧਮਾਕਿਆਂ, ਗ੍ਰਨੇਡ ਹਮਲਿਆਂ ਤੇ ਸੁਰੱਖਿਆ ਸੰਬੰਧੀ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ¢ ਉਨ੍ਹਾਂ ਕਿਹਾ ਕਿ ਖ਼ਬਰਾਂ ਅਨੁਸਾਰ ਪੁਲਿਸ ਢਾਂਚਿਆਂ ਨੂੰ ਨਿਸਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਹਨ ਅਤੇ ਸਰਹੱਦ ਪਾਰ ਬੈਠੇ ਤੱਤ ਪੰਜਾਬ ਦੀ ਕਮਜ਼ੋਰ ਹੋ ਰਹੀ ਸੁਰੱਖਿਆ ਪ੍ਰਣਾਲੀ ਦਾ ਫਾਇਦਾ ਚੁੱਕ ਰਹੇ ਹਨ¢ ਉਹਨਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਘੁਸਪੈਠ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ, ਜੋ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਨਿਗਰਾਨੀ ਪ੍ਰਣਾਲੀ ਕਮਜ਼ੋਰ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਹਾਲਾਤ ਹੋਰ ਵੀ ਬਿਗੜ ਸਕਦੇ ਹਨ¢
Ad Position 22
No active advertisement
ਪਿਛਲੀ ਖ਼ਬਰ ਹਲਕਾ ਸ਼ਾਹਕੋਟ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ <br/>
Ad Position 24