20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ਾਹਕੋਟ ਵਿਖੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪ੍ਰਸ਼ਾਸਨ ਨੇ ਕੀਤੀ ਕਾਰਵਾਈ

Ad Position 21
No active advertisement
ਸ਼ਾਹਕੋਟ ਵਿਖੇ ਨਾਜਾਇਜ਼ ਕਬਜ਼ਿਆਂ ਖਿਲਾਫ਼ ਕਾਰਵਾਈ ਕਰਦੇ ਈ.ਓ. ਜਗਤਾਰ ਸਿੰਘ ਤੇ ਐਸ.ਐਚ.ਓ. ਦਿਲਬਾਗ ਸਿੰਘ (ਸੱਜੇ) ਦੁਕਾਨਾਂ ਦੇ ਬਾਹਰ ਪਿਆ ਸਾਮਾਨ ਜ਼ਬਤ ਕਰਕੇ ਲਿਜਾਂਦੇ ਨਗਰ ਪੰਚਾਇਤ ਦੇ ਮੁਲਾਜ਼ਮ | ਤਸਵੀਰਾਂ- ਸੁਖਦੀਪ ਸਿੰਘ <br/> 07-05-2026
ਸ਼ਾਹਕੋਟ, 6 ਮਈ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਸ਼ਹਿਰ 'ਚ ਵੱਧ ਰਹੀ ਟ੍ਰੈਫਿਕ ਸਮੱਸਿਆ ਅਤੇ ਸਰਕਾਰੀ ਜਗ੍ਹਾ 'ਤੇ ਰੇਹੜੀਆਂ-ਫੜ੍ਹੀਆਂ ਲਗਾਉਣ ਦੇ ਮਾਮਲੇ 'ਚ ਨਗਰ ਪੰਚਾਇਤ ਵੱਲੋਂ ਕਾਰਵਾਈ ਕਰਦਿਆਂ ਸ਼ਾਹਕੋਟ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਅਤੇ ਰੇਹੜੀਆਂ-ਫੜ੍ਹੀਆਂ ਵਾਲਿਆਂ ਦਾ ਸਮਾਨ ਜ਼ਬਤ ਕਰ ਲਿਆ | ਸ਼ਾਮ ਕਰੀਬ 3:30 ਵਜੇ ਨਗਰ ਪੰਚਾਇਤ ਸ਼ਾਹਕੋਟ ਦੇ ਈ.ਓ. ਜਗਤਾਰ ਸਿੰਘ, ਐਸ.ਐਚ.ਓ. ਸ਼ਾਹਕੋਟ ਸਬ-ਇੰਸਪੈਕਟਰ ਦਿਲਬਾਗ ਸਿੰਘ ਨੇ ਸਾਂਝੇ ਤੌਰ 'ਤੇ ਨਗਰ ਪੰਚਾਇਤ ਅਤੇ ਪੁਲਿਸ ਮੁਲਾਜ਼ਮਾਂ ਸਮੇਤ ਆਪਣੀ ਕਾਰਵਾਈ ਸ਼ੁਰੂ ਕੀਤੀ ਤਾਂ ਸਾਰੇ ਪਾਸੇ ਭਾਜੜਾਂ ਪੈ ਗਈਆਂ | ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀਆਂ ਵਾਲਿਆਂ ਨੇ ਆਪਣਾ ਬਾਹਰ ਪਿਆ ਸਮਾਨ ਚੁੱਕਣਾ ਸ਼ੁਰੂ ਕਰ ਦਿੱਤਾ | ਨਗਰ ਪੰਚਾਇਤ ਦੇ ਮੁਲਾਜ਼ਮਾਂ ਨੇ ਕਾਰਵਾਈ ਦੌਰਾਨ ਦੁਕਾਨਾਂ ਦੇ ਬਾਹਰ ਪਿਆ ਸਮਾਨ ਜ਼ਬਤ ਕਰ ਲਿਆ | ਇਸ ਦੌਰਾਨ ਪੁਲਿਸ ਨੂੰ ਸਖ਼ਤੀ ਵੀ ਕਰਨੀ ਪਈ | ਈ.ਓ. ਜਗਤਾਰ ਸਿੰਘ ਨੇ ਕਿਹਾ ਕਿ ਬਾਰ-ਬਾਰ ਅਪੀਲ ਕਰਨ ਦੇ ਬਾਵਜੂਦ ਵੀ ਦੁਕਾਨਦਾਰਾਂ ਅਤੇ ਰੇਹੜੀਆਂ-ਫੜ੍ਹੀਆਂ ਵਾਲੇ ਨਜਾਇਜ਼ ਕਬਜ਼ੇ ਨਹੀਂ ਹਟਾ ਰਹੇ, ਜਿਸ ਕਾਰਨ ਸ਼ਹਿਰ 'ਚ ਟ੍ਰੈਫਿਕ ਦੀ ਵੱਡੀ ਸਮੱਸਿਆ ਪੈਦਾ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਜੋ ਵੀ ਨਜਾਇਜ਼ ਕਬਜ਼ੇ ਕਰੇਗਾ, ਉਸ ਦੇ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ | ਇਸ ਮੌਕੇ ਐਸ.ਐਚ.ਓ. ਦਿਲਬਾਗ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਗਰ ਪੰਚਾਇਤ ਨੂੰ ਪੂਰਨ ਸਹਿਯੋਗ ਕਰੇਗਾ ਅਤੇ ਜੇਕਰ ਕੋਈ ਨਜਾਇਜ਼ ਕਬਜ਼ੇ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਏ.ਐਸ.ਆਈ. ਅੰਗਰੇਜ਼ ਸਿੰਘ, ਨਗਰ ਪੰਚਾਇਤ ਦੇ ਇੰਸਪੈਕਟਰ ਨਿਰਦੋਸ਼ ਕੁਮਾਰ, ਸੀਮਾ ਰਾਣੀ ਕਲਰਕ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ 'ਚ ਚੋਣਾਂ ਤੋਂ ਬਾਅਦ ਹਿੰਸਾ ਮਾਮਲੇ 'ਚ 433 ਗਿ੍ਫ਼ਤਾਰ ਅਗਲੀ ਖ਼ਬਰ ਹਲਕਾ ਸ਼ਾਹਕੋਟ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਭਰਵਾਂ ਹੁੰਗਾਰਾ
Ad Position 24