ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ 'ਚ ਲਗਾਤਾਰ ਹੋ ਰਿਹਾ ਹੈ ਬੰਬ ਧਮਾਕੇ ਚਿੰਤਾਜਨਕ-ਸ਼ੰਟੀ,ਅਕਾਲੀ <br/>

Ad Position 21
No active advertisement
ਅਜੀਤ ਡੈਸਕ 09-05-2026
ਜਲੰਧਰ, 8 ਮਈ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਜਲੰਧਰ ਦੇ ਮੁੱਖ ਬੁਲਾਰੇ ਰਾਜਬੀਰ ਸਿੰਘ (ਸ਼ੰਟੀ) ਨੇ ਜਲੰਧਰ ਬੀਐਸਐਫ ਚÏਾਕ ਦੇ ਧਮਾਕੇ ਤੋਂ ਕੁਝ ਘੰਟਿਆਂ ਬਾਅਦ ਹੀ ਅੰਮਿ੍ਤਸਰ ਵਿਖ਼ੇ ਹੋਏ ਧਮਾਕੇ ਨੇ ਪੰਜਾਬੀਆਂ ਦੇ ਮਨਾਂ ਵਿੱਚ ਇਕ ਵਾਰ ਫਿਰ ਦਹਿਸ਼ਤ ਦਾ ਮਾਹÏਲ ਪੈਦਾ ਕਰ ਦਿੱਤਾ ਹੈ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਰਹੱਦੀ ਸੂਬੇ ਦੀ ਸੁਰੱਖਿਆ ਨੂੰ ਸਭ ਤੋਂ ਤਰਜੀਹ ਦੇਣ ਅਤੇ ਕੇਂਦਰੀ ਏਜੰਸੀਆਂ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਸ. ਸ਼ੰਟੀ ਨੇ ਕਿਹਾ ਕਿ ਦਹਾਕਿਆਂ ਦੇ ਕਾਲੇ ਦÏਰ ਤੋਂ ਬਾਅਦ ਪੰਜਾਬ ਵਿੱਚ ਅਮਨ ਸ਼ਾਂਤੀ ਆਈ ਹੈ ਪਰ ਆਪ ਸਰਕਾਰ ਦੇ ਰਾਜ 'ਚ ਹੋ ਰਹੇ ਧਮਾਕੇ ਸੂਬੇ ਨੂੰ ਵਾਪਸ ਕਾਲੇ ਦਿਨਾਂ ਵੱਲ ਧੱਕ ਰਹੇ ਹਨ ਮਨਬੀਰ ਸਿੰਘ ਅਕਾਲੀ (ਜਰਨਲ ਸੱਕਤਰ) ਨੇ ਕਿਹਾ ਕਿ ਇਸ ਗੱਲ ਦਾ ਅਫਸੋਸ ਹੈ ਕਿ ਇਸ ਵੇਲੇ ਕੇਂਦਰ ਅਤੇ ਰਾਜ ਸਰਕਾਰਾਂ ਵਿਚਲੀ ਆਪਸੀ ਦੂਸ਼ਣਬਾਜ਼ੀ ਦੀ ਰਾਜਨੀਤੀ ਕਾਰਨ ਜ਼ਮੀਨੀ ਪੱਧਰ 'ਤੇ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋ ਰਹੀ ਹੈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਭਗਵੰਤ ਮਾਨ ਜਿੱਥੇ ਸੂਬੇ ਦੇ ਮੁੱਖ ਮੰਤਰੀ ਹਨ ਉੱਥੇ ਹੀ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ ਜਿਸ ਦੇ ਰਾਜ ਵਿੱਚ ਪਹਿਲਾਂ ਹੀ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ, ਹਰ ਰੋਜ਼ ਗ੍ਰੇਨੇਡ ਹਮਲੇ, ਗੋਲੀਆਂ ਚਲਾਉਣੀਆਂ ਅਤੇ ਫਿਰੋਤੀ ਵਰਗੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ, ਜਿਸ ਨਾਲ ਆਮ ਜਨਤਾ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਇਸ ਗੰਭੀਰ ਮਾਮਲੇ 'ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਇਸ ਮÏਕੇ ਗੁਰਪ੍ਰੀਤ ਸਿੰਘ ਅਕਾਲੀ ਮੀਤ ਪ੍ਰਧਾਨ ਪੰਜਾਬ ਯੂਥ ਅਕਾਲੀ ਦਲ, ਪਵਿੰਦਰ ਸਿੰਘ ਠੁਕਰਾਲ ਜਰਨਲ ਸਕੱਤਰ, ਜੋਤ ਜੀਵਨ ਸਿੰਘ ਮੀਤ ਪ੍ਰਧਾਨ ਜਲੰਧਰ ਅਮਨਜੀਤ ਸਿੰਘ ਆਦਿ ਹਾਜ਼ਰ ਸਨ

Ad Position 22
No active advertisement
ਪਿਛਲੀ ਖ਼ਬਰ ਡਰੇਨਾਂ ਪ੍ਰਦੂਸ਼ਿਤ ਕਰਨ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ-ਸੰਤ ਸੀਚੇਵਾਲ <br/> ਅਗਲੀ ਖ਼ਬਰ ਕੇਂਦਰ ਵਲੋਂ ਆਧਾਰ ਨਾਮਾਂਕਣ ਨਿਯਮਾਂ 'ਚ ਸੋਧ
Ad Position 24
No active advertisement