ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜ਼ਿਲ੍ਹੇ 'ਚ ਟੀਮਾਂ ਵਲੋਂ 2537 ਘਰਾਂ ਦਾ ਕੀਤਾ ਗਿਆ ਡੇਂਗੂ ਸਰਵੇ, 5 ਥਾਵਾਂ 'ਤੇ ਮਿਲਿਆ ਲਾਰਵਾ <br/>

Ad Position 21
No active advertisement
ਅਜੀਤ ਡੈਸਕ 09-05-2026
ਜਲੰਧਰ, 8 ਮਈ (ਜਤਿੰਦਰ ਪੰਮੀ)-ਸਿਹਤ ਵਿਭਾਗ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਡੇਂਗੂ ਰੋਕਥਾਮ ਸਬੰਧੀ ਕਾਰਵਾਈ ਕੀਤੀ ਗਈ | ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਜ਼ਿਲ੍ਹੇ ਵਿੱਚ ਕੁੱਲ 2537 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰ ਵਿੱਚ 424 ਘਰਾਂ ਅਤੇ ਪੇਂਡੂ ਖੇਤਰ ਵਿੱਚ 2113 ਘਰਾਂ ਦਾ ਸਰਵੇ ਹੋਇਆ | ਇਸ ਦੌਰਾਨ 5 ਥਾਵਾਂ 'ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ | ਟੀਮਾਂ ਵਲੋਂ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ | ਇਸ ਦੌਰਾਨ ਆਮ ਲੋਕਾਂ ਨੂੰ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ | ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਰੋਕਥਾਮ ਲਈ ਸਮੂਹਿਕ ਯਤਨ ਕਰਨਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ | ਟੀਮਾਂ ਵਲੋਂ ਲੋਕਾਂ ਨੂੰ ਪੰਛੀਆਂ ਤੇ ਜਾਨਵਰਾਂ ਦੇ ਪਾਣੀ ਪੀਣ ਲਈ ਰੱਖੇ ਪੋਟ ਅਤੇ ਕੂਲਰਾਂ ਆਦਿ ਦਾ ਪਾਣੀ ਹਫਤੇ ਵਿੱਚ ਘਟੋ-ਘੱਟ ਇਕ ਵਾਰ ਜਰੂਰ ਬਦਲਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਡੇਂਗੂ ਮੱਛਰ ਦੇ ਫੈਲਾਅ 'ਤੇ ਕਾਬੂ ਰੱਖਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਮੁੱਖ ਚੌਕਸੀ ਅਫਸਰ ਵਲੋਂ 5 ਪ੍ਰਾਜੈਕਟਾਂ ਦੀਆਂ ਉਸਾਰੀਆਂ ਦੀਆਂ ਰਿਪੋਰਟਾਂ ਤਲਬ <br/> ਅਗਲੀ ਖ਼ਬਰ ਮੇਅਰ ਵਲੋਂ ਫੋਕਲ ਪੁਆਇੰਟ ਵਿਚ ਨਾਜਾਇਜ਼ ਵਸੂਲੀ ਖ਼ਿਲਾਫ਼ ਪੁਲਿਸ ਕਾਰਵਾਈ ਦੀ ਸਿਫਾਰਸ਼ <br/>
Ad Position 24
No active advertisement