ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੰਬ ਧਮਾਕਿਆਂ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਵਲੋਂ ਸਰਕਾਰ ਖ਼ਿਲਾਫ਼ ਰੋਸ ਮਾਰਚ <br/>

Ad Position 21
No active advertisement
ਅਜੀਤ ਡੈਸਕ 09-05-2026
ਜਲੰਧਰ, 8 ਮਈ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮਿ੍ਤਸਰ ਅਤੇ ਜਲੰਧਰ ਵਿਚ ਹੋਏ ਧਮਾਕਿਆਂ ਲਈ ਭਾਰਤੀ ਜਨਤਾ ਪਾਰਟੀ 'ਤੇ ਲਗਾਏ ਗਏ ਬੇਬੁਨਿਆਦ ਅਤੇ ਝੂਠੇ ਦੋਸ਼ਾਂ ਦੇ ਵਿਰੋਧ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਜਲੰਧਰ ਵਿਚ ਭਗਵੰਤ ਮਾਨ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਚਹਿਰੀ ਚੌਕ ਤੋਂ ਲੈ ਕੇ ਪੁਲਿਸ ਕਮਿਸ਼ਨਰ ਦਫਤਰ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਭਾਜਪਾ ਦੀ ਕੋਰ ਕਮੇਟੀ ਵਲੋ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਵਿਚ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਇਸ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਮੁੱਖ ਤੌਰ 'ਤੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ, ਜਲੰਧਰ ਦੇ ਸਾਬਕਾ ਮੇਅਰ ਅਤੇ ਜਨਰਲ ਸਕੱਤਰ ਪੰਜਾਬ ਰਾਕੇਸ਼ ਰਾਠੌਰ, ਪ੍ਰਦੇਸ਼ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਕਿ੍ਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਪ੍ਰਦੇਸ਼ ਸਕੱਤਰ ਅਨਿਲ ਸੱਚਰ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਅਮਰਜੀਤ ਸਿੰਘ ਅਮਰੀ, ਸਾਬਕਾ ਪ੍ਰਦੇਸ਼ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਸਨੀ ਸ਼ਰਮਾ ਮੁੱਖ ਰੂਪ 'ਤੇ ਹਾਜਰ ਸਨ | ਪੁਲਿਸ ਕਮਿਸ਼ਨਰ ਨੂੰ ਦਿੱਤੇ ਗਏ ਮੰਗ ਪੱਤਰ ਵਿਚ ਭਾਜਪਾ ਆਗੂਆਂ ਨੇ ਕਿਹਾ ਕਿ ਜੇਕਰ ਉਨਾਂ ਖ਼ਿਲਾਫ਼ ਕੋਈ ਸਬੂਤ ਹਨ ਤਾਂ ਉਨਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਜਾਂ ਫਿਰ ਇਸ ਮਾਮਲੇ ਵਿਚ ਆਪ ਆਗੂਆਂ ਨੂੰ ਜਾਂਚ ਵਿਚ ਸ਼ਾਮਿਲ ਕਰਕੇ ਉਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਭਾਜਪਾ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਭਾਜਪਾ 'ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਰਾਸ਼ਟਰ ਹਿਤ ਅਤੇ ਪੰਜਾਬ ਦੀ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਲੋਕ ਕਦੇ ਮਾਫ਼ ਨਹੀਂ ਕਰਨਗੇ | ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਜਾਣ ਮੌਕੇ ਭਾਜਪਾ ਆਗੂਆਂ ਵਰਕਰਾਂ ਦੀ ਦਫਤਰ ਬਾਹਰ ਤੈਨਾਤ ਪੁਲਿਸ ਕਰਮਚਾਰੀਆਂ ਨਾਲ ਮਾਮੂਲੀ ਖਿੱਚਧੂਹ ਵੀ ਹੋਈ | ਇਸ ਮੌਕੇ ਰਾਜਨ ਅੰਗੁਰਾਲ, ਵਿਪਨ ਸਭਰਵਾਲ, ਦਵਿੰਦਰ ਸਿੰਘ ਰਹੇਜਾ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਮੀਡੀਆ ਇੰਚਾਰਜ ਅਮਿੱਤ ਭਾਟੀਆ, ਮਨੀਸ਼ ਵਿਜ, ਦਵਿੰਦਰ ਭਾਰਦਵਾਜ, ਭੁਪਿੰਦਰ ਕੁਮਾਰ, ਅਸ਼ਵਨੀ ਭੰਡਾਰੀ, ਦਰਸ਼ਨ ਲਾਲ ਭਗਤ, ਹਨੀ ਕੰਬੋਜ, ਦਵਿੰਦਰ ਕਾਲੀਆ, ਅਨੂੰ ਸ਼ਰਮਾ, ਅਸ਼ਵਨੀ ਅਟਵਾਲ, ਮੀਨੂ ਸ਼ਰਮਾ, ਸੰਨ੍ਹੀ ਸ਼ਰਮਾ, ਗੋਪਾਲ ਕਿ੍ਸ਼ਨ ਸੋਨੀ, ਪ੍ਰਦੀਪ ਖੁੱਲਰ, ਅਮਿਤ ਸਿੰਘ ਸੰਧਾ, ਰਾਜਨ ਮਲਣ, ਰਾਜੀਵ ਢੀਂਗਰਾ, ਭਗਵੰਤ ਪ੍ਰਭਾਕਰ, ਗੌਰਵ ਰਾਏ ਤੇ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 1 ਪਿਸਤੌਲ, 2 ਮੈਗਜ਼ੀਨ, 6 ਜ਼ਿੰਦਾ ਕਾਰਤੂਸ ਤੇ 10 ਕਿੱਲੋ ਡੋਡੇ ਚੂਰਾ ਪੋਸਤ ਸਮੇਤ 5 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਮੁੱਖ ਚੌਕਸੀ ਅਫਸਰ ਵਲੋਂ 5 ਪ੍ਰਾਜੈਕਟਾਂ ਦੀਆਂ ਉਸਾਰੀਆਂ ਦੀਆਂ ਰਿਪੋਰਟਾਂ ਤਲਬ <br/>
Ad Position 24
No active advertisement