ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

1 ਪਿਸਤੌਲ, 2 ਮੈਗਜ਼ੀਨ, 6 ਜ਼ਿੰਦਾ ਕਾਰਤੂਸ ਤੇ 10 ਕਿੱਲੋ ਡੋਡੇ ਚੂਰਾ ਪੋਸਤ ਸਮੇਤ 5 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 09-05-2026
ਫਿਲੌਰ/ਬਿਲਗਾ, 8 ਮਈ (ਸਤਿੰਦਰ ਸ਼ਰਮਾ/ਤਜਿੰਦਰ ਕੁਮਾਰ)-ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਫਿਲੌਰ ਭਰਤ ਮਸੀਹ ਨੇ ਦੱਸਿਆ ਕਿ ਐੱਸ.ਐੱਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਬਿਲਗਾ ਪੁਲਿਸ ਨੇ ਪਿੰਡ ਗੁੰਮਟਾਲਾ ਨੇੜੇ ਨਾਕਾਬੰਦੀ ਕਰਕੇ 5 ਦੋਸ਼ੀਆਂ ਨੂੰ ਕਾਬੂ ਕੀਤਾ | ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਲਾਦੀਨ ਉਰਫ ਭੋਲਾ, ਅਨੁਜ ਕੁਮਾਰ, ਰਿਸ਼ਵ ਮਿਸ਼ਰਾ, ਰਿਤਿਕ ਉਰਫ਼ ਨਾਨੂ ਅਤੇ ਮੁਹੰਮਦ ਆਫ਼ਤਾਬ ਉਰਫ ਰਿਆਜ਼ ਵਜੋਂ ਹੋਈ ਹੈ, ਜੋ ਵੱਖ-ਵੱਖ ਥਾਵਾਂ ਦੇ ਰਹਿਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਮੁੱਖ ਦੋਸ਼ੀ ਅਲਾਦੀਨ ਉਰਫ ਭੋਲਾ ਦੇ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ, ਲੁੱਟ-ਖੋਹ ਅਤੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ | ਇਸ ਤੋਂ ਇਲਾਵਾ ਅਲਾਦੀਨ ਅਤੇ ਅਨੁਜ ਕੁਮਾਰ ਵਿਰੁੱਧ ਲੁਧਿਆਣਾ 'ਚ ਹੋਰ ਕੇਸ ਵੀ ਦਰਜ ਹਨ, ਜਿਨ੍ਹਾਂ ਵਿਚ ਇਹ ਲੋਕ ਭਗੌੜੇ ਚੱਲ ਰਹੇ ਸਨ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾ ਸਕੇ ਕਿ ਨਸ਼ਾ ਅਤੇ ਅਸਲਾ ਕਿੱਥੋਂ ਲਿਆਂਦਾ ਜਾਂਦਾ ਸੀ ਅਤੇ ਕਿਨ੍ਹਾਂ ਨੂੰ ਸਪਲਾਈ ਕੀਤਾ ਜਾਂਦਾ ਸੀ | ਡੀ.ਐੱਸ.ਪੀ. ਫਿਲੌਰ ਨੇ ਦੱਸਿਆ ਕਿ ਬਿਲਗਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਸ ਵਿਚ ਉਕਤ 5 ਅਰੋੋਪੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 1 ਪਿਸਤੌਲ, 2 ਮੈਗਜ਼ੀਨ, 6 ਜ਼ਿੰਦਾ ਕਾਰਤੂਸ, 10 ਕਿੱਲੋ 780 ਗ੍ਰਾਮ ਭੁੱਕੀ ਅਤੇ ਇਕ ਸਵਿਫਟ ਡਿਜ਼ਾਇਰ ਕਾਰ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਦੋਸ਼ੀ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਸਨ | ਮੁਲਜ਼ਮਾਂ ਵਿਰੁੱਧ ਬਿਲਗਾ ਥਾਣੇ 'ਚ ਐਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਐਫ. ਹੈੱਡਕੁਆਰਟਰ ਨੇੜੇ ਧਮਾਕੇ 'ਚ ਜ਼ਖ਼ਮੀ ਡਲਿਵਰੀ ਬੁਆਏ ਦੀ ਮਦਦ ਲਈ ਅੱਗੇ ਆਏ ਰਾਜ ਸਭਾ ਮੈਂਬਰ ਡਾ. ਵਿਕਰਮਜੀਤ... ਅਗਲੀ ਖ਼ਬਰ ਬੰਬ ਧਮਾਕਿਆਂ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਵਲੋਂ ਸਰਕਾਰ ਖ਼ਿਲਾਫ਼ ਰੋਸ ਮਾਰਚ <br/>
Ad Position 24
No active advertisement