ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਗੈਸ ਪਲਾਂਟ ਦਾ ਵਿਰੋਧ ਕਰ ਰਹੇ ਆਗੂਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਬੀ. ਕੇ. ਯੂ. ਸਿੱਧੂਪੁਰ

Ad Position 21
No active advertisement
ਅਜੀਤ ਡੈਸਕ 09-05-2026
ਜਲੰਧਰ, 8 ਮਈ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਮਾਸ਼ਿਆਣਾ ਅਤੇ ਬਲਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਤੇ ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਨੇ ਪੁਲਿਸ ਪ੍ਰਸ਼ਾਸ਼ਨ 'ਤੇ ਜਮਸ਼ੇਰ 'ਚ ਲੱਗਣ ਜਾ ਰਹੇ ਗੈਸ ਪਲਾਂਟ ਦਾ ਵਿਰੋਧ ਕਰ ਰਹੇ ਆਗੂਆਂ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਉਂਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨਾ ਤੇ ਵਾਤਾਵਰਣ ਨੂੰ ਬਚਾਉਣ ਦੀ ਲੜਾਈ ਲੜ ਰਹੇ ਆਗੂਆਂ 'ਤੇ ਜਬਰ ਜ਼ੁਲਮ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਵਲੋਂ ਇਸ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ | ਉਕਤ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੀ 2 ਫਰਵਰੀ ਨੂੰ ਸਾਫ ਪਾਣੀ, ਜਿੰਦਗੀ ਜਿਊਣ ਲਈ ਸ਼ੁੱਧ ਹਵਾ ਦੇ ਹੱਕ ਦੀ ਲੜਾਈ ਲੜਦੇ ਹੋਏ ਅਤੇ ਪੂਰੇ ਦੁਆਬੇ ਦੀ ਚਾਰਾਂ ਮੰਡੀ ਨੂੰ ਬਚਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਗ੍ਰਾਮ ਪੰਚਾਇਤ ਪਿੰਡ ਚਿਤੇਆਣੀ ਅਤੇ ਆਸ ਪਾਸ ਦੇ ਪਿੰਡਾਂ ਅਤੇ ਆੜਤੀ ਐਸੋਸੀਏਸ਼ਨ ਅਤੇ ਡੇਅਰੀ ਐਸੋਸੀਏਸ਼ਨ ਵੱਲੋਂ ਲੋਕਾਂ ਦੇ ਜ਼ਿੰਦਗੀ ਜਿਊਣ ਦੇ ਉਸ ਹੱਕੀਂ ਅੰਦੋਲਨ ਨੂੰ ਜਿੱਤਿਆ ਗਿਆ ਸੀ ਅਤੇ ਧਰਨਾ ਸਥਾਨ ਉੱਪਰ ਆ ਕੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਵੱਲੋਂ ਅੰਦੋਲਨਕਾਰੀਆਂ ਦੀਆਂ ਮੰਗਾਂ ਮੰਨਣ ਅਤੇ ਬਾਇਓਗੈਸ ਕੰਪਰੈਸ ਸੀਐਨਜੀ ਗੈਸ ਪਲਾਟ ਨੂੰ ਕਿਸੇ ਹੋਰ ਜਗ੍ਹਾ ਉੱਪਰ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਸੀ ¢ ਕੁਲਵਿੰਦਰ ਸਿੰਘ ਮਛਿਆਣਾ ਨੇ ਕਿਹਾ ਕਿ ਬੀਤੇ ਕੱਲ੍ਹ 5 ਮਈ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਵਾਅਦਾ ਖਿਲਾਫ਼ੀ ਕਰਦੇ ਹੋਏ ਐਸ.ਐਚ.ਓ. ਦੀ ਅਗਵਾਈ ਵਿੱਚ ਚਾਰਾ ਮੰਡੀ ਵਾਲੀ ਉਸੇ ਜਗ੍ਹਾ ਉਪਰ ਧੱਕੇ ਨਾਲ ਕੰਮ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜਦੋ ਪੁਲਸ ਦੀ ਉਸ ਧੱਕੇਸ਼ਾਹੀ ਦਾ ਮਨਜੀਤ ਸਿੰਘ ਪੁੱਤਰ ਤਰਲੋਕ ਸਿੰਘ ਅਤੇ ਲੋਕਲ ਡੇਅਰੀ ਮਾਲਕਾਂ ਵੱਲੋਂ ਵਿਰੋਧ ਕੀਤਾ ਗਿਆ ਤਾਂ ਐਸ.ਐਚ. ਓ. ਵੱਲੋ ਆਪਣੇ ਨਾਲ ਮÏਜੂਦ ਪੁਲਿਸ ਪਾਰਟੀ ਨਾਲ ਮਿਲ ਕੇ ਤਰਲੋਕ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਪ੍ਰਸ਼ਾਸਨ ਦੀ ਵਾਅਦਾ ਖਿਲਾਫੀ ਅਤੇ ਪੁਲਸ ਦੀ ਉਸ ਧੱਕੇਸ਼ਾਹੀ ਦਾ ਵਿਰੋਧ ਕਰਨ ਕਰਕੇ ਅਤੇ ਰੰਜਿਸ਼ ਕੱਢਦੇ ਹੋਏ ਐਸ. ਐਚ. ਓ. ਵੱਲੋਂ ਤਰਲੋਕ ਸਿੰਘ ਉੱਪਰ ਪਰਚਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ | ਉਨ੍ਹਾਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਤਰਲੋਕ ਸਿੰਘ ਉੱਪਰ ਕੀਤਾ ਗਿਆ ਪਰਚਾ 8 ਮਈ ਤੱਕ ਰੱਦ ਨਾ ਕੀਤਾ ਗਿਆ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਉਸ ਸੀ.ਐੱਨ.ਜੀ. ਗੈਸ ਪਲਾਂਟ ਨੂੰ ਚਾਰਾ ਮੰਡੀ ਜਮਸ਼ੇਰ ਤੋਂ ਬਦਲ ਕੇ ਹੋਰ ਪਾਸੇ ਸ਼ਿਫਟ ਨਾਂ ਕੀਤਾ ਗਿਆ ਤਾਂ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੀ ਮੀਟਿੰਗ ਸੱਦ ਕੇ ਵਿਸ਼ਾਲ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਬਜੂਹਾ, ਸੁਖਬੀਰ ਸਿੰਘ ਚੈਂਚਲ ਸਿੰਘ ਅਤੇ ਹੋਰ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ ¢

Ad Position 22
No active advertisement
ਪਿਛਲੀ ਖ਼ਬਰ ਏ.ਪੀ.ਜੇ. ਸਕੂਲ 'ਚ ਦੰਦਾਂ ਦਾ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਪੰਜਾਬ ਦੇ ਏਡਿਡ ਕਾਲਜਾਂ ਦੇ ਮੁਲਾਜ਼ਮ 4 ਮਹੀਨੇ ਤੋਂ ਤਨਖ਼ਾਹਾਂ ਨੂੰ ਤਰਸੇ <br/>
Ad Position 24
No active advertisement